ਸ਼ੀਤਲ ਵਿਜ, ਗੁਰਜੋਤ ਕੌਰ, ਮਨੋਰੰਜਨ ਕਾਲੀਆ, ਰਿੰਕੂ, ਭੰਡਾਰੀ, ਮੱਕੜ, ਅੰਗੁਰਾਲ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਰਹੀਆਂ ਮੌਜੂਦ
ਜਲੰਧਰ, 18 ਅਕਤੂਬਰ (ਸ਼ਿਵ)-ਭਗਵਾਨ ਵਾਲਮੀਕਿ ਉਤਸਵ ਕਮੇਟੀ (ਰਜਿ.) ਵਲੋਂ 26 ਅਕਤੂਬਰ ਨੂੰ ਮਨਾਏ ਜਾਣ ਵਾਲੇ ਭਗਵਾਨ ਵਾਲਮੀਕਿ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ’ਚ ਕਰਵਾਏ ਇਕ ਸਮਾਗਮ ’ਚ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਇਥੇ ਅਲੀ ਮੁਹੱਲਾ ਸਥਿਤ ਭਗਵਾਨ ਵਾਲਮੀਕਿ ਮੰਦਰ ਤੋਂ ਭਗਵਾਨ ਵਾਲਮੀਕਿ ਆਸ਼ਰਮ ਸ੍ਰੀ ਰਾਮ ਤੀਰਥ ਅੰਮ੍ਰਿਤਸਰ ਲਈ 800 ਬੱਸਾਂ ਦੇ ਵਿਸ਼ਾਲ ਕਾਫ਼ਲੇ ਨੂੰ ਰਵਾਨਾ ਕੀਤਾ। ਸਮਾਗਮ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਦੇ ਦਰਸਾਏ ਮਾਰਗ ਤੇ ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਹੀ ਵਿਸ਼ਵ ਦਾ ਕਲਿਆਣ ਸੰਭਵ ਹੈ। ਭਗਵਾਨ ਵਾਲਮੀਕਿ ਨੇ ਆਪਣੀ ਬਾਣੀ ਤੇ ਜੀਵਨ ਰਾਹੀਂ ਮਨੁੱਖਤਾ ਨੂੰ ਸੱਚਾਈ, ਧਰਮ, ਨੈਤਿਕਤਾ, ਸਮਾਨਤਾ ਤੇ ਸਦਭਾਵਨਾ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾ ਕੇ ਸਮਾਜ ਵਿਚ ਸ਼ਾਂਤੀ, ਏਕਤਾ ਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ। ਇਸ ਮੌਕੇ ਮੁੱਖ ਮੰਤਰੀ ਤੋਂ ਇਲਾਵਾ ਦੈਨਿਕ ਸਵੇਰਾ ਦੇ ਮੁੱਖ ਸੰਪਾਦਕ ਤੇ ਸ੍ਰੀ ਦੇਵੀ ਤਾਲਾਬ ਮੰਦਿਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼ੀਤਲ ਵਿਜ, ‘ਅਜੀਤ’ ਪ੍ਰਕਾਸ਼ਨ ਸਮੂਹ ਦੇ ਸੀਨੀਅਰ ਐਗਜੀ਼ਕਿਊਟਵ ਸ੍ਰੀਮਤੀ ਗੁਰਜੋਤ ਕੌਰ ਹਮਦਰਦ, ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂੁ, ਭਾਜਪਾ ਦੀ ਕੌਮੀ ਕਾਰਜਕਾਰਨੀ ਦੇ ਮੈਂਬਰ ਮਨੋਰੰਜਨ ਕਾਲੀਆ, ਰਾਕੇਸ਼ ਰਾਠੌਰ, ਸਾਬਕਾ ਮੁੱਖ ਸਕੱਤਰ ਤੇ ਭਾਜਪਾ ਦੇ ਸੀਨੀਅਰ ਆਗੂ ਕਿ੍ਸ਼ਨ ਦੇਵ ਭੰਡਾਰੀ, ਸਰਬਜੀਤ ਸਿੰਘ ਮੱਕੜ, ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ, ਕਰਮਜੀਤ ਕੌਰ ਚੌਧਰੀ, ਅਸ਼ੋਕ ਸਰੀਨ ਹਿੱਕੀ, ਵਿਪਨ ਸੱਭਰਵਾਲ, ਅਮਰਜੀਤ ਸਿੰਘ ਅਮਰੀ, ਜਤਿੰਦਰ ਨਿੱਕਾ, ਸ਼ਸ਼ੀ ਸ਼ਰਮਾ, ਦੀਪਕ ਤੇਲੂ, ਰਾਜੀਵ ਗੋਰਾ, ਚੇਤਨ ਹਾਂਡਾ, ਅਸ਼ੋਕ ਭੀਲ, ਸੁਭਾਸ਼ ਸੌਂਧੀ ਸਮੇਤ ਸੰਤ ਸਮਾਜ ਦੀਆਂ ਸ਼ਖਸੀਅਤਾਂ ਵੀ ਮੌਜੂਦ ਸਨ। ਇਸ ਮੌਕੇ ਸੰਤ ਸਮਾਜ ਦੇ ਆਗੂ ਵੀ ਮੌਜੂੁਦ ਸਨ। ਭਗਵਾਨ ਵਾਲਮੀਕਿ ਦੇ ਪ੍ਰਗਟ ਉਤਸਵ ਦੇ ਸੰਬੰਧ ਵਿਚ ਕਰਵਾਈ ਗਈ ਇਸ ਵਿਸ਼ਾਲ ਤੀਰਥ ਯਾਤਰਾ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ਼ਮੂਲੀਅਤ ਕੀਤੀ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਤੀਰਥ ਯਾਤਰਾ ਦੇ ਆਯੋਜਨ ਲਈ ਭਗਵਾਨ ਵਾਲਮੀਕਿ ਵੈਲਫੇਅਰ ਟਰੱਸਟ ਦੇ ਚੇਅਰਮੈਨ ਤੇ ਉਤਸਵ ਕਮੇਟੀ ਪੰਜਾਬ ਦੇ ਪ੍ਰਧਾਨ ਵਿਪਨ ਸੱਭਰਵਾਲ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਦਾ ਸਰੋਤ ਹਨ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੀ ਮੌਜੂਦਾ ਹਾਲਾਤ ’ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਜਿੱਥੇ ਹਰਿਆਣਾ ਹਰ ਖੇਤਰ ਵਿਚ ਅੱੱਗੇ ਜਾ ਰਹੇ ਹੈ ਤੇ ਉਥੇ ਪੰਜਾਬ ਨਸ਼ਿਆਂ ਦੀ ਕੋਹੜ ਕਰਕੇ ਕਾਫੀ ਪੱਛੜ ਗਿਆ ਹੈ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਪ੍ਰਗਟ ਉਸਤਵ ਮੌਕੇ ਸੰਕਲਪ ਲੈਣਾ ਚਾਹੀਦਾ ਹੈ ਕਿ ਸੂਬੇ ਵਿਚ ਨਸ਼ਿਆਂ ਨੂੰ ਖ਼ਤਮ ਕਰਕੇ ਭਾਈਚਾਰਾ ਮਜ਼ਬੂਤ ਕਰਕੇ ਪੰਜਾਬ ਨੂੰ ਦੁਬਾਰਾ ਹੱਸਦਾ ਖੇ਼ਡਦਾ ਪੰਜਾਬ ਬਣਾਇਆ ਜਾਵੇਗਾ। ਇਸ ਮੌਕੇ ਦੈਨਿਕ ਸਵੇਰਾ ਦੇ ਮੁੱਖ ਸੰਪਾਦਕ ਸ਼ੀਤਲ ਵਿਜ ਨੇ ਭਗਵਾਨ ਵਾਲਮੀਕਿ ਉਤਸਵ ਕਮੇਟੀ ਦੇ ਪੰਜਾਬ ਪ੍ਰਧਾਨ ਵਿਪਨ ਸੱਭਰਵਾਲ ਸਮੇਤ ਸਮੂਚੀ ਟੀਮ ਨੂੰ ਇਸ ਵਿਸ਼ਾਲ ਤੀਰਥ ਯਾਤਰਾ ਨੂੰ ਸੰਭਵ ਬਣਾਉਣ ਲਈ ਵਧਾਈ ਦਿੱਤੀ। ਭਗਵਾਨ ਵਾਲਮੀਕਿ ਉਤਸਵ ਕਮੇਟੀ ਦੇ ਪ੍ਰਧਾਨ ਵਿਪਨ ਸਭਰਵਾਲ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੇ ਪ੍ਰਤੀ ਸ਼ਰਧਾਲੂਆਂ ਦੀ ਆਸਥਾ ਨੂੰ ਦੇਖਦੇ ਹੋਏ ਇਸ ਸਾਲ ਪਵਿੱਤਰ ਪਾਲਕੀ ਨੂੰ ਸਜਾ ਕੇ ਵਿਸ਼ਾਲ ਤੀਰਥ ਯਾਤਰਾ ਕਰਵਾਈ ਗਈ। ਉਨਾਂ ਦੱਸਿਆ ਕਿ ਕਮੇਟੀ ਦਾ ਮੁੱਖ ਉਦੇਸ਼ ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣਾ ਤੇ ਨੌਜਵਾਨ ਪੀੜ੍ਹੀ ਨੂੰ ਮਹਾਨ ਧਾਰਮਿਕ ਅਤੇ ਸਭਿਆਚਾਰ ਨਾਲ ਜੋੜਨਾ ਹੈ। ਇਸ ਮੌਕੇ ਸੰਗਤ ਨੇ ਜੈ ਵਾਲਮੀਕਿ ਤੇ ਹਰ-ਹਰ ਵਾਲਮੀਕਿ ਦੇ ਜੈਕਾਰੇ ਵੀ ਲਗਾਏ। ਇਸ ਮੌਕੇ ਸੰਤ ਸਮਾਜ ਦੇ ਮਹੰਤ ਬੰਸੀ ਲਾਲ, ਮਹੰਤ ਕੇਸ਼ਵ ਦਾਸ ਮਹਾਰਾਜ, ਬਾਬਾ ਰਾਜ ਕਿਸ਼ੋਰ, ਮਹੰਤ ਪਵਨ ਕੁਮਾਰ ਦਾਸ, ਸੰਤ ਸੁਰਿੰਦਰ ਦਾਸ ਖੁਰਾਲਗੜ੍ਹ ਸਾਹਿਬ, ਬਾਬਾ ਸੰਗਤ ਨਾਥ, ਸੰਤ ਜਾਗੀਰ ਸਿੰਘ, ਬਾਬਾ ਅਮਰਜੀਤ ਕਾਦਰੀ, ਨਵਨੀਤ ਭਾਰਦਵਾਜ, ਸੰਤ ਅਸ਼ੋਕ ਲੰਕੇਸ਼, ਨਨੂੰ ਕਲਿਆਣ, ਬੰਟੂ ਸਭਰਵਾਲ, ਮਨੋਜ ਨੰਨਾ, ਸੰਦੀਪ ਲੱਕੀ, ਰਿੰਕੂ ਖੋਸਲਾ, ਵਿੱਕੀ ਗਿੱਲ, ਬੌਬੀ ਬਹਿਲ, ਚਰਨ ਦਾਸ, ਸੰਨੀ ਹੰਸ, ਰਮੇਸ਼ ਟਾਂਕ ਸਮੇਤ ਹੋਰ ਵੀ ਲੋਕ ਵੱਡੀ ਗਿਣਤੀ ਵਿਚ ਮੌਜੂਦ ਸਨ।
ਮਨੁੱਖਤਾ ਦੇ ਕਲਿਆਣ ਲਈ ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਲੋੜ-ਨਾਇਬ ਸਿੰਘ ਸੈਣੀ ਸ੍ਰੀ ਰਾਮ ਤੀਰਥ ਅੰਮ੍ਰਿਤਸਰ ਲਈ ਬੱਸਾਂ ਦੇ ਵਿਸ਼ਾਲ ਕਾਫ਼ਲੇ ਨੂੰ ਕੀਤਾ ਰਵਾਨਾ
ਜਲੰਧਰ, 18 ਅਕਤੂਬਰ (ਸ਼ਿਵ)-ਭਗਵਾਨ ਵਾਲਮੀਕਿ ਉਤਸਵ ਕਮੇਟੀ (ਰਜਿ.) ਵਲੋਂ 26 ਅਕਤੂਬਰ ਨੂੰ ਮਨਾਏ ਜਾਣ ਵਾਲੇ ਭਗਵਾਨ ਵਾਲਮੀਕਿ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ’ਚ ਕਰਵਾਏ ਇਕ ਸਮਾਗਮ ’ਚ ਹਰਿਆਣਾ ਦੇ ਮੁੱਖ ਮੰਤਰੀ ...
ਅਜੀਤ ਡੈਸਕ
19-10-2026