ਨਵੀਂ ਦਿੱਲੀ, 9 ਅਕਤੂਬਰ (ਪੀ.ਟੀ.ਆਈ.)-ਸੀ.ਬੀ.ਆਈ. ਨੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. ਰਾਜਬੀਰ ਘੁੰਮਣ ਨੂੰ ਭ੍ਰਿਸ਼ਟਾਚਾਰ ਦੇ ਇਕ ਮਾਮਲੇ ’ਚ ਨਵਾਂ ਸੰਮਨ ਜਾਰੀ ਕੀਤਾ। ਇਹ ਮਾਮਲਾ ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀਆਂ ਦੀ ਤਾਇਨਾਤੀ ਅਤੇ ਹੋਰ ਮਾਮਲਿਆਂ ਦੇ ਪ੍ਰਬੰਧਨ ਬਦਲੇ ਵਿੱਤੀ ਲਾਭ ਪ੍ਰਾਪਤ ਕਰਨ ਨਾਲ ਸੰਬੰਧਿਤ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸੀ.ਬੀ.ਆਈ. ਨੇ ਘੁੰਮਣ ਅਤੇ ਹੋਰ ਮੁਲਜ਼ਮਾਂ ਨੂੰ ਬੁੱਧਵਾਰ ਨੂੰ ਸੰਮਨ ਭੇਜ ਕੇ ਸ਼ੁੱਕਰਵਾਰ ਨੂੰ ਪੁੱਛਗਿੱਛ ਲਈ ਪੇਸ਼ ਹੋਣ ਲਈ ਕਿਹਾ ਸੀ, ਪਰ ਓ.ਐਸ.ਡੀ. ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਸੰਮਨ ਨਹੀਂ ਮਿਲਿਆ। ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਪੁੱਛਗਿੱਛ ਲਈ ਪੇਸ਼ ਨਾ ਹੋਣ ’ਤੇ ਸੀ.ਬੀ.ਆਈ. ਦੀਆਂ ਟੀਮਾਂ ਨੇ ਈਮੇਲ ਕਰਨ ਤੋਂ ਇਲਾਵਾ ਉਨ੍ਹਾਂ ਦੇ ਟਿਕਾਣੇ ’ਤੇ ਸੰਮਨ ਚਿਪਕਾ ਦਿੱਤੇ। ਘੁੰਮਣ ਨੂੰ ਉਸ ਮਾਮਲੇ ਦੇ ਸੰਬੰਧ ’ਚ ਸੰਮਨ ਭੇਜਿਆ ਗਿਆ ਹੈ ਜੋ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਉਸ ਅਤੇ ਉਸਦੇ ਸਾਥੀਆਂ ਵਿਰੁੱਧ ਦਰਜ ਕੀਤਾ ਗਿਆ ਸੀ। ਇਹ ਮਾਮਲਾ ਵਿੱਤੀ ਲਾਭ ਦੇ ਬਦਲੇ ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀਆਂ ਦੀ ਤਾਇਨਾਤੀ ਨੂੰ ਪ੍ਰਭਾਵਿਤ ਕਰਨ ਦੇ ਦੋਸ਼ਾਂ ਨਾਲ ਸੰਬੰਧਿਤ ਹੈ।
ਸੀ.ਬੀ.ਆਈ. ਵਲੋਂ ਮੁੱਖ ਮੰਤਰੀ ਦੇ ਓ.ਐਸ.ਡੀ. ਨੂੰ ਨਵਾਂ ਸੰਮਨ ਜਾਰੀ
ਨਵੀਂ ਦਿੱਲੀ, 9 ਅਕਤੂਬਰ (ਪੀ.ਟੀ.ਆਈ.)-ਸੀ.ਬੀ.ਆਈ. ਨੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. ਰਾਜਬੀਰ ਘੁੰਮਣ ਨੂੰ ਭ੍ਰਿਸ਼ਟਾਚਾਰ ਦੇ ਇਕ ਮਾਮਲੇ ’ਚ ਨਵਾਂ ਸੰਮਨ ਜਾਰੀ ਕੀਤਾ। ਇਹ ਮਾਮਲਾ ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀਆਂ ਦੀ ....
ਅਜੀਤ ਡੈਸਕ
10-10-2026