19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

20 ਨੂੰ ਪੰਜਾਬ ਆਉਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ * ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ * ਸੰਗਰੂਰ ਤੇ ਗੁਰਦਾਸਪੁਰ ਵੀ ਜਾਣਗੇ

ਸੰਦੀਪ ਕੁਮਾਰ ਮਾਹਨਾ ਚੰਡੀਗੜ੍ਹ, 18 ਅਕਤੂਬਰ-ਪੰਜਾਬ ’ਚ ਨਸ਼ਿਆਂ ਦੀ ਸਮੱਸਿਆ ਤੇ ਇਸ ਵਿਰੁੱਧ ਆਵਾਜ਼ ਉਠਾਉਣ ਵਾਲੇ ਵਿਅਕਤੀਆਂ ਦੇ ਕਤਲ ਦਾ ਮੁੱਦਾ ਭਖਣ ਦਰਮਿਆਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦੇ ਦੌਰੇ ’ਤੇ ...

ਅਜੀਤ ਡੈਸਕ 19-10-2026

ਸੰਦੀਪ ਕੁਮਾਰ ਮਾਹਨਾ
ਚੰਡੀਗੜ੍ਹ, 18 ਅਕਤੂਬਰ-ਪੰਜਾਬ ’ਚ ਨਸ਼ਿਆਂ ਦੀ ਸਮੱਸਿਆ ਤੇ ਇਸ ਵਿਰੁੱਧ ਆਵਾਜ਼ ਉਠਾਉਣ ਵਾਲੇ ਵਿਅਕਤੀਆਂ ਦੇ ਕਤਲ ਦਾ ਮੁੱਦਾ ਭਖਣ ਦਰਮਿਆਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦੇ ਦੌਰੇ ’ਤੇ ਆਉਣਗੇ। ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਇਸ ਦੌਰੇ ਦੀ ਪੁਸ਼ਟੀ ਕੀਤੀ ਗਈ ਹੈ। ਆਪਣੇ ਦੌਰੇ ਦੌਰਾਨ ਅਮਿਤ ਸ਼ਾਹ ਮਾਨਸਾ ’ਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ, ਸੰਗਰੂਰ ’ਚ ਗੁਲਜ਼ਾਰ ਸਿੰਘ ਅਤੇ ਗੁਰਦਾਸਪੁਰ ਜ਼ਿਲ੍ਹੇ ਵਿਚ ਮਾਰੇ ਗਏ ਬਿਕਰਮਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਨਗੇ। ਇਸ ਤੋਂ ਇਲਾਵਾ ਉਹ ਮਾਨਸਾ ਤੇ ਸੰਗਰੂਰ ਵਿਖੇ ਮੀਡੀਆ ਨਾਲ ਵੀ ਰੂਬਰੂ ਹੋਣਗੇ। ਕੇਂਦਰੀ ਗ੍ਰਹਿ ਮੰਤਰੀ ਦਾ ਇਹ ਦੌਰਾ ਅਜਿਹੇ ਸਮੇਂ ਹੋ ਰਿਹਾ ਹੈ, ਜਦੋਂ ਪੰਜਾਬ ਵਿਚ ਨਸ਼ਿਆਂ ਦੀ ਤਸਕਰੀ ਤੇ ਇਸ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ। ਖ਼ਾਸ ਕਰਕੇ ਮਾਨਸਾ ’ਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਵੱਖ-ਵੱਖ ਸਿਆਸੀ ਪਾਰਟੀਆਂ ਤੇ ਸਮਾਜਿਕ ਜਥੇਬੰਦੀਆਂ ਵਲੋਂ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਸਖ਼ਤ ਕਾਰਵਾਈ ਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਮਾਨਸਾ ’ਚ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਤੋਂ ਬਾਅਦ ਨਸ਼ਿਆਂ ਦੇ ਕਾਰੋਬਾਰ ਦਾ ਵਿਰੋਧ ਕਰਨ ਵਾਲੇ ਲੋਕਾਂ ਦੀ ਸੁਰੱਖਿਆ ਦਾ ਮੁੱਦਾ ਚਰਚਾ ਦੇ ਕੇਂਦਰ ਵਿਚ ਆ ਗਿਆ ਹੈ। ਇਸ ਮਾਮਲੇ ’ਚ ਪਰਿਵਾਰ ਵਲੋਂ ਸੀ.ਬੀ.ਆਈ. ਜਾਂਚ ਦੀ ਮੰਗ ਵੀ ਕੀਤੀ ਗਈ ਸੀ। ਘਟਨਾ ਤੋਂ ਬਾਅਦ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ, ਜਿਸ ਨੂੰ ਵੱਖ-ਵੱਖ ਸਿਆਸੀ ਪਾਰਟੀਆਂ, ਕਿਸਾਨ ਜਥੇਬੰਦੀਆਂ ਅਤੇ ਹੋਰ ਸੰਗਠਨਾਂ ਵਲੋਂ ਸਮਰਥਨ ਮਿਲਿਆ ਸੀ। ਅਮਿਤ ਸ਼ਾਹ ਵਲੋਂ ਇਨ੍ਹਾਂ ਤਿੰਨਾਂ ਪਰਿਵਾਰਾਂ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਦੀਆਂ ਚਿੰਤਾਵਾਂ ਸੁਣੀਆਂ ਜਾਣਗੀਆਂ। ਇਨ੍ਹਾਂ ਮਾਮਲਿਆਂ ਦੇ ਕਾਰਨਾਂ ਤੇ ਨਸ਼ਿਆਂ ਦੇ ਕਾਰੋਬਾਰ ਨਾਲ ਸਬੰਧਾਂ ਬਾਰੇ ਅੰਤਿਮ ਤੱਥ ਜਾਂਚ ਦੇ ਨਤੀਜਿਆਂ ਦੇ ਆਧਾਰ ’ਤੇ ਹੀ ਸਪੱਸ਼ਟ ਹੋਣਗੇ। ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਨੂੰ ਗੰਭੀਰ ਦੱਸਦਿਆਂ ਸੂਬੇ ਦੇ ਨੌਜਵਾਨਾਂ ਨੂੰ ਇਸ ਤੋਂ ਬਚਾਉਣ ਲਈ ਸਾਂਝੇ ਯਤਨਾਂ ਦੀ ਲੋੜ ’ਤੇ ਜ਼ੋਰ ਦਿੱਤਾ ਹੈ। ਭਾਜਪਾ ਵੱਲੋਂ ਨਸ਼ਿਆਂ ਦੇ ਮੁੱਦੇ ’ਤੇ ਪੰਜਾਬ ਸਰਕਾਰ ਨੂੰ ਲਗਾਤਾਰ ਘੇਰਿਆ ਜਾ ਰਿਹਾ ਹੈ, ਜਦਕਿ ਸੂਬਾ ਸਰਕਾਰ ਨਸ਼ਿਆਂ ਵਿਰੁੱਧ ਕਾਰਵਾਈ ਕਰਨ ਦੇ ਦਾਅਵੇ ਕਰਦੀ ਰਹੀ ਹੈ। ਅਮਿਤ ਸ਼ਾਹ ਦੇ ਇਸ ਦੌਰੇ ਦੌਰਾਨ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤਾਂ ਅਤੇ ਮੀਡੀਆ ਨਾਲ ਗੱਲਬਾਤ ਨੂੰ ਅਹਿਮ ਮੰਨਿਆ ਜਾ ਰਿਹਾ ਹੈ। 

ਪਿੰਡ ਤੂਰਬੰਜਾਰਾ ਤੋਂ ਹੋਵੇਗੀ ਦੌਰੇ ਦੀ ਸ਼ੁਰੂਆਤ 
ਸੰਗਰੂਰ, (ਸੁਖਵਿੰਦਰ ਸਿੰਘ ਫੁੱਲ)-ਗ੍ਰਹਿ ਮੰਤਰੀ ਪਹਿਲਾਂ ਜ਼ਿਲ੍ਹਾ ਸੰਗਰੂਰ ਪਿੰਡ ਤੂਰਬੰਜਾਰਾ ਵਿਚ ਆਤਮ ਹੱਤਿਆ ਕਰਨ ਵਾਲੇ ਗੁਲਜਾਰ ਸਿੰਘ ਦੇ ਘਰ ਜਾਣਗੇ ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇ। ਜਿਸ ਤੋਂ ਬਾਅਦ ਸ਼ਾਹ ਉਸੇ ਦਿਨ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮਿਲਣਗੇ ਤੇ ਫਿਰ ਉਹ ਗੁਰਦਾਸਪੁਰ ਜ਼ਿਲ੍ਹੇ ’ਚ ਕਤਲ ਕੀਤੇ ਗਏ ਬਿਕਰਮਜੀਤ ਸਿੰਘ ਦੇ ਪਰਿਵਾਰ ਨੂੰ ਮਿਲਣਗੇ।

ਪਿਛਲੀ ਖ਼ਬਰ ਪੰਜਾਬ ’ਚ ਭਾਰੀ ਬਹੁਮਤ ਨਾਲ ਬਣੇਗੀ ਕਾਂਗਰਸ ਦੀ ਸਰਕਾਰ-ਸਚਿਨ ਪਾਇਲਟ ਸਮੁੱਚੀ ਕਾਂਗਰਸ ਇਕ ਟੀਮ ਭਾਵਨਾ ਨਾਲ ਲੜੇਗੀ ਵਿਧਾਨ... ਅਗਲੀ ਖ਼ਬਰ ਲਹਿਰਾਗਾਗਾ ਨੇੜੇ ਤੇਜ਼ ਰਫ਼ਤਾਰ ਕਾਰ ਨੇ ਮਜ਼ਦੂਰ ਕੁਚਲੇ-8 ਮੌਤਾਂ ਮ੍ਰਿਤਕਾਂ ’ਚ 6 ਔਰਤਾਂ ਸ਼ਾਮਿਲ-ਕਈ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।