08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਦਿੱਲੀ ’ਚ ਇਮਾਰਤ ਡਿੱਗੀ, ਤਿੰਨ ਦੀ ਮੌਤ, 8 ਜ਼ਖਮੀ

ਨਵੀਂ ਦਿੱਲੀ, 7 ਅਕਤੂਬਰ (ਏਜੰਸੀ)-ਉੱਤਰ-ਪੂਰਬੀ ਦਿੱਲੀ ਦੇ ਸੀਮਾਪੁਰੀ ਇਲਾਕੇ ’ਚ ਬੁੱਧਵਾਰ ਨੂੰ ਇੱਕ ਚਾਰ ਮੰਜ਼ਿਲਾਂ ਇਮਾਰਤ ਡਿੱਗਣ ਕਾਰਨ ਗਰਭਵਤੀ ਔਰਤ ਅਤੇ ਇੱਕ ਬੱਚੇ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਜਦਕਿ ਘੱਟੋ-ਘੱਟ ...

ਅਜੀਤ ਡੈਸਕ 08-10-2026

ਨਵੀਂ ਦਿੱਲੀ, 7 ਅਕਤੂਬਰ (ਏਜੰਸੀ)-ਉੱਤਰ-ਪੂਰਬੀ ਦਿੱਲੀ ਦੇ ਸੀਮਾਪੁਰੀ ਇਲਾਕੇ ’ਚ ਬੁੱਧਵਾਰ ਨੂੰ ਇੱਕ ਚਾਰ ਮੰਜ਼ਿਲਾਂ ਇਮਾਰਤ ਡਿੱਗਣ ਕਾਰਨ ਗਰਭਵਤੀ ਔਰਤ ਅਤੇ ਇੱਕ ਬੱਚੇ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਜਦਕਿ ਘੱਟੋ-ਘੱਟ ਅੱਠ ਲੋਕ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਅੱਠ ਲੋਕਾਂ ਨੂੰ ਜ਼ਖਮੀ ਹਾਲਤ ’ਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੰਗਲਵਾਰ ਸ਼ਾਮ ਨੂੰ ਆਏ ਭੂਚਾਲ ਦੇ ਝਟਕਿਆਂ ਤੋਂ ਬਾਅਦ ਇਮਾਰਤ ’ਚ ਆਈਆਂ ਤਰੇੜਾਂ ਕਾਰਨ ਇਹ ਹਾਦਸਾ ਹੋਇਆ ਹੋ ਸਕਦਾ ਹੈ। ਇਮਾਰਤ ਡਿੱਗਣ ਦੇ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਦਿੱਲੀ ਨਗਰ ਨਿਗਮ ਦੇ ਅਨੁਸਾਰ ਗੁਆਂਢੀਆਂ ਨੇ ਦਾਅਵਾ ਕੀਤਾ ਹੈ ਕਿ ਭੂਚਾਲ ਤੋਂ ਬਾਅਦ ਇਮਾਰਤ ’ਚ ਤਰੇੜਾਂ ਆ ਗਈਆਂ ਸਨ ਅਤੇ ਇਮਾਰਤ ਦਾ ਮਾਲਕ ਇਸ ਨੂੰ ਖਾਲੀ ਕਰਵਾ ਰਿਹਾ ਸੀ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਤਿੰਨ ਸਾਲ ਦੇ ਬੱਚੇ ਸਮੇਤ ਅੱਠ ਲੋਕਾਂ ਨੂੰ ਬਚਾ ਲਿਆ ਗਿਆ ਹੈ।

ਪਿਛਲੀ ਖ਼ਬਰ ਸੁਪਰੀਮ ਕੋਰਟ ਨੇ ਰਾਜਪਾਲ ਨੂੰ ਫ਼ਿਲਮ ਬਣਾਉਣ ਤੇ ਅਕਸ ਸੁਧਾਰਨ ਲਈ ਕਿਹਾ ਅਗਲੀ ਖ਼ਬਰ ਧਰਨੇ ਤੋਂ ਜਬਰੀ ਹਿਰਾਸਤ ’ਚ ਲਏ ਰਾਹੁਲ, ਪ੍ਰਿਅੰਕਾ ਸਮੇਤ ਹੋਰ ਸੰਸਦ ਮੈਂਬਰ ਕੀਤੇ ਰਿਹਾਅ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।