ਨਵੀਂ ਦਿੱਲੀ, 22 ਅਕਤੂਬਰ (ਪੀ.ਟੀ.ਆਈ.)-ਕਾਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ਦੇ ਆਗੂ ਸੌਰਵ ਦਾਸ ਤੇ ਆਸ਼ੂਤੋਸ਼ ਰਾਂਕਾ ਨੂੰ 13 ਅਕਤੂਬਰ ਨੂੰ ਜੰਤਰ-ਮੰਤਰ ਵਿਖੇ ਹੋਏ ਧਰਨੇ ਦੇ ਮਾਮਲੇ ’ਚ ਪੁੱਛਗਿੱਛ ਲਈ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਵੀਰਵਾਰ ਨੂੰ ਬੁਲਾਇਆ ਸੀ। ਪਰ ਪੁਲਿਸ ਸੂਤਰਾਂ ਮੁਤਾਬਕ, ਦੋਵਾਂ ਆਗੂਆਂ ਨੇ ਪੇਸ਼ ਹੋਣ ਲਈ ਹੋਰ ਸਮਾਂ ਮੰਗਿਆ ਹੈ। ਕ੍ਰਾਈਮ ਬ੍ਰਾਂਚ ਨੇ ਦੋਵਾਂ ਆਗੂਆਂ ਨੂੰ ਸੰਮਨ ਭੇਜੇ ਸਨ। ਦੋਵਾਂ ਨੂੰ ਬੁੱਧਵਾਰ ਨੂੰ ਇਸ ਲਿਖਤੀ ਭਰੋਸੇ ਤੋਂ ਬਾਅਦ ਰਿਹਾਅ ਕੀਤਾ ਗਿਆ ਸੀ ਕਿ ਉਹ ਸ਼ਾਂਤੀ ਭੰਗ ਨਹੀਂ ਕਰਨਗੇ। 13 ਅਕਤੂਬਰ ਨੂੰ ਜੰਤਰ-ਮੰਤਰ ਵਿਖੇ ਕਥਿਤ ਤੌਰ ’ਤੇ ਬਿਨਾਂ ਇਜਾਜ਼ਤ ਦਾਖ਼ਲ ਹੋਣ ਅਤੇ ਸਰਕਾਰੀ ਕਰਮਚਾਰੀਆਂ ਦੇ ਕੰਮ ’ਚ ਰੁਕਾਵਟ ਪਾਉਣ ਦੇ ਦੋਸ਼ ਹੇਠ ਉਨ੍ਹਾਂ ਖ਼ਿਲਾਫ਼ 2 ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਸਨ। ਹਾਲ ਹੀ ’ਚ ਇਹ ਦੋਵੇਂ ਮਾਮਲੇ ਕ੍ਰਾਈਮ ਬ੍ਰਾਂਚ ਨੂੰ ਸੌਂਪ ਦਿੱਤੇ ਗਏ ਸਨ। ਪੁਲਿਸ ਸੂਤਰਾਂ ਨੇ ਦੱਸਿਆ ਕਿ ਦਾਸ ਤੇ ਰਾਂਕਾ ਨੇ ਕ੍ਰਾਈਮ ਬ੍ਰਾਂਚ ਸਾਹਮਣੇ ਪੇਸ਼ ਹੋਣ ਲਈ ਹੋਰ ਸਮਾਂ ਮੰਗਿਆ ਹੈ। ਇਸ ਲਈ ਵੀਰਵਾਰ ਨੂੰ ਉਨ੍ਹਾਂ ਤੋਂ ਪੁੱਛਗਿੱਛ ਨਹੀਂ ਕੀਤੀ ਜਾਵੇਗੀ। ਸੂਤਰਾਂ ਮੁਤਾਬਕ, ਪੁਲਿਸ ਵੱਲੋਂ ਦੋਵਾਂ ਆਗੂਆਂ ਨੂੰ ਨਵੇਂ ਨੋਟਿਸ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ, ਜਿਨ੍ਹਾਂ ’ਚ ਉਨ੍ਹਾਂ ਨੂੰ ਜਾਂਚ ਵਿਚ ਸ਼ਾਮਿਲ ਹੋਣ ਲਈ ਕਿਹਾ ਜਾਵੇਗਾ।
ਸੀ.ਜੇ.ਪੀ. ਆਗੂ ਦਾਸ ਤੇ ਰਾਂਕਾ ਕ੍ਰਾਈਮ ਬ੍ਰਾਂਚ ਅੱਗੇ ਨਹੀਂ ਹੋਏ ਪੇਸ਼, ਹੋਰ ਸਮਾਂ ਮੰਗਿਆ
ਨਵੀਂ ਦਿੱਲੀ, 22 ਅਕਤੂਬਰ (ਪੀ.ਟੀ.ਆਈ.)-ਕਾਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ਦੇ ਆਗੂ ਸੌਰਵ ਦਾਸ ਤੇ ਆਸ਼ੂਤੋਸ਼ ਰਾਂਕਾ ਨੂੰ 13 ਅਕਤੂਬਰ ਨੂੰ ਜੰਤਰ-ਮੰਤਰ ਵਿਖੇ ਹੋਏ ਧਰਨੇ ਦੇ ਮਾਮਲੇ ’ਚ ਪੁੱਛਗਿੱਛ ਲਈ ਦਿੱਲੀ ਪੁਲਿਸ ਦੀ ਕ੍ਰਾਈਮ ...
ਅਜੀਤ ਡੈਸਕ
23-10-2026