05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਪਰਗਟ ਸਿੰਘ ਵਲੋਂ ਕੇ.ਸੀ. ਵੇਣੂਗੋਪਾਲ ਨਾਲ ਮੁਲਾਕਾਤ ਗੁਰਸ਼ਰਨ ਕੌਰ ਤੇ ਅੰਬਿਕਾ ਸੋਨੀ ਨੂੰ ਵੀ ਮਿਲੇ

ਨਵੀਂ ਦਿੱਲੀ, 4 ਅਕਤੂਬਰ (ਪੀ.ਟੀ.ਆਈ.)-ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ ਇੱਥੇ ਏ.ਆਈ.ਸੀ.ਸੀ. ਦੇ ਜਨਰਲ ਸਕੱਤਰ ਇੰਚਾਰਜ ਸੰਗਠਨ ਕੇ.ਸੀ. ਵੇਣੂਗੋਪਾਲ ਨਾਲ ਮੁਲਾਕਾਤ ਕੀਤੀ ਤੇ ਦੋਵਾਂ ਆਗੂਆਂ ਨੇ ...

ਅਜੀਤ ਡੈਸਕ 05-10-2026

ਨਵੀਂ ਦਿੱਲੀ, 4 ਅਕਤੂਬਰ (ਪੀ.ਟੀ.ਆਈ.)-ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ ਇੱਥੇ ਏ.ਆਈ.ਸੀ.ਸੀ. ਦੇ ਜਨਰਲ ਸਕੱਤਰ ਇੰਚਾਰਜ ਸੰਗਠਨ ਕੇ.ਸੀ. ਵੇਣੂਗੋਪਾਲ ਨਾਲ ਮੁਲਾਕਾਤ ਕੀਤੀ ਤੇ ਦੋਵਾਂ ਆਗੂਆਂ ਨੇ ਅਗਲੇ ਸਾਲ ਸੂਬੇ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀਆਂ ਚੱਲ ਰਹੀਆਂ ਤਿਆਰੀਆਂ ’ਤੇ ਡੂੰਘਾਈ ਨਾਲ ਚਰਚਾ ਕੀਤੀ। ਵੇਣੂਗੋਪਾਲ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਕਾਂਗਰਸ ਪ੍ਰਧਾਨ ਮਲਿਕਅਰੁਜਨ ਖੜਗੇ ਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਹੇਠ, ਪਰਗਟ ਸਿੰਘ ਸਾਰਿਆਂ ਨੂੰ ਇਕੱਠੇ ਲੈ ਕੇ ਜਾਣਗੇ ਤੇ ਇਕ ਸਫਲ ਮੁਹਿੰਮ ਚਲਾਉਣਗੇ ਜੋ 2027 ’ਚ ਪਾਰਟੀ ਲਈ ਇਕ ਠੋਸ ਜਿੱਤ ਪ੍ਰਦਾਨ ਕਰੇਗੀ। ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ ਐਤਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਮਨਮੋਹਨ ਸਿੰਘ ਨੂੰ ਯਾਦ ਕੀਤਾ ਤੇ ਉਨ੍ਹਾਂ ਪ੍ਰਤੀ ਆਪਣਾ ਸਤਿਕਾਰ ਪ੍ਰਗਟ ਕੀਤਾ। ਪਰਗਟ ਸਿੰਘ ਨੇ ਸੀਨੀਅਰ ਕਾਂਗਰਸੀ ਆਗੂ ਅੰਬਿਕਾ ਸੋਨੀ ਨਾਲ ਵੀ ਮੁਲਾਕਾਤ ਕੀਤੀ।

ਪਿਛਲੀ ਖ਼ਬਰ ਨੇਹਾ ਬੋਰਾ ਹਿਰਾਸਤ ’ਚ ਲੈਣ ਤੋਂ ਬਾਅਦ ਰਿਹਾਅ ਅਗਲੀ ਖ਼ਬਰ ਨਿਸ਼ਾਨੇਬਾਜ਼ ਕੁਮਕੁਮ ਤੇ ਪਹਿਲਵਾਨ ਸੁਜੀਤ ਬਣੇ ਜਸਪਾਲ ਰਾਣਾ ਤੇ ਰਾਜਾ ਰਣਧੀਰ ਸਿੰਘ ਪੁਰਸਕਾਰਾਂ ਦੇ ਪਹਿਲੇ ਜੇਤੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।