26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਮਨਦੀਪ ਕੇ. ਭੰਡਾਰੀ ਸੀ.ਬੀ.ਐਸ.ਈ. ਦੇ ਨਵੇਂ ਚੇਅਰਮੈਨ ਨਿਯੁਕਤ

ਨਵੀਂ ਦਿੱਲੀ, 25 ਸਤੰਬਰ (ਪੀ.ਟੀ.ਆਈ)-ਕੇਂਦਰ ਸਰਕਾਰ ਵਲੋਂ ਸ਼ੁੱਕਰਵਾਰ ਨੂੰ ਕੀਤੇ ਗਏ ਵੱਡੇ ਅਫ਼ਸਰਸ਼ਾਹੀ ਫੇਰਬਦਲ ਤਹਿਤ 2001 ਬੈਚ ਦੇ ਆਈ.ਏ.ਐੱਸ ਅਧਿਕਾਰੀ ਮਨਦੀਪ ਕੇ. ਭੰਡਾਰੀ ਨੂੰ ਸੀ.ਬੀ.ਐਸ.ਈ. ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਭੰਡਾਰੀ ...

ਅਜੀਤ ਡੈਸਕ 26-09-2026

ਨਵੀਂ ਦਿੱਲੀ, 25 ਸਤੰਬਰ (ਪੀ.ਟੀ.ਆਈ)-ਕੇਂਦਰ ਸਰਕਾਰ ਵਲੋਂ ਸ਼ੁੱਕਰਵਾਰ ਨੂੰ ਕੀਤੇ ਗਏ ਵੱਡੇ ਅਫ਼ਸਰਸ਼ਾਹੀ ਫੇਰਬਦਲ ਤਹਿਤ 2001 ਬੈਚ ਦੇ ਆਈ.ਏ.ਐੱਸ ਅਧਿਕਾਰੀ ਮਨਦੀਪ ਕੇ. ਭੰਡਾਰੀ ਨੂੰ ਸੀ.ਬੀ.ਐਸ.ਈ. ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਭੰਡਾਰੀ ਇਸ ਸਮੇਂ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਦੇ ਪ੍ਰਿੰਸੀਪਲ ਸਕੱਤਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਕੇਂਦਰੀ ਕੈਬਨਿਟ ਦੀ ਨਿਯੁਕਤੀਆਂ ਬਾਰੇ ਕਮੇਟੀ ਨੇ ਉਨ੍ਹਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦਿੱਤੀ ਹੈ। ਭੰਡਾਰੀ ਦੀ ਨਿਯੁਕਤੀ ਤੋਂ ਪਹਿਲਾਂ ਸੀਨੀਅਰ ਆਈ.ਏ.ਐਸ ਅਧਿਕਾਰੀ ਲੋਖਾਂਡੇ ਪ੍ਰਸ਼ਾਂਤ ਸੀਤਾਰਾਮ ਕੋਲ ਸੀ.ਬੀ.ਐਸ.ਈ. ਦੇ ਚੇਅਰਪਰਸਨ ਦਾ ਵਾਧੂ ਚਾਰਜ ਸੀ। ਸੀਤਾਰਾਮ ਨੂੰ 2 ਜੁਲਾਈ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਵਿਚ ਵਧੀਕ ਸਕੱਤਰ ਨਿਯੁਕਤ ਕੀਤਾ ਗਿਆ ਸੀ ਅਤੇ ਉਨ੍ਹਾਂ ਕੋਲ ਸੀ.ਬੀ.ਐਸ.ਈ. ਦੇ  ਚੇਅਰਪਰਸਨ ਦਾ ਵਾਧੂ ਚਾਰਜ ਸੀ। ਫੇਰਬਦਲ ਤਹਿਤ ਏਅਰਪੋਰਟਸ ਅਥਾਰਟੀ ਆਫ਼ ਇੰਡੀਆ ਦੇ ਚੇਅਰਮੈਨ ਵਿਪਿਨ ਕੁਮਾਰ ਨੂੰ ਪੇਂਡੂ ਵਿਕਾਸ ਵਿਭਾਗ ਵਿਚ ਵਧੀਕ ਸਕੱਤਰ ਬਣਾਇਆ ਗਿਆ ਹੈ। ਡਾਇਰੈਕਟਰ ਜਨਰਲ ਆਫ਼ ਹਾਈਡ੍ਰੋਕਾਰਬਨਜ਼ ਸ੍ਰੀਕਾਂਤ ਨਾਗੁਲਾਪੱਲੀ ਨੂੰ ਖਰਚਾ ਵਿਭਾਗ ਵਿਚ ਐਡੀਸ਼ਨਲ ਸਕੱਤਰ ਅਤੇ ਕਰਨਾਟਕ ਕਾਡਰ ਦੇ 2000 ਬੈਚ ਦੇ ਆਈ.ਏ.ਐਸ ਅਧਿਕਾਰੀ ਵੀ. ਪੋਨੁਰਾਜ ਨੂੰ ਡਾਇਰੈਕਟਰ ਜਨਰਲ ਆਫ਼ ਹਾਈਡ੍ਰੋਕਾਰਬਨਜ਼ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਸਰਿਤਾ ਚੌਹਾਨ ਚੰਦ ਨੂੰ ਇਸਪਾਤ ਮੰਤਰਾਲੇ ਵਿਚ ਐਡੀਸ਼ਨਲ ਸਕੱਤਰ ਅਤੇ ਵਿੱਤੀ ਸਲਾਹਕਾਰ ਬਣਾਇਆ ਗਿਆ ਹੈ। ਆਨੰਦ ਸਿੰਘ ਨੂੰ ਆਰਥਿਕ ਮਾਮਲਿਆਂ ਦੇ ਵਿਭਾਗ, ਪੀ. ਹੇਮਲਤਾ ਨੂੰ ਅਮਲਾ ਅਤੇ ਸਿਖਲਾਈ ਵਿਭਾਗ ਅਤੇ ਪਿਊਸ਼ ਸਿੰਘ ਨੂੰ ਬਿਜਲੀ ਮੰਤਰਾਲੇ ਵਿਚ ਐਡੀਸ਼ਨਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਅੰਕਿਤਾ ਮਿਸ਼ਰਾ ਬੁੰਦੇਲਾ ਨੂੰ ਉੱਚ ਸਿੱਖਿਆ ਵਿਭਾਗ ਵਿਚ ਅਤੇ ਮਨੀਸ਼ਾ ਸੇਂਸਰਮਾ ਨੂੰ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਵਿਚ ਵਧੀਕ ਸਕੱਤਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

ਪਿਛਲੀ ਖ਼ਬਰ ਬੁਨਿਆਦੀ ਢਾਂਚੇ ਤੇ ਨਵੀਨਤਾ ਨਾਲ ਦੇਸ਼ ਤਰੱਕੀ ਤੇ ਖੁਸ਼ਹਾਲੀ ਵੱਲ ਵਧਦਾ ਹੈ-ਮੋਦੀ ਅਗਲੀ ਖ਼ਬਰ 2022 ਤੋਂ ਬਾਅਦ 111 ਸੰਸਦ ਮੈਂਬਰਾਂ ਤੇ ਵਿਧਾਇਕਾਂ ਨੇ ਬਦਲੀਆਂ ਪਾਰਟੀਆਂ-ਏ.ਡੀ.ਆਰ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।