ਨਵੀਂ ਦਿੱਲੀ, 17 ਅਕਤੂਬਰ (ਪੀ. ਟੀ. ਆਈ.)-ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਨੂੰ ਛਾਤੀ ਦੀ ਇਨਫੈਕਸ਼ਨ ਕਾਰਨ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਭਾਜਪਾ ਦੇ 98 ਸਾਲਾ ਦਿੱਗਜ ਆਗੂ ਇਸ ਸਮੇਂ ਇੰਦਰਪ੍ਰਸਥ ਅਪੋਲੋ ਹਸਪਤਾਲ ਦੇ ਆਈ.ਸੀ.ਯੂ. ਵਿਚ ਹਨ। ਉਨ੍ਹਾਂ ਦੀ ਹਾਲਤ ਸਥਿਰ ਹੈ ਤੇ ਉਹ ਡਾਕਟਰੀ ਨਿਗਰਾਨੀ ਹੇਠ ਹਨ। ਸੂਤਰਾਂ ਅਨੁਸਾਰ ਅਡਵਾਨੀ ਨੂੰ ਸ਼ੁੱਕਰਵਾਰ ਸ਼ਾਮ ਕਰੀਬ 7:30 ਵਜੇ ਜਸੋਲਾ ਵਿਹਾਰ ਸਥਿਤ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ। ਜ਼ਿਕਰਯੋਗ ਹੈ ਕਿ ਅਡਵਾਨੀ ਕਈ ਵਾਰ ਭਾਜਪਾ ਦੇ ਪ੍ਰਧਾਨ ਰਹੇ ਤੇ 2002 ਤੋਂ 2004 ਤੱਕ ਭਾਰਤ ਦੇ ਉਪ ਪ੍ਰਧਾਨ ਮੰਤਰੀ ਵਜੋਂ ਸੇਵਾ ਨਿਭਾਈ। ਉਨ੍ਹਾਂ ਨੇ ਪਾਰਟੀ ਨੂੰ ਇਕ ਪ੍ਰਮੁੱਖ ਰਾਸ਼ਟਰੀ ਸਿਆਸੀ ਤਾਕਤ ਵਜੋਂ ਉਭਾਰਨ ਵਿਚ ਅਹਿਮ ਭੂਮਿਕਾ ਨਿਭਾਈ ਸੀ।
ਲਾਲ ਕ੍ਰਿਸ਼ਨ ਅਡਵਾਨੀ ਹਸਪਤਾਲ ਦਾਖ਼ਲ
ਨਵੀਂ ਦਿੱਲੀ, 17 ਅਕਤੂਬਰ (ਪੀ. ਟੀ. ਆਈ.)-ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਨੂੰ ਛਾਤੀ ਦੀ ਇਨਫੈਕਸ਼ਨ ਕਾਰਨ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਭਾਜਪਾ ਦੇ 98 ...
ਅਜੀਤ ਡੈਸਕ
18-10-2026