25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਗੈਂਗਸਟਰ ਹਿਮਾਂਸ਼ੂ ਭਾਊ ਨੂੰ ਅਮਰੀਕਾ ਤੋਂ ਭਾਰਤ ਲਿਆਉਣ ਲਈ ਹਰਿਆਣਾ ਪੁਲਿਸ ਤੇ ਸੀ.ਬੀ.ਆਈ. ਸਰਗਰਮ

ਨਵੀਂ ਦਿੱਲੀ, 24 ਅਕਤੂਬਰ (ਪੀ.ਟੀ.ਆਈ.)-ਹਰਿਆਣਾ ਪੁਲਿਸ ਦੇਸ਼ ’ਚ ਕਈ ਕਤਲਾਂ ਤੇ ਫਿਰੌਤੀ ਦੇ ਮਾਮਲਿਆਂ ’ਚ ਲੋੜੀਂਦੇ ਭਗੌੜੇ ਗੈਂਗਸਟਰ ਹਿਮਾਂਸ਼ੂ ਭਾਊ ਨੂੰ ਅਮਰੀਕਾ ਤੋਂ ਭਾਰਤ ਲਿਆਉਣ ਦੀ ਪ੍ਰਕਿਰਿਆ ਤੇਜ਼ ਕਰਨ ਲਈ ਸੀ.ਬੀ.ਆਈ. ਨਾਲ ਮਿਲ ਕੇ ਕੰਮ ਕਰ ...

ਅਜੀਤ ਡੈਸਕ 25-10-2026

ਨਵੀਂ ਦਿੱਲੀ, 24 ਅਕਤੂਬਰ (ਪੀ.ਟੀ.ਆਈ.)-ਹਰਿਆਣਾ ਪੁਲਿਸ ਦੇਸ਼ ’ਚ ਕਈ ਕਤਲਾਂ ਤੇ ਫਿਰੌਤੀ ਦੇ ਮਾਮਲਿਆਂ ’ਚ ਲੋੜੀਂਦੇ ਭਗੌੜੇ ਗੈਂਗਸਟਰ ਹਿਮਾਂਸ਼ੂ ਭਾਊ ਨੂੰ ਅਮਰੀਕਾ ਤੋਂ ਭਾਰਤ ਲਿਆਉਣ ਦੀ ਪ੍ਰਕਿਰਿਆ ਤੇਜ਼ ਕਰਨ ਲਈ ਸੀ.ਬੀ.ਆਈ. ਨਾਲ ਮਿਲ ਕੇ ਕੰਮ ਕਰ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅਮਰੀਕੀ ਅਧਿਕਾਰੀਆਂ ਨੇ ਭਾਊ ਨੂੰ ਹਿਰਾਸਤ ’ਚ ਲਿਆ ਹੋਇਆ ਹੈ ਤੇ ਉਹ ਇਸ ਸਮੇਂ ਅਮਰੀਕੀ ਇਮੀਗ੍ਰੇਸ਼ਨ ਤੇ ਕਸਟਮਜ਼ ਇਨਫੋਰਸਮੈਂਟ (ਆਈ.ਸੀ.ਈ.) ਦੀ ਹਿਰਾਸਤ ’ਚ ਹੈ। ਅਧਿਕਾਰੀਆਂ ਅਨੁਸਾਰ ਹਰਿਆਣਾ ਪੁਲਿਸ ਵਲੋਂ ਇਹ ਮਾਮਲਾ ਉਠਾਏ ਜਾਣ ਤੋਂ ਬਾਅਦ ਭਾਊ ਨੂੰ ਸ਼ੁਰੂਆਤ ’ਚ ਤੱਥਾਂ ਨੂੰ ਗ਼ਲਤ ਢੰਗ ਨਾਲ ਪੇਸ਼ ਕਰਨ ਦੇ ਦੋਸ਼ ਹੇਠ ਹਿਰਾਸਤ ’ਚ ਲਿਆ ਗਿਆ ਸੀ। ਪੁਲਿਸ ਨੇ ਦੱਸਿਆ ਸੀ ਕਿ ਉਹ ਪਾਸਪੋਰਟ ’ਚ ਜਾਅਲੀ ਉਪਨਾਮ ਦੀ ਵਰਤੋਂ ਕਰਕੇ ਭਾਰਤ ਤੋਂ ਫ਼ਰਾਰ ਹੋਇਆ ਸੀ।

ਪਿਛਲੀ ਖ਼ਬਰ ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲੇ ’ਚ ਐੱਨ.ਆਈ.ਏ. ਵਲੋਂ 6 ਖ਼ਿਲਾਫ਼ ਦੋਸ਼ਪੱਤਰ ਦਾਖ਼ਲ ਅਗਲੀ ਖ਼ਬਰ ਨੇਹਾ ਬੋਰਾ ਨੇ ਪੀਸ ਬਾਂਡ ’ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।