07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਜਲੰਧਰ ’ਚ ਤਿੰਨ ਥਾਵਾਂ ’ਤੇ ਛਾਪਾ

ਜਲੰਧਰ, 6 ਅਕਤੂਬਰ (ਜਤਿੰਦਰ ਪੰਮੀ)-ਸੀ.ਬੀ.ਆਈ. ਦੀਆਂ ਟੀਮਾਂ ਵਲੋਂ ਅੱਜ ਸੂਬੇ ਦੇ ਵੱਖ-ਵੱਖ ਹਿੱਸਿਆਂ ’ਚ ਕੀਤੀ ਗਈ ਛਾਪੇਮਾਰੀ ਦੌਰਾਨ ਜਲੰਧਰ ’ਚ ਵੀ ਤਿੰਨ ਥਾਵਾਂ ’ਤੇ ਕਾਰਵਾਈ ਕੀਤੇ ਜਾਣ ਦੀ ਦੇਰ ਰਾਤ ਤੱਕ ਚਰਚਾ ਹੁੰਦੀ ...

ਅਜੀਤ ਡੈਸਕ 07-10-2026

ਜਲੰਧਰ, 6 ਅਕਤੂਬਰ (ਜਤਿੰਦਰ ਪੰਮੀ)-ਸੀ.ਬੀ.ਆਈ. ਦੀਆਂ ਟੀਮਾਂ ਵਲੋਂ ਅੱਜ ਸੂਬੇ ਦੇ ਵੱਖ-ਵੱਖ ਹਿੱਸਿਆਂ ’ਚ ਕੀਤੀ ਗਈ ਛਾਪੇਮਾਰੀ ਦੌਰਾਨ ਜਲੰਧਰ ’ਚ ਵੀ ਤਿੰਨ ਥਾਵਾਂ ’ਤੇ ਕਾਰਵਾਈ ਕੀਤੇ ਜਾਣ ਦੀ ਦੇਰ ਰਾਤ ਤੱਕ ਚਰਚਾ ਹੁੰਦੀ ਰਹੀ। ਹਾਲਾਂਕਿ, ਪੰਜਾਬ ਪੁਲਿਸ ਦੇ ਕਿਸੇ ਵੀ ਅਧਿਕਾਰੀ ਨੇ ਇਨ੍ਹਾਂ ਛਾਪਿਆਂ ਦੀ ਅਧਿਕਾਰਤ ਤੌਰ ’ਤੇ ਪੁਸ਼ਟੀ ਨਹੀਂ ਕੀਤੀ। ਇਸ ਦੌਰਾਨ ਸੀ.ਬੀ.ਆਈ. ਵੱਲੋਂ ਚੰਡੀਗੜ੍ਹ ਤੋਂ ਜਾਰੀ ਕੀਤੇ ਗਏ ਬਿਆਨ ’ਚ ਇਥੇ ਕੀਤੀ ਗਈ ਛਾਪੇਮਾਰੀ ਦੀ ਪੁਸ਼ਟੀ ਕੀਤੀ ਗਈ ਹੈ। ਸੂਤਰਾਂ ਅਨੁਸਾਰ, ਸੀ.ਬੀ.ਆਈ. ਦੀਆਂ ਵੱਖ-ਵੱਖ ਟੀਮਾਂ ਵਲੋਂ ਜਲੰਧਰ ਦੇ 66 ਫੁੱਟੀ ਰੋਡ ਸਥਿਤ ਫਲੈਟਾਂ ਤੇ ਫਿਲੌਰ ਸ਼ਹਿਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐੱਸ.ਡੀ. ਰਾਜਬੀਰ ਸਿੰਘ ਘੁੰਮਣ ਨਾਲ ਸੰਬੰਧਿਤ ਉਸਾਰੀ ਅਧੀਨ ਜਾਇਦਾਦਾਂ ’ਤੇ ਛਾਪੇਮਾਰੀ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਤੋਂ ਇਲਾਵਾ ਓ.ਐੱਸ.ਡੀ. ਘੁੰਮਣ ਦੇ ਨਜ਼ਦੀਕੀ ਦੱਸੇ ਜਾ ਰਹੇ ਇੱਕ ‘ਆਪ’ ਆਗੂ ਦੇ ਘਰ ਵੀ ਸੀ.ਬੀ.ਆਈ. ਵੱਲੋਂ ਕਾਰਵਾਈ ਕੀਤੇ ਜਾਣ ਦੀ ਚਰਚਾ ਹੈ। ਹਾਲਾਂਕਿ, ਛਾਪੇਮਾਰੀ ਦੌਰਾਨ ਇਨ੍ਹਾਂ ਥਾਵਾਂ ਤੋਂ ਸੀ.ਬੀ.ਆਈ. ਦੀਆਂ ਟੀਮਾਂ ਨੂੰ ਕੀ ਕੁਝ ਮਿਲਿਆ ਜਾਂ ਕੀ ਜ਼ਬਤ ਕੀਤਾ ਗਿਆ, ਇਸ ਸੰਬੰਧੀ ਅਜੇ ਤੱਕ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ।

ਪਿਛਲੀ ਖ਼ਬਰ ਫ਼ਰਾਂਸਿਸ ਹੈਲਜ਼ਨ ਨੂੰ ਭੌਤਿਕ ਵਿਗਿਆਨ ’ਚ ਨੋਬਲ ਪੁਰਸਕਾਰ ਅਗਲੀ ਖ਼ਬਰ ਪਿੰਡ ਘਰਾਚੋਂ ’ਚ ਮੁੱਖ ਮੰਤਰੀ ਦੇ ਓ.ਐਸ.ਡੀ. ਦੇ ਘਰ ਛਾਪਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।