02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਪ੍ਰਧਾਨ ਮੰਤਰੀ ਨੇ ਕੈਪਟਨ ਦੇ ਪਰਿਵਾਰ ਨਾਲ ਕੀਤੀ ਗੱਲਬਾਤ

ਨਵੀਂ ਦਿੱਲੀ, 1 ਅਕਤੂਬਰ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕੈਪਟਨ ਸਮਿਤ ਮੱਛਾਰ, ਜਿਨ੍ਹਾਂ ਨੇ ਆਪਣੇ ਕੋ-ਪਾਇਲਟ ਦੇ ਫਲਾਈਦੁਬਈ ਦੀ ਉਡਾਣ ਨੂੰ ਕਰੈਸ਼ ਕਰਨ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ...

ਅਜੀਤ ਡੈਸਕ 02-10-2026

ਨਵੀਂ ਦਿੱਲੀ, 1 ਅਕਤੂਬਰ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕੈਪਟਨ ਸਮਿਤ ਮੱਛਾਰ, ਜਿਨ੍ਹਾਂ ਨੇ ਆਪਣੇ ਕੋ-ਪਾਇਲਟ ਦੇ ਫਲਾਈਦੁਬਈ ਦੀ ਉਡਾਣ ਨੂੰ ਕਰੈਸ਼ ਕਰਨ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਜਹਾਜ਼ ’ਚ ਸਵਾਰ ਯਾਤਰੀਆਂ ਦੀ ਜਾਨ ਬਚਾਈ ਸੀ, ਦੀ ਪਤਨੀ ਅਤੇ ਮਾਪਿਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਪਾਇਲਟ ਦੀ ਬਹਾਦਰੀ ਦੀ ਸ਼ਲਾਘਾ ਕੀਤੀ। ਪਾਇਲਟ ਦੀ ਪਤਨੀ ਅਤੇ ਮਾਪਿਆਂ ਨਾਲ ਆਪਣੀ ਟੈਲੀਫੋਨਿਕ ਗੱਲਬਾਤ ’ਚ ਮੋਦੀ ਨੇ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਭਾਰਤੀ ਮਿਸ਼ਨ ਜ਼ਖਮੀ ਪਾਇਲਟ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾ ਰਹੇ ਹਨ, ਜੋ ਕਿ ਸਾਊਦੀ ਅਰਬ ਦੇ ਇਕ ਹਸਪਤਾਲ ’ਚ ਇਲਾਜ ਅਧੀਨ ਹੈ।

ਪਿਛਲੀ ਖ਼ਬਰ ਉਡਾਣ ਨੂੰ ਹਾਦਸਾਗ੍ਰਸਤ ਕਰਨ ਦੀ ਕੋਸ਼ਿਸ਼ ਦੀ ਜਾਂਚ ਜਾਰੀ ਅਗਲੀ ਖ਼ਬਰ ਘਰੇਲੂ ਸਿਲੰਡਰ ਲਈ ਆਧਾਰ ਪ੍ਰਮਾਣੀਕਰਨ ਲਾਜ਼ਮੀ ਕਰਨ ਦੇ ਫ਼ੈਸਲੇ ਨੂੰ ਚੁਣੌਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।