05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਤਿੰਨ ਔਰਤ ਪੱਤਰਕਾਰਾਂ ਵਲੋਂ ਦਿੱਲੀ ਪੁਲਿਸ ’ਤੇ ਬਦਸਲੂਕੀ ਦਾ ਦੋਸ਼ ਜਾਂਚ ਲਈ ਮਾਮਲਾ ਕ੍ਰਾਈਮ ਬ੍ਰਾਂਚ ਨੂੰ ਸੌਂਪਿਆ

ਨਵੀਂ ਦਿੱਲੀ, 4 ਅਕਤੂਬਰ (ਉਪਮਾ ਡਾਗਾ ਪਾਰਥ)- ਪੱਤਰਕਾਰਾਂ ਨੇ ਸਨਿਚਰਵਾਰ ਨੂੰ ਜੰਤਰ ਮੰਤਰ ’ਤੇ ਹੋਏ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਦੇ ਇਕ ਅਧਿਕਾਰੀ ਵਲੋਂ ਜਿਨਸੀ ਸ਼ੋਸ਼ਣ ਦਾ ਇਲਜ਼ਾਮ ਲਾਇਆ ਹੈ। ਦਿੱਲੀ ਪੁਲਿਸ ਨੇ ਇਸ ...

ਅਜੀਤ ਡੈਸਕ 05-10-2026

ਨਵੀਂ ਦਿੱਲੀ, 4 ਅਕਤੂਬਰ (ਉਪਮਾ ਡਾਗਾ ਪਾਰਥ)- ਪੱਤਰਕਾਰਾਂ ਨੇ ਸਨਿਚਰਵਾਰ ਨੂੰ ਜੰਤਰ ਮੰਤਰ ’ਤੇ ਹੋਏ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਦੇ ਇਕ ਅਧਿਕਾਰੀ ਵਲੋਂ ਜਿਨਸੀ ਸ਼ੋਸ਼ਣ ਦਾ ਇਲਜ਼ਾਮ ਲਾਇਆ ਹੈ। ਦਿੱਲੀ ਪੁਲਿਸ ਨੇ ਇਸ ਮਾਮਲੇ ’ਚ ਆਪਣਾ ਪੱਖ ਰਖਦਿਆਂ ਕਿਹਾ ਕਿ ਮਾਮਲੇ ਦੀ ਨਿਰਪੱਖ ਜਾਂਚ ਲਈ ਸ਼ਿਕਾਇਤਾਂ ਕ੍ਰਾਈਮ ਬ੍ਰਾਂਚ ਨੂੰ ਸੌਂਪ ਦਿੱਤੀਆਂ ਗਈਆਂ ਹਨ। ਇਕ ਪੱਤਰਕਾਰ ਨੇ ਕਿਹਾ ਕਿ ਪੁਲਿਸ ਦੇ ਸਹਾਇਕ ਕਮਿਸ਼ਨਰ (ਏ.ਸੀ.ਪੀ.) ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਪ੍ਰਦਰਸ਼ਨ ਦੌਰਾਨ ਜਿਨਸੀ ਸ਼ੋਸ਼ਣ ਕੀਤਾ। ਉਸ ਨੇ ਕਿਹਾ ਕਿ ਪੁਲਿਸ ਅਧਿਕਾਰੀ ਨੇ ਉਸ ਨੂੰ ਗਲਤ ਢੰਗ ਨਾਲ ਹੱਥ ਲਾਇਆ ਅਤੇ ਜਦੋਂ ਉਹ ਪੁਲਿਸ ਕਾਰਵਾਈ ਦੀ ਰਿਕਾਰਡਿੰਗ ਕਰ ਰਹੀ ਸੀ ਤਾਂ ਉਸ ਨੂੰ ਧੱਕਾ ਦਿੱਤਾ। ਉਸ ਨੇ ਇਹ ਵੀ ਦਾਅਵਾ ਕੀਤਾ ਕਿ ਜਦੋਂ ਉਹ ਹੋਰਨਾਂ ਦੇ ਨਾਲ ਕੇਸ ਦਰਜ ਕਰਵਾਉਣ ਗਈ ਤਾਂ ਫੌਰੀ ਕੇਸ ਦਰਜ ਨਹੀਂ ਕੀਤਾ ਗਿਆ। ਦਿੱਲੀ ਪੁਲਿਸ ਨੇ ਆਪਣਾ ਪੱਖ ਰੱਖਦਿਆਂ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਪਾਏ ਸੰਦੇਸ਼ ’ਚ ਕਿਹਾ ਕਿ ਮਾਮਲੇ ਦੀ ਨਿਰਪੱਖ ਜਾਂਚ ਲਈ ਸ਼ਿਕਾਇਤ ਕ੍ਰਾਈਮ ਬ੍ਰਾਂਚ ਨੂੰ ਸੌਂਪ ਦਿੱਤੀ ਹੈ। ਪ੍ਰੈੱਸ ਕਾਨਫ਼ਰੰਸ ਆਫ਼ ਇੰਡੀਆ ਨੇ ਪੱਤਰਕਾਰਾਂ ਨਾਲ ਪੁਲਿਸ ਵਲੋਂ ਕੀਤੀ ਗਈ ਬਦਸਲੂਕੀ ਨੂੰ ਸ਼ਰਮਨਾਕ ਦੱਸਦਿਆਂ ਕਿਹਾ ਕਿ ਲੋਕਤੰਤਰ ’ਚ ਅਜਿਹੇ ਵਰਤਾਰੇ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੱਤਰਕਾਰਾਂ ਨੂੰ ਆਪਣਾ ਕੰਮ ਆਜ਼ਾਦੀ ਨਾਲ, ਬਿਨਾਂ ਕਿਸੇ ਡਰ ਦੇ ਕਰਨ ਦਿੱਤਾ ਜਾਣਾ ਚਾਹੀਦਾ ਹੈ। ਕੌਂਸਲ ਨੇ ਉਨ੍ਹਾਂ ਔਰਤ ਪੱਤਰਕਾਰਾਂ ਦੀ ਸ਼ਿਕਾਇਤ ’ਤੇ ਫੌਰਨ ਕਾਰਵਾਈ ਦੀ ਮੰਗ ਕੀਤੀ। ਨਾਲ ਹੀ ਇਹ ਵੀ ਯਕੀਨੀ ਬਣਾਉਣ ਨੂੰ ਕਿਹਾ ਕਿ ਮੀਡੀਆ ਨੂੰ ਬਿਨਾਂ ਕਿਸੇ ਡਰ ਜਾਂ ਧਮਕੀ ਦੇ ਆਪਣੀ ਡਿਊਟੀ ਕਰਨ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ। ਇਸ ਤੋਂ ਪਹਿਲਾਂ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਦਿੱਲੀ ਪੁਲਿਸ ਅਧਿਕਾਰੀ ਵਲੋਂ ਕੀਤੀ ਬਦਸਲੂਕੀ ਦੇ ਮਾਮਲੇ ’ਚ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਜਵਾਬ ਮੰਗਿਆ। ਉਨ੍ਹਾਂ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਪਾਏ ਸੰਦੇਸ਼ ’ਚ ਕਿਹਾ ਕਿ ਦਿੱਲੀ ਪੁਲਿਸ ਗ੍ਰਹਿ ਮੰਤਰਾਲੇ ਅਧੀਨ ਆਉਂਦੀ ਹੈ ਇਸ ਲਈ ਅਮਿਤ ਸ਼ਾਹ ਜਵਾਬ ਦੇਣ। ਉਨ੍ਹਾਂ ਕਿਹਾ ਕਿ ਔਰਤ ਪੱਤਰਕਾਰ ਨਾਲ ਜੰਤਰ ਮੰਤਰ ਵਿਖੇ ਇਕ ਪੁਲਿਸ ਅਧਿਕਾਰੀ ਵਲੋਂ ਬਦਸਲੂਕੀ ਕੀਤੀ ਗਈ। ਘੰਟਿਆਂਬੱਧੀ ਸੈਂਕੜੇ ਪੱਤਰਕਾਰ ਧਰਨੇ ’ਤੇ ਸਿਰਫ ਇਕ ਮੰਗ ਲੈ ਕੇ ਬੈਠੇ ਰਹੇ ਐਫ.ਆਈ.ਆਰ. ਦਰਜ ਕੀਤੀ ਜਾਵੇ।

 

ਪਿਛਲੀ ਖ਼ਬਰ ਕੇਰਲਮ ਸਰਕਾਰ ਵਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਵਿਜੀਲੈਂਸ ਜਾਂਚ ਦੇ ਹੁਕਮ ਸੜਕ ਪ੍ਰਾਜੈਕਟ ’ਚ ਭ੍ਰਿਸ਼ਟਾ... ਅਗਲੀ ਖ਼ਬਰ ਨੇਹਾ ਬੋਰਾ ਹਿਰਾਸਤ ’ਚ ਲੈਣ ਤੋਂ ਬਾਅਦ ਰਿਹਾਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।