ਮਾਨਸਾ, ਬਠਿੰਡਾ, 13 ਅਕਤੂਬਰ (ਅਜੀਤ ਬਿਊਰੋ)-ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੂੰ ਅੱਜ ਮਾਨਸਾ ਪੁਲਿਸ ਨੇ ਉਸ ਸਮੇਂ ਹਿਰਾਸਤ ’ਚ ਲੈ ਲਿਆ, ਜਦੋਂ ਉਹ ਮਾਨਸਾ ਦੇ ਸਿਵਲ ਹਸਪਤਾਲ ’ਚ ਗੋਲੀਕਾਂਡ ਦੌਰਾਨ ਜ਼ਖ਼ਮੀ ਹੋਏ ਲੋਕਾਂ ਦਾ ਹਾਲ-ਚਾਲ ਜਾਣਨ ਪਹੁੰਚੇ ਸਨ। ਘਟਨਾ ’ਤੇ ਡੂੰਘੇ ਦੁੱਖ ਅਤੇ ਰੋਸ ਦਾ ਪ੍ਰਗਟਾਵਾ ਕਰਦਿਆਂ ਬਿੱਟੂ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਆਮ ਨਾਗਰਿਕਾਂ ਦੀਆਂ ਜਾਨਾਂ ਦੀ ਸੁਰੱਖਿਆ ਕਰਨ ’ਚ ਨਾਕਾਮ ਰਹਿਣ ਲਈ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਪੁਲਿਸ ਵਲੋਂ ਗੋਲੀਕਾਂਡ ਨੂੰ ਨਿੱਜੀ ਰੰਜਿਸ਼ ਦਾ ਨਤੀਜਾ ਦੱਸੇ ਜਾਣ ’ਤੇ ਵੀ ਸਵਾਲ ਉਠਾਇਆ। ਬਿੱਟੂ ਨੇ ਇਹ ਵੀ ਦੱਸਿਆ ਕਿ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਸ ਮਾਮਲੇ ’ਚ ਦਖ਼ਲ ਦੇਣ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਅਪੀਲ ਕੀਤੀ ਹੈ।
ਪੰਜਾਬ ਸਰਕਾਰ ਨਾਗਰਿਕਾਂ ਦੀ ਸੁਰੱਖਿਆ ਕਰਨ ’ਚ ਨਾਕਾਮ-ਬਿੱਟੂ
ਮਾਨਸਾ, ਬਠਿੰਡਾ, 13 ਅਕਤੂਬਰ (ਅਜੀਤ ਬਿਊਰੋ)-ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੂੰ ਅੱਜ ਮਾਨਸਾ ਪੁਲਿਸ ਨੇ ਉਸ ਸਮੇਂ ਹਿਰਾਸਤ ’ਚ ਲੈ ਲਿਆ, ਜਦੋਂ ਉਹ ਮਾਨਸਾ ਦੇ ਸਿਵਲ ਹਸਪਤਾਲ ’ਚ ਗੋਲੀਕਾਂਡ ਦੌਰਾਨ ਜ਼ਖ਼ਮੀ ਹੋਏ ਲੋਕਾਂ ਦਾ ...
ਅਜੀਤ ਡੈਸਕ
14-10-2026