18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਪੁਲਿਸ ਦੀ ਬੇਰਹਿਮੀ ਆਵਾਜ਼ਾਂ ਦਬਾਉਣ ਦੀ ਸਾਜਿਸ਼ ਦਾ ਹਿੱਸਾ-ਰਾਹੁਲ ਗਾਂਧੀ

ਨਵੀਂ ਦਿੱਲੀ, 17 ਅਕਤੂਬਰ (ਪੀ.ਟੀ.ਆਈ.)-ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਦੋਸ਼ ਲਾਇਆ ਹੈ ਕਿ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਤੇ ਮਹਿਲਾਵਾਂ ਨਾਲ ਦਿੱਲੀ ਪੁਲਿਸ ਵਲੋਂ ਕੀਤੀ ਗਈ ਕਥਿਤ ਬੇਰਹਿਮੀ ਲੋਕਾਂ ਦੀਆਂ ਆਵਾਜ਼ਾਂ ...

ਅਜੀਤ ਡੈਸਕ 18-10-2026

ਨਵੀਂ ਦਿੱਲੀ, 17 ਅਕਤੂਬਰ (ਪੀ.ਟੀ.ਆਈ.)-ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਦੋਸ਼ ਲਾਇਆ ਹੈ ਕਿ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਤੇ ਮਹਿਲਾਵਾਂ ਨਾਲ ਦਿੱਲੀ ਪੁਲਿਸ ਵਲੋਂ ਕੀਤੀ ਗਈ ਕਥਿਤ ਬੇਰਹਿਮੀ ਲੋਕਾਂ ਦੀਆਂ ਆਵਾਜ਼ਾਂ ਦਬਾਉਣ ਦੀ ਸਾਜ਼ਿਸ਼ ਦਾ ਹਿੱਸਾ ਹੈ ਤਾਂ ਜੋ ਕੋਈ ਵੀ ਸਵਾਲ ਉਠਾਉਣ ਦੀ ਹਿੰਮਤ ਨਾ ਕਰੇ। ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਹਿੰਦੀ ’ਚ ਪਾਈ ਪੋਸਟ ’ਚ ਕਿਹਾ ਕਿ ਪੁਲਿਸ ਦੀ ਅਜਿਹੀ ਕਾਰਵਾਈ ਸ਼ਰਮਨਾਕ ਹੱਦਾਂ ਪਾਰ ਕਰ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਲੋਕਤੰਤਰ ਲਈ ਆਵਾਜ਼ ਉਠਾਉਣ ਵਾਲੇ ਵਿਦਿਆਰਥੀਆਂ ਅਤੇ ਮਹਿਲਾਵਾਂ ਨਾਲ ਦੁਰਵਿਵਹਾਰ ਕੀਤਾ ਗਿਆ ਤੇ ਉਨ੍ਹਾਂ ਨੂੰ ਜ਼ਲੀਲ ਕੀਤਾ ਗਿਆ। ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੱਤਾ ਖੁੱਸਣ ਦੇ ਡਰ ਕਾਰਨ ਨੌਜਵਾਨਾਂ ਤੇ ਮਹਿਲਾਵਾਂ ਵਿਰੁੱਧ ਹਿੰਸਾ ਕੀਤੀ ਜਾ ਰਹੀ ਹੈ। ਕਾਂਗਰਸੀ ਆਗੂ ਨੇ ਆਪਣੀ ਪੋਸਟ ਨਾਲ ਕਰੀਬ 10 ਮਿੰਟ ਦੀ ਇਕ ਵੀਡੀਓ ਵੀ ਸਾਂਝੀ ਕੀਤੀ, ਜਿਸ ’ਚ ਉਨ੍ਹਾਂ ਹਾਲ ਹੀ ਦੇ ਪ੍ਰਦਰਸ਼ਨਾਂ ਦੌਰਾਨ ਪੁਲਿਸ ਦੀ ਬਦਸਲੂਕੀ ਦਾ ਸਾਹਮਣਾ ਕਰਨ ਵਾਲੀਆਂ ਕੁਝ ਨੌਜਵਾਨ ਮਹਿਲਾਵਾਂ ਨਾਲ ਗੱਲਬਾਤ ਕੀਤੀ। ਮਹਿਲਾਵਾਂ ਨੇ ਪੁਲਿਸ ਮੁਲਾਜ਼ਮਾਂ ’ਤੇ ਗੰਭੀਰ ਦੁਰਵਿਵਹਾਰ ਦੇ ਦੋਸ਼ ਲਾਉਂਦਿਆਂ ਕਾਰਵਾਈ ਦੀ ਮੰਗ ਕੀਤੀ। ਰਾਹੁਲ ਗਾਂਧੀ ਨੇ ਉਨ੍ਹਾਂ ਨੂੰ ਸਬੂਤ ਵਜੋਂ ਹੋਰ ਤਸਵੀਰਾਂ ਤੇ ਵੀਡੀਓ ਮੁਹੱਈਆ ਕਰਵਾਉਣ ਲਈ ਕਿਹਾ ਤਾਂ ਜੋ ਸਬੰਧਿਤ ਪੁਲਿਸ ਮੁਲਾਜ਼ਮਾਂ ਵਿਰੁੱਧ ਮਾਮਲੇ ਦਰਜ ਕਰਵਾਏ ਜਾ ਸਕਣ।

ਪਿਛਲੀ ਖ਼ਬਰ ਏਅਰ ਇੰਡੀਆ, ਏ.ਆਈ. ਐਕਸਪ੍ਰੈੱਸ ਵਲੋਂ 24 ਤੱਕ ਸਾਊਦੀ ਅਰਬ ਦੀਆਂ ਉਡਾਣਾਂ ਰੱਦ ਅਗਲੀ ਖ਼ਬਰ ਕੁੜੀਆਂ ਪ੍ਰਤੀ ਸਮਾਜ ਦੀ ਪੁਰਾਣੀ ਅਤੇ ਨਵੀਂ ਸੋਚ ਦੇ ਟਕਰਾਅ ਦੀ ਕਹਾਣੀ ਹੈ ਫ਼ਿਲਮ ‘ਥਾਪੀ’ ਸੁਪਨੇ ਪੂਰੇ ਕਰਨ ਲਈ ਲਗਾਤਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।