01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

‘ਨਸ਼ਾ ਮੁਕਤ ਪੰਜਾਬ ਯਾਤਰਾਵਾਂ’ ਨੂੰ ਲੋਕਾਂ ਦਾ ਭਰਵਾਂ ਸਮਰਥਨ ਮਿਲਿਆ-ਜੈ ਇੰਦਰ ਕੌਰ

ਜਲੰਧਰ, 30 ਸਤੰਬਰ (ਜਸਪਾਲ ਸਿੰਘ, ਸ਼ਿਵ ਸ਼ਰਮਾ)-ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਪੁੱਤਰੀ ਤੇ ਸੀਨੀਅਰ ਮਹਿਲਾ ਭਾਜਪਾ ਆਗੂ ਜੈਇੰਦਰ ਕੌਰ ਨੇ ਨਸ਼ਾ ਮੁਕਤ ਪੰਜਾਬ ਯਾਤਰਾ ਦੀ ਸਮਾਪਤੀ ’ਤੇ ਕੇਂਦਰੀ ਗ੍ਰਹਿ ...

ਅਜੀਤ ਡੈਸਕ 01-10-2026

ਜਲੰਧਰ, 30 ਸਤੰਬਰ (ਜਸਪਾਲ ਸਿੰਘ, ਸ਼ਿਵ ਸ਼ਰਮਾ)-ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਪੁੱਤਰੀ ਤੇ ਸੀਨੀਅਰ ਮਹਿਲਾ ਭਾਜਪਾ ਆਗੂ ਜੈਇੰਦਰ ਕੌਰ ਨੇ ਨਸ਼ਾ ਮੁਕਤ ਪੰਜਾਬ ਯਾਤਰਾ ਦੀ ਸਮਾਪਤੀ ’ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਨੂੰ ਸਫਲ ਕਰਾਰ ਦਿੰਦੇ ਹੋਏ ਕਿਹਾ ਕਿ ਇਹ ਰੈਲੀ ਸੂਬੇ ਅੰਦਰ ਭਾਜਪਾ ਸਰਕਾਰ ਬਣਾਉਣ ਦਾ ਮੁੱਢ ਬੰਨ੍ਹੇਗੀ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਨੇ ਤਿੰਨ ਸਾਲਾਂ ’ਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਜੋ ਵਾਅਦਾ ਕੀਤਾ ਹੈ, ਉਸ ਤੋਂ ਲੋਕਾਂ ਨੂੰ ਨਸ਼ੇ ਦੇ ਖਾਤਮੇ ਦੀ ਆਸ ਬੱਝੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜਲਦ ਸਰਗਰਮ ਸਿਆਸਤ ’ਚ ਵਿਚਰਦੇ ਨਜ਼ਰ ਆਉਣਗੇ।

ਪਿਛਲੀ ਖ਼ਬਰ 19 ਵਿਰੋਧੀ ਪਾਰਟੀਆਂ 2 ਤੋਂ 8 ਅਕਤੂਬਰ ਤੱਕ ਮੁੱਖ ਚੋਣ ਕਮਿਸ਼ਨਰ ਦੇ ਖ਼ਿਲਾਫ਼ ਕਰਨਗੀਆਂ ਦੇਸ਼ ਵਿਆਪੀ ਪ੍ਰਦਰਸ਼ਨ ਅਗਲੀ ਖ਼ਬਰ ਅਮਿਤ ਸ਼ਾਹ ਦੇ ਜੋਸ਼ੀਲੇ ਭਾਸ਼ਨ ਨੇ ਪਾਰਟੀ ਵਰਕਰਾਂ ’ਚ ਭਰਿਆ ਜੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।