21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਸਾਰੀਆਂ ਸੰਸਥਾਵਾਂ ਤੇ ਸਿਆਸੀ ਪਾਰਟੀਆਂ ਨੂੰ ਇਕਜੁੱਟ ਹੋਣ ਦੀ ਲੋੜ-ਮੋਦੀ ਦਿੱਲੀ ਵਿਖੇ ਦੁਸਹਿਰਾ ਸਮਾਗਮ ’ਚ ਕੀਤੀ ਸ਼ਿਰਕਤ

ਸਾਰੀਆਂ ਸੰਸਥਾਵਾਂ ਤੇ ਸਿਆਸੀ ਪਾਰਟੀਆਂ ਨੂੰ ਇਕਜੁੱਟ ਹੋਣ ਦੀ ਲੋੜ-ਮੋਦੀ ਦਿੱਲੀ ਵਿਖੇ ਦੁਸਹਿਰਾ ਸਮਾਗਮ ’ਚ ਕੀਤੀ ਸ਼ਿਰਕਤ

ਅਜੀਤ ਡੈਸਕ 21-10-2026

ਨਵੀਂ ਦਿੱਲੀ, 20 ਅਕਤੂਬਰ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਏਕਤਾ ਤੇ ਸੁਰੱਖਿਆ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਰਾਸ਼ਟਰੀ ਹਿੱਤਾਂ ਦੀ ਰਾਖੀ ਲਈ ਸਾਰੀਆਂ ਸੰਸਥਾਵਾਂ ਅਤੇ ਸਿਆਸੀ ਪਾਰਟੀਆਂ ਨੂੰ ਇਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਦੁਸ਼ਮਣਾਂ ਦਾ ਮੁਕਾਬਲਾ ਮਿਲ ਕੇ ਕਰਨਾ ਜ਼ਰੂਰੀ ਹੈ। ਇਥੇ ਦੁਸਹਿਰੇ ਦੇ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਸੰਕਟ ਭਾਵੇਂ ਕਿੰਨਾ ਵੀ ਵੱਡਾ ਜਾਂ ਗੰਭੀਰ ਕਿਉਂ ਨਾ ਹੋਵੇ, ਸਾਨੂੰ ਦੂਜਿਆਂ ਦੇ ਭਰੋਸੇ ਬੈਠਣ ਦੀ ਬਜਾਏ ਆਪਣੇ ਪੱਧਰ ’ਤੇ ਯਤਨ ਕਰਨੇ ਚਾਹੀਦੇ ਹਨ। ਹਰ ਕਿਸੇ ਨੂੰ ਆਪਣੀ ਤਾਕਤ ਨੂੰ ਪਛਾਣਨਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਡੇ ਸਾਰਿਆਂ ਦੇ ਵਿਚਾਰ ਇੱਕੋ ਜਿਹੇ ਹੋਣੇ ਚਾਹੀਦੇ ਹਨ। ਦੇਸ਼ ਦੀਆਂ ਸਾਰੀਆਂ ਸੰਸਥਾਵਾਂ ਤੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਦੇਸ਼ ਦੇ ਹਿੱਤ ਲਈ ਇਕੱਠੇ ਖੜ੍ਹੇ ਹੋਣਾ ਚਾਹੀਦਾ ਹੈ। ਸਾਨੂੰ ਇਸੇ ਸੋਚ ਨਾਲ ਅੱਗੇ ਵਧਣਾ ਚਾਹੀਦਾ ਹੈ ਤੇ ਦੇਸ਼ ਦੇ ਦੁਸ਼ਮਣਾਂ ਵਿਰੁੱਧ ਮਿਲ ਕੇ ਲੜਨਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਟੀਚਾ ਭਾਰਤ ਨੂੰ ਆਤਮ-ਨਿਰਭਰ ਬਣਾਉਣਾ ਹੈ, ਯਾਨੀ ਭਾਰਤ ਆਪਣੀਆਂ ਲੋੜਾਂ ਲਈ ਦੂਜਿਆਂ ’ਤੇ ਨਿਰਭਰ ਨਾ ਰਹੇ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਸਾਧਨਾਂ ਅਤੇ ਸਮਰੱਥਾ ’ਤੇ ਭਰੋਸਾ ਕਰਨਾ ਚਾਹੀਦਾ ਹੈ। ਸਾਨੂੰ ਆਪਣੇ ਪੱਕੇ ਇਰਾਦੇ ਨੂੰ ਤਾਕਤ ਵਿਚ ਬਦਲਣਾ ਚਾਹੀਦਾ ਹੈ ਤੇ ਆਪਣੀ ਮਿਹਨਤ ਨਾਲ ਹੱਲ ਲੱਭਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਰਾਮ ਰਾਜ ਵਿਚ ਕਿਸੇ ਨਾਲ ਵੀ ਵਿਤਕਰਾ ਨਹੀਂ ਕੀਤਾ ਜਾਂਦਾ। ਹਰ ਕਿਸੇ ਨੂੰ ਇਨਸਾਫ਼ ਤੇ ਅੱਗੇ ਵਧਣ ਦੇ ਬਰਾਬਰ ਮੌਕੇ ਮਿਲਦੇ ਹਨ। ਤਾਕਤ ਦਾ ਮਕਸਦ ਰਾਜ ਕਰਨਾ ਨਹੀਂ, ਸਗੋਂ ਲੋਕਾਂ ਦੀ ਭਲਾਈ ਕਰਨਾ ਹੈ। ਮੋਦੀ ਨੇ ਕਿਹਾ ਕਿ ਦੁਸਹਿਰਾ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਤਿਉਹਾਰ ਹੈ। ਇਹ ਤਿਉਹਾਰ ਲੋਕਾਂ ਨੂੰ ਇਹ ਵਿਸ਼ਵਾਸ ਅਤੇ ਹੌਸਲਾ ਦਿੰਦਾ ਹੈ ਕਿ ਦੁਸ਼ਮਣ ਭਾਵੇਂ ਕਿੰਨਾ ਵੀ ਤਾਕਤਵਰ ਕਿਉਂ ਨਾ ਹੋਵੇ, ਜੇਕਰ ਅਸੀਂ ਸੱਚਾਈ ਅਤੇ ਇਨਸਾਨੀਅਤ ਦੇ ਨਾਲ ਖੜ੍ਹੇ ਹਾਂ, ਤਾਂ ਅਖ਼ੀਰ ਵਿਚ ਜਿੱਤ ਸਾਡੀ ਹੀ ਹੋਵੇਗੀ।

ਪਿਛਲੀ ਖ਼ਬਰ ਸਮੂਹਿਕ ਯਤਨਾਂ ਨਾਲ ਤਬਾਹ ਕੀਤਾ ਜਾਵੇ ਅੱਤਵਾਦੀ ਢਾਂਚਾ-ਰਾਜਨਾਥ ਤਜ਼ਾਕਿਸਤਾਨ ਦੇ ਦੁਸ਼ਾਂਬੇ ’ਚ ਐਸ.ਸੀ.ਓ. ਮੀਟਿੰਗ ਨੂੰ ਕ... ਅਗਲੀ ਖ਼ਬਰ ਡਿਪਟੀ ਕਮਿਸ਼ਨਰ ਮਾਨਸਾ ਦੇ ਗੰਨਮੈਨ ਵਲੋਂ ਪਤਨੀ ਤੇ 2 ਬੱਚਿਆਂ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਵੱਡੇ ਪੁੱਤਰ ਦੀ ਮੌਤ, ਪਤਨੀ ਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।