20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਅਮਿਤ ਸ਼ਾਹ ਦਾ ਘਰ ਆਉਣ ’ਤੇ ਸਵਾਗਤ ਕੀਤਾ ਜਾਵੇਗਾ-ਭੀਮ ਸਿੰਘ

ਅਮਿਤ ਸ਼ਾਹ ਦਾ ਘਰ ਆਉਣ ’ਤੇ ਸਵਾਗਤ ਕੀਤਾ ਜਾਵੇਗਾ-ਭੀਮ ਸਿੰਘ

ਅਜੀਤ ਡੈਸਕ 20-10-2026

ਮਾਨਸਾ, (ਬਲਵਿੰਦਰ ਸਿੰਘ ਧਾਲੀਵਾਲ)-ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਕਿਹਾ ਹੈ ਕਿ ਜੇਕਰ ਗ੍ਰਹਿ ਮੰਤਰੀ ਅਮਿਤ ਸ਼ਾਹ ਉਨ੍ਹਾਂ ਦੇ ਘਰ ਅਫ਼ਸੋਸ ਕਰਨ ਆਉਂਦੇ ਹਨ ਤਾਂ ਉਨ੍ਹਾਂ ਦਾ ਸਵਾਗਤ ਕੀਤਾ ਜਾਵੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੇਰੇ ਵਲੋਂ ਫ਼ੈਸਲਾ ਲਿਆ ਗਿਆ ਸੀ ਕਿ ਆਮ ਆਦਮੀ ਪਾਰਟੀ ਨੂੰ ਛੱਡ ਕੇ ਬਾਕੀ ਸਾਰੀਆਂ ਪਾਰਟੀਆਂ ਦੇ ਆਗੂਆਂ ਨੂੰ ਧਰਨੇ ਤੇ ਘਰ ਆਉਣ ਦਿੱਤਾ ਜਾਵੇ ਤੇ ਕਿਸੇ ਕਿਸਮ ਦਾ ਵਿਰੋਧ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਅਮਿਤ ਸ਼ਾਹ ਦਾ ਮੇਰੇ ਘਰ ਆਉਣ ਦੇ ਦਰਮਿਆਨ ਵਿਰੋਧ ਕੀਤਾ ਜਾਂਦਾ ਹੈ ਤਾਂ ਉਹ ਮੇਰੇ ਪੁੱਤ ਤੇ ਸਾਡੇ ਪਰਿਵਾਰ ਦਾ ਨਿਰਾਦਰ ਹੋਵੇਗਾ। ਭੀਮ ਸਿੰਘ ਨੇ ਐਕਸ਼ਨ ਕਮੇਟੀ ਵਲੋਂ ਲਏ ਫ਼ੈਸਲੇ ਬਾਰੇ ਕਿਹਾ ਕਿ ਮੈਨੂੰ ਇਸ ਸੰਬੰਧੀ ਕੋਈ ਸਵਾਲ ਨਾ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਉਹ ਗ੍ਰਹਿ ਮੰਤਰੀ ਤੋਂ ਸੀ.ਬੀ.ਆਈ. ਜਾਂਚ ਦੀ ਮੰਗ ਕਰਨਗੇ ਤੇ ਮੈਨੂੰ ਭਰੋਸਾ ਹੈ ਕਿ ਗ੍ਰਹਿ ਮੰਤਰੀ ਮੈਨੂੰ ਇਨਸਾਫ਼ ਦਿਵਾਉਣਗੇ।

 

ਪਿਛਲੀ ਖ਼ਬਰ ਕੇਜਰੀਵਾਲ ਨੇ ਸ਼ਾਹ ’ਤੇ ਕੀਤਾ ਪਲਟਵਾਰ ਅਗਲੀ ਖ਼ਬਰ ਕੈਲੀਫੋਰਨੀਆ ’ਚ ਚੋਣ ਧੋਖਾਧੜੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ 28 ਲੋਕਾਂ ’ਚ ਦੋ ਭਾਰਤੀ ਨਾਗਰਿਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।