10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਜੰਤਰ ਮੰਤਰ ਪ੍ਰਦਰਸ਼ਨ ਦੀ ਐਫ.ਆਈ.ਆਰ. ਰੱਦ ਕਰਨ ਦੇ ਫ਼ੈਸਲੇ ਨੂੰ ਚੁਣੌਤੀ

ਨਵੀਂ ਦਿੱਲੀ, 9 ਅਕਤੂਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਜੁਲਾਈ ’ਚ ਹੋਏ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਨਾਲ ਜੁੜੀਆਂ ਐਫ.ਆਈ.ਆਰ. ਰੱਦ ਕਰਨ ਦੇ ਆਪਣੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ....

ਅਜੀਤ ਡੈਸਕ 10-10-2026

ਨਵੀਂ ਦਿੱਲੀ, 9 ਅਕਤੂਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਜੁਲਾਈ ’ਚ ਹੋਏ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਨਾਲ ਜੁੜੀਆਂ ਐਫ.ਆਈ.ਆਰ. ਰੱਦ ਕਰਨ ਦੇ ਆਪਣੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਚੀਫ਼ ਜਸਟਿਸ ਸੂਰਿਆ ਕਾਂਤ, ਜਸਟਿਸ ਜਾਇਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਦੇ ਬੈਂਚ ਨੇ ਐਲ. ਰਾਮਾਨਾਥਨ ਵਲੋਂ ਦਾਇਰ ਕੀਤੀ ਗਈ ਇਸ ਪਟੀਸ਼ਨ ਨੂੰ ਖ਼ਾਰਜ ਕਰਦਿਆਂ ਕਿਹਾ ਕਿ ਉਹ ਨੌਜਵਾਨ ਵਿਦਿਆਰਥੀਆਂ ਦੇ ਭਵਿੱਖ ਨੂੰ ਅਦਾਲਤੀ ਕਾਰਵਾਈਆਂ ’ਚ ਉਲਝਾਉਣਾ ਨਹੀਂ ਚਾਹੁੰਦੀ। ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਕਿ ਉਸ ਨੇ ਸੰਵਿਧਾਨ ਦੀ ਧਾਰਾ 142 ਤਹਿਤ ਮਿਲੀ ਵਿਸ਼ੇਸ਼ ਸ਼ਕਤੀ ਦੀ ਵਰਤੋਂ ਕਰਕੇ ਵਿਦਿਆਰਥੀਆਂ ’ਤੇ ਦਰਜ ਐੱਫ਼.ਆਈ.ਆਰ. ਨੂੰ ਰੱਦ ਕੀਤਾ ਸੀ। ਅਜਿਹਾ ਇਸ ਲਈ ਕੀਤਾ ਗਿਆ ਸੀ ਤਾਂ ਜੋ ਨੌਜਵਾਨ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਲੰਬੀਆਂ ਅਪਰਾਧਿਕ ਕਾਰਵਾਈਆਂ ਦੇ ਦੌਰ ’ਚੋਂ ਨਾ ਲੰਘਣਾ ਪਵੇ। 

ਪਿਛਲੀ ਖ਼ਬਰ ਪੰਜਾਬ ’ਚ ਬਿਜਲੀ ਦੀ ਮੰਗ ਨੇ ਬਦਲਿਆ ਸੀਜ਼ਨ ਦਾ ਰੁਝਾਨ ਅਗਲੀ ਖ਼ਬਰ ਅੰਦੋਲਨ ਹੋ ਕੇ ਰਹੇਗਾ-ਅਭਿਜੀਤ ਦਿਪਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।