22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸੀ.ਜੇ.ਪੀ. ਦੇ ਆਗੂ ਸੌਰਵ ਦਾਸ ਤੇ ਆਸ਼ੂਤੋਸ਼ ਰਾਂਕਾ ਰਿਹਾਅ

ਨਵੀਂ ਦਿੱਲੀ, 21 ਅਕਤੂਬਰ (ਜਗਤਾਰ ਸਿੰਘ)-ਇਕ ਵਿਸ਼ੇਸ਼ ਕਾਰਜਕਾਰੀ ਮੈਜਿਸਟ੍ਰੇਟ ਨੇ ਬੁੱਧਵਾਰ ਨੂੰ ਜੰਤਰ-ਮੰਤਰ ਵਿਖੇ 14 ਅਕਤੂਬਰ ਨੂੰ ਹੋਏ ਵਿਰੋਧ ਪ੍ਰਦਰਸ਼ਨ ਦੇ ਸੰਬੰਧ ’ਚ ਨਿਆਂਇਕ ਹਿਰਾਸਤ ਦੀ ਮਿਆਦ ਖਤਮ ਹੋਣ ਤੋਂ ਬਾਅਦ ...

ਅਜੀਤ ਡੈਸਕ 22-10-2026

ਨਵੀਂ ਦਿੱਲੀ, 21 ਅਕਤੂਬਰ (ਜਗਤਾਰ ਸਿੰਘ)-ਇਕ ਵਿਸ਼ੇਸ਼ ਕਾਰਜਕਾਰੀ ਮੈਜਿਸਟ੍ਰੇਟ ਨੇ ਬੁੱਧਵਾਰ ਨੂੰ ਜੰਤਰ-ਮੰਤਰ ਵਿਖੇ 14 ਅਕਤੂਬਰ ਨੂੰ ਹੋਏ ਵਿਰੋਧ ਪ੍ਰਦਰਸ਼ਨ ਦੇ ਸੰਬੰਧ ’ਚ ਨਿਆਂਇਕ ਹਿਰਾਸਤ ਦੀ ਮਿਆਦ ਖਤਮ ਹੋਣ ਤੋਂ ਬਾਅਦ ਸੀ.ਜੇ.ਪੀ. ਆਗੂਆਂ ਸੌਰਵ ਦਾਸ ਤੇ ਆਸ਼ੂਤੋਸ਼ ਰਾਂਕਾ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ। ਦੋਵਾਂ ਨੂੰ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ, ਜਿਥੇ ਕਾਰਵਾਈ ਦੌਰਾਨ ਉਨ੍ਹਾਂ ਦੀਆਂ ਜ਼ਮਾਨਤਾਂ ਵੀ ਜਮ੍ਹਾਂ ਕਰਵਾਈਆਂ ਗਈਆਂ। ਦਾਸ ਅਤੇ ਰਾਂਕਾ ਨੂੰ ਸ਼ੁਰੂ ’ਚ 14 ਅਕਤੂਬਰ ਨੂੰ ਜੰਤਰ-ਮੰਤਰ ਦੇ ਡੀਨੋਟੀਫਾਈਡ ਵਿਰੋਧ ਸਥਾਨ ’ਚ ਦਾਖ਼ਲ ਹੋਣ ਅਤੇ ਸ਼ਾਂਤੀ ਬਾਂਡ ਦੀ ਉਲੰਘਣਾ ਕਰਨ ਦੇ ਦੋਸ਼ ’ਚ ਹਿਰਾਸਤ ’ਚ ਲਏ ਜਾਣ ਤੋਂ ਬਾਅਦ ਪੰਜ ਦਿਨਾਂ ਦੀ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਗਿਆ ਸੀ। ਉਨ੍ਹਾਂ ਦੀ ਹਿਰਾਸਤ 19 ਅਕਤੂਬਰ ਨੂੰ ਦੋ ਦਿਨ ਹੋਰ ਵਧਾ ਦਿੱਤੀ ਗਈ ਸੀ ਅਤੇ ਬੁੱਧਵਾਰ ਨੂੰ ਖਤਮ ਹੋਣ ਵਾਲੀ ਸੀ। ਇਸ ਤੋਂ ਪਹਿਲਾਂ ਦਿਨ ਸਮੇਂ ਦਿੱਲੀ ਹਾਈ ਕੋਰਟ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ ’ਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ, ਉਨ੍ਹਾਂ ਨੂੰ ਐਸ.ਈ.ਐਮ. ਅਦਾਲਤ ਦੇ ਫ਼ੈਸਲੇ ਦੀ ਉਡੀਕ ਕਰਨ ਤੇ ਅਪੀਲੀ ਅਦਾਲਤ ’ਚ ਜਾਣ ਲਈ ਕਿਹਾ ਗਿਆ।

ਪਿਛਲੀ ਖ਼ਬਰ ਫੂਡ ਸੇਫਟੀ ਵਿੰਗ ਦੀਆਂ ਟੀਮਾਂ ਨੇ ਜਾਂਚ ਦੌਰਾਨ ਮਠਿਆਈਆਂ ਦੇ 6 ਨਮੂਨੇ ਲੈ ਕੇ ਜਾਂਚ ਲਈ ਭੇਜੇ ਅਗਲੀ ਖ਼ਬਰ ਪੰਜਾਬ ਵਿਧਾਨ ਸਭਾ ਦਾ ਤਿੰਨ ਰੋਜ਼ਾ ਇਜਲਾਸ ਅੱਜ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।