14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪੰਜਾਬ ਦੀ ਵਿਗੜੀ ਕਾਨੂੰਨ ਵਿਵਸਥਾ ਦਾ ਸਬੂਤ-ਢੀਂਡਸਾ

ਸੁਨਾਮ ਊਧਮ ਸਿੰਘ ਵਾਲਾ, 13 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ’ਚ ਅਮਨ-ਕਾਨੂੰਨ ਦੀ ਵਿਗੜਦੀ ...

ਅਜੀਤ ਡੈਸਕ 14-10-2026

ਸੁਨਾਮ ਊਧਮ ਸਿੰਘ ਵਾਲਾ, 13 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ’ਚ ਅਮਨ-ਕਾਨੂੰਨ ਦੀ ਵਿਗੜਦੀ ਸਥਿਤੀ ਅਤੇ ਨਸ਼ਿਆਂ ਦਾ ਵਧ ਰਿਹਾ ਪ੍ਰਭਾਵ ਬੇਹੱਦ ਚਿੰਤਾਜਨਕ ਹੈ। ਢੀਂਡਸਾ ਨੇ ਕਿਹਾ ਕਿ ਪੰਜਾਬ ਦੀ ਸਥਿਤੀ ਅੱਜ ਇਸ ਹੱਦ ਤੱਕ ਚਿੰਤਾਜਨਕ ਹੋ ਚੁੱਕੀ ਹੈ ਕਿ ਸਕੂਲਾਂ ’ਚ ਪੜ੍ਹਨ ਵਾਲੇ ਬੱਚੇ ਵੀ ਨਸ਼ਿਆਂ ਦੀ ਲਪੇਟ ’ਚ ਆ ਰਹੇ ਹਨ। ਪੰਜਾਬ ਦੀ ਜਵਾਨੀ ਨੂੰ ਬਚਾਉਣ ਦੇ ਦਾਅਵੇ ਕਰਨ ਵਾਲੀ ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਬੱਚਿਆਂ ਤੱਕ ਨਸ਼ਿਆਂ ਦੀ ਪਹੁੰਚ ਰੋਕਣ ਅਤੇ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੀ ਠੋਸ ਕਾਰਵਾਈ ਕੀਤੀ ਗਈ ਹੈ।  ਢੀਂਡਸਾ ਨੇ ਮੰਗ ਕੀਤੀ ਕਿ ਝੋਟਾ ਦੇ ਕਤਲ ਦੀ ਨਿਰਪੱਖ ਜਾਂਚ ਕਰਵਾਈ ਜਾਵੇ।  ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿਵਾਈ ਜਾਵੇ ਤੇ ਪੀੜਤ ਪਰਿਵਾਰ ਨੂੰ ਜਲਦ ਇਨਸਾਫ਼ ਮਿਲੇ।  ਉਨ੍ਹਾਂ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਪਿਛਲੀ ਖ਼ਬਰ ਪੰਜਾਬ ’ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਕਾਮ- ਵੜਿੰਗ ਅਗਲੀ ਖ਼ਬਰ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ’ਤੇ ਵੱਡਾ ਸਵਾਲ-ਬਾਜਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।