18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਕੋਲਕਾਤਾ ਦੇ ਦੁਰਗਾ ਪੂਜਾ ਪੰਡਾਲ ’ਚ ਮਚੀ ਭਾਜੜ-19 ਮੌਤਾਂ, 25 ਜ਼ਖ਼ਮੀ

ਕੋਲਕਾਤਾ, 17 ਅਕਤੂਬਰ (ਪੀ. ਟੀ. ਆਈ.)-ਉੱਤਰੀ ਕੋਲਕਾਤਾ ਵਿਚ ਦੁਰਗਾ ਪੂਜਾ ਦੇ ਇਕ ਸਮਾਗਮ ਦੌਰਾਨ ਭੀੜ ਅਚਾਨਕ ਵਧਣ ਕਾਰਨ ਮਚੀ ਭਾਜੜ ’ਚ ਘੱਟੋ-ਘੱਟ 19 ਲੋਕਾਂ ਦੀ ਮੌਤ ਹੋ ਗਈ, ਜਦਕਿ 25 ਤੋਂ ਵੱਧ ਜ਼ਖ਼ਮੀ ਹੋ ਗਏ। ....

ਅਜੀਤ ਡੈਸਕ 18-10-2026

ਕੋਲਕਾਤਾ, 17 ਅਕਤੂਬਰ (ਪੀ. ਟੀ. ਆਈ.)-ਉੱਤਰੀ ਕੋਲਕਾਤਾ ਵਿਚ ਦੁਰਗਾ ਪੂਜਾ ਦੇ ਇਕ ਸਮਾਗਮ ਦੌਰਾਨ ਭੀੜ ਅਚਾਨਕ ਵਧਣ ਕਾਰਨ ਮਚੀ ਭਾਜੜ ’ਚ ਘੱਟੋ-ਘੱਟ 19 ਲੋਕਾਂ ਦੀ ਮੌਤ ਹੋ ਗਈ, ਜਦਕਿ 25 ਤੋਂ ਵੱਧ ਜ਼ਖ਼ਮੀ ਹੋ ਗਏ। ਘਟਨਾ ਤੋਂ ਤੁਰੰਤ ਬਾਅਦ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਕੋਲਕਾਤਾ ਮੈਡੀਕਲ ਕਾਲਜ ਤੇ ਹਸਪਤਾਲ ਪਹੁੰਚੇ, ਜਿੱਥੇ ਜ਼ਖ਼ਮੀਆਂ ਨੂੰ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਉੱਤਰੀ ਕੋਲਕਾਤਾ ਵਿਚ ਚਿੱਤਰੰਜਨ ਐਵੇਨਿਊ ਦੇ ਨੇੜੇ ਚੋਰਬਾਗਾਨ ਵਿਖੇ ਇਕ ਦੁਰਗਾ ਪੂਜਾ ਪੰਡਾਲ ਦੇ ਪ੍ਰਬੰਧਕਾਂ ਵਲੋਂ ਕੀਤੀ ਅਨਾਊਸਮੈਂਟ ਤੋਂ ਬਾਅਦ ਉੱਥੇ ਮੌਜੂਦ ਲੋਕਾਂ ਵਿਚ ਭਾਜੜ ਮਚ ਗਈ, ਜਿਸ ਕਾਰਨ ਇਹ ਦੁਖਦਾਈ ਘਟਨਾ ਵਾਪਰੀ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੀਂਹ ਸ਼ੁਰੂ ਹੋਣ ਤੋਂ ਬਾਅਦ ਪੂਜਾ ਪੰਡਾਲ ਦੇ ਬਾਹਰ ਉਡੀਕ ਕਰ ਰਹੀ ਭੀੜ ਅੱਗੇ ਵਧਣ ਲੱਗੀ। ਉਨ੍ਹਾਂ ਦੱਸਿਆ ਕਿ ਘਟਨਾ ਵਾਲੀ ਥਾਂ ’ਤੇ ਆਫ਼ਤ ਪ੍ਰਬੰਧਨ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਦੌਰਾਨ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਇਸ ਘਟਨਾ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਤੇ ਪੀੜਤ ਪਰਿਵਾਰਾਂ ਨਾਲ ਦਿਲੀ ਹਮਦਰਦੀ ਪ੍ਰਗਟਾਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਐਕਸ’ ’ਤੇ ਕਿਹਾ ਕਿ ਇਹ ਘਟਨਾ ਬੇਹੱਦ ਦੁਖਦਾਈ ਹੈ। ਉਨ੍ਹਾਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਤੇ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ। ਪ੍ਰਧਾਨ ਮੰਤਰੀ ਨੇ ਹਰੇਕ ਮ੍ਰਿਤਕ ਦੇ ਵਾਰਸਾਂ ਲਈ 2 ਲੱਖ ਰੁਪਏ ਤੇ ਜ਼ਖ਼ਮੀਆਂ ਲਈ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਪੱਛਮੀ ਬੰਗਾਲ ਵਿਚ ਹੋਣ ਵਾਲੇ ਆਪਣੇ ਸਾਰੇ ਨਿਰਧਾਰਤ ਪ੍ਰੋਗਰਾਮ ਮੁਲਤਵੀ ਕਰ ਦਿੱਤੇ। ਉਹ ਐਤਵਾਰ ਨੂੰ ਹਸਪਤਾਲ ਜਾ ਕੇ ਜ਼ਖ਼ਮੀਆਂ ਨਾਲ ਮੁਲਾਕਾਤ ਕਰਨਗੇ। ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਇਸ ਘਟਨਾ ’ਤੇ ਹੈਰਾਨੀ ਅਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।

ਪਿਛਲੀ ਖ਼ਬਰ ਅਗਨੀਵੀਰ ਭਰਤੀ ਰੈਲੀ 14 ਤੋਂ 22 ਨਵੰਬਰ ਤੱਕ ਜਲੰਧਰ ਦੇ ਸਰਕਾਰੀ ਆਰਟ ਤੇ ਸਪੋਰਟਸ ਕਾਲਜ ’ਚ ਹੋਵੇਗੀ ਅਗਲੀ ਖ਼ਬਰ ਚੋਣ ਕਮਿਸ਼ਨ ਦਾ ਪੰਜਾਬ ਦੌਰਾ 27-28 ਅਕਤੂਬਰ ਨੂੰ * ਵਫ਼ਦ ਚੋਣ ਤਿਆਰੀਆਂ ਦਾ ਲਵੇਗਾ ਜਾਇਜ਼ਾ * ਰਾਜ ਦੇ ਉੱਚ ਅਧਿਕਾਰੀਆਂ,...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।