18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਜੰਮੂ-ਕਸ਼ਮੀਰ ’ਚ ਮੁਕਾਬਲੇ ਦੌਰਾਨ 2 ਅੱਤਵਾਦੀ ਹਲਾਕ

ਜੰਮੂ, 17 ਸਤੰਬਰ (ਪੀ.ਟੀ.ਆਈ.)-ਸਥਾਨਕ ਅਧਿਕਾਰੀਆਂ ਨੇ ਅੱਜ ਇਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਦੇ ਇਕ ਦੂਰ-ਦੁਰਾਡੇ ਉੱਚਾਈ ਵਾਲੇ ਜੰਗਲੀ ਇਲਾਕੇ ਵਿਚ ਜਾਰੀ ਆਪਰੇਸ਼ਨ ਦੌਰਾਨ ...

ਅਜੀਤ ਡੈਸਕ 18-09-2026

ਜੰਮੂ, 17 ਸਤੰਬਰ (ਪੀ.ਟੀ.ਆਈ.)-ਸਥਾਨਕ ਅਧਿਕਾਰੀਆਂ ਨੇ ਅੱਜ ਇਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਦੇ ਇਕ ਦੂਰ-ਦੁਰਾਡੇ ਉੱਚਾਈ ਵਾਲੇ ਜੰਗਲੀ ਇਲਾਕੇ ਵਿਚ ਜਾਰੀ ਆਪਰੇਸ਼ਨ ਦੌਰਾਨ ਪਾਕਿਸਤਾਨ ਸਥਿਤ ਜੈਸ਼-ਏ-ਮੁਹੰਮਦ ਨਾਲ ਸੰਬੰਧਿਤ ਹੋਣ ਦੇ ਸ਼ੱਕ ਵਾਲੇ ਦੋ ਅੱਤਵਾਦੀ ਮਾਰੇ ਗਏ। ਉਨ੍ਹਾਂ ਕਿਹਾ ਕਿ ਲਗਾਤਾਰ ਮੀਂਹ ਦੇ ਬਾਵਜੂਦ ਮਜਾਲਤਾ ਦੇ ਬ੍ਰੱਟਲ ਸੋਹਨ ਅਤੇ ਖੁੱਬਨ ਇਲਾਕਿਆਂ ਵਿਚ ਫੌਜ, ਪੁਲਿਸ ਅਤੇ ਸੀ.ਆਰ.ਪੀ.ਐਫ. ਵਲੋਂ ਸਾਂਝੀ ਕਾਰਵਾਈ ਜਾਰੀ ਸੀ। ਫ਼ੌਜ ਨੇ ਕਾਰਵਾਈ ’ਚ ਦੋ ਅੱਤਵਾਦੀਆਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ। 16-17 ਸਤੰਬਰ ਦੀ ਦਰਮਿਆਨੀ ਰਾਤ ਨੂੰ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਕੀਤੇ ਗਈ ਸਾਂਝੀ ਕਾਰਵਾਈ ਦੌਰਾਨ, ਪੁਸ਼ਟੀਸ਼ੁਦਾ ਜਾਣਕਾਰੀ ਤੋਂ ਊਧਮਪੁਰ ਦੇ ਬ੍ਰੱਟਲ ਦੇ ਆਮ ਇਲਾਕੇ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਦਾ ਪਤਾ ਲੱਗਾ। ਖਰਾਬ ਮੌਸਮ, ਮੁਸ਼ਕਲ ਭੂ-ਭਾਗ ਅਤੇ ਘੱਟ ਦਿੱਖ ਦੇ ਬਾਵਜੂਦ, ਵ੍ਹਾਈਟ ਨਾਈਟ ਕੋਰ, ਪੁਲਿਸ ਅਤੇ ਸੀ.ਆਰ.ਪੀ.ਐਫ. ਦੇ ਜਵਾਨਾਂ ਨੇ ਨਿਸ਼ਾਨਾਬੱਧ ਅੱਤਵਾਦ ਵਿਰੋਧੀ ਕਾਰਵਾਈ ਸ਼ੁਰੂ ਕੀਤੀ, ਜਿਸ ਦੇ ਨਤੀਜੇ ਵਜੋਂ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਗਿਆ। ਕਾਰਵਾਈ ਅਜੇ ਵੀ ਜਾਰੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮਾਰੇ ਗਏ ਦੋਵੇਂ ਅੱਤਵਾਦੀ ਪਾਕਿਸਤਾਨੀ ਨਾਗਰਿਕ ਮੰਨੇ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਮੁਕਾਬਲੇ ਵਾਲੀ ਥਾਂ ਤੋਂ ਇਕ ਅਮਰੀਕਾ ਦਾ ਬਣਾਇਆ ਐਮ-4 ਕਾਰਬਾਈਨ, ਇੱਕ ਏ.ਕੇ. ਅਸਾਲਟ ਰਾਈਫਲ ਅਤੇ ਵੱਡੀ ਮਾਤਰਾ ਵਿੱਚ ਗੋਲਾ-ਬਾਰੂਦ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇੱਕ ਸਥਾਨਕ ਨੌਜਵਾਨ, ਜਿਸਨੂੰ ਓਵਰ-ਗਰਾਊਂਡ ਵਰਕਰ (ਓ.ਜੀ.ਡਬਲਯੂ.) ਹੋਣ ਦਾ ਸ਼ੱਕ ਹੈ, ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਹੈ।

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਦੇਸ਼ ਭਰ ’ਚ ਸਮਾਗਮ ਉਜੈਨ ’ਚ 33.2 ਲੱਖ ਦੀਵੇ ਬਾਲ ਕੇ ਬਣਾਇਆ ਵਿਸ਼ਵ ਰਿਕ... ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਅਕਾਲ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਸਮੇਤ ਦੋ ਮੁਅੱਤਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।