ਮੋਰਿੰਡਾ, 13 ਅਕਤੂਬਰ (ਪ੍ਰਿਤਪਾਲ ਸਿੰਘ)-ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲੇ ਨੌਜਵਾਨ ਪਰਮਿੰਦਰ ਸਿੰਘ ਝੋਟਾ ਨੂੰ ਗੋਲੀਆਂ ਮਾਰ ਕੇ ਮਾਰ ਦੇਣਾ ਬਹੁਤ ਹੀ ਘਿਨਾਉਣੀ ਤੇ ਪੰਜਾਬ ਸਰਕਾਰ ਲਈ ਡੁੱਬ ਕੇ ਮਰ ਜਾਣ ਵਾਲੀ ਗੱਲ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਗ੍ਰਹਿ ਵਿਖੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਗੈਂਗਸਟਰਾਂ, ਨਸ਼ਾ ਤਸਕਰਾਂ ਨੂੰ ਆਪਣੀ ਪਾਰਟੀ ’ਚ ਮਿਲਾ ਕੇ ਨਸ਼ਾ ਵੇਚਣ ਵਾਲਿਆਂ ਤੇ ਗੈਂਗਸਟਰਾਂ ਨੂੰ ਉਤਸ਼ਾਹ ਦਿੱਤਾ ਹੈ, ਉਨ੍ਹਾਂ ਦਾ ਹੌਸਲਾ ਵਧ ਗਿਆ ਹੈ। ਚੰਨੀ ਨੇ ਅੱਜ ਦੀ ਵਾਰਦਾਤ ਦੀ ਨਿਖੇਧੀ ਕਰਦਿਆਂ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਹੋਣਹਾਰ ਨੌਜਵਾਨ ਸੀ, ਪੰਜਾਬ ’ਚ ਵਧ ਰਹੇ ਨਸ਼ਿਆਂ ਨੂੰ ਰੋਕਣ ਲਈ ਸੰਘਰਸ਼ ਕਰਦਾ ਸੀ ਤੇ ਪੰਜਾਬ ਸਰਕਾਰ ਨਾਲ ਲੜਾਈ ਲੜ ਰਿਹਾ ਸੀ। ਉਨ੍ਹਾਂ ਕਿਹਾ ਕਿ ਅਸੀਂ ਉਸਦੇ ਨਾਲ ਹਾਂ।
ਚੰਨੀ ਵਲੋਂ ਪਰਵਿੰਦਰ ਸਿੰਘ ਦੀ ਹੱਤਿਆ ਦੀ ਸਖ਼ਤ ਨਿੰਦਾ
ਮੋਰਿੰਡਾ, 13 ਅਕਤੂਬਰ (ਪ੍ਰਿਤਪਾਲ ਸਿੰਘ)-ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲੇ ਨੌਜਵਾਨ ਪਰਮਿੰਦਰ ਸਿੰਘ ਝੋਟਾ ਨੂੰ ਗੋਲੀਆਂ ਮਾਰ ਕੇ ਮਾਰ ਦੇਣਾ ਬਹੁਤ ਹੀ ਘਿਨਾਉਣੀ ਤੇ ਪੰਜਾਬ ਸਰਕਾਰ ਲਈ ਡੁੱਬ ਕੇ ਮਰ ਜਾਣ ਵਾਲੀ ਗੱਲ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ...
ਅਜੀਤ ਡੈਸਕ
14-10-2026