25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਲੁਧਿਆਣਾ ’ਚ ਦਿਨ-ਦਿਹਾੜੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਗੁੱਟ ਵੱਢ ਕੇ ਨਾਲ ਲੈ ਗਏ ਹਮਲਾਵਰ, ਰਸਤੇ ’ਚ ਦੁਕਾਨਦਾਰ ਨੂੰ ਫੜਾਇਆ

ਲੁਧਿਆਣਾ, 24 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਡਾਬਾ ਇਲਾਕੇ ਵਿਚ ਦਿਨ ਦਿਹਾੜੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਕਾਤਲ ਉਕਤ ਨੌਜਵਾਨ ਦਾ ਗੁੱਟ ਵੱਢ ਕੇ ਆਪਣੇ ਨਾਲ ਲੈ ਗਏ ਤੇ ਉਥੇ ...

ਅਜੀਤ ਡੈਸਕ 25-10-2026

ਲੁਧਿਆਣਾ, 24 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਡਾਬਾ ਇਲਾਕੇ ਵਿਚ ਦਿਨ ਦਿਹਾੜੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਕਾਤਲ ਉਕਤ ਨੌਜਵਾਨ ਦਾ ਗੁੱਟ ਵੱਢ ਕੇ ਆਪਣੇ ਨਾਲ ਲੈ ਗਏ ਤੇ ਉਥੇ ਨੇੜੇ ਇਕ ਕਰਿਆਨਾ ਦੁਕਾਨਦਾਰ ਨੂੰ ਫੜਾ ਦਿੱਤਾ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਸ਼ਨਾਖ਼ਤ ਸ਼ਕਤੀ ਸਿੰਘ ਉਰਫ਼ ਭੂਰਾ (29) ਵਜੋਂ ਕੀਤੀ ਗਈ ਹੈ। ਉਹ ਬਸੰਤ ਨਗਰ ਦਾ ਰਹਿਣ ਵਾਲਾ ਸੀ। ਅੱਜ ਉਹ ਡਾਬਾ ਇਲਾਕੇ ਵਿਚ ਆਪਣੇ ਇਕ ਜਾਣਕਾਰ ਨੂੰ ਮਿਲਣ ਲਈ ਉਥੇ ਆਇਆ ਸੀ। ਇਸ ਦੌਰਾਨ ਉਥੇ ਚਾਰ ਨੌਜਵਾਨ ਆਏ ਅਤੇ ਇਨ੍ਹਾਂ ਨੇ ਉਸ ਨੂੰ ਕਾਬੂ ਕਰ ਲਿਆ। ਹਮਲਾਵਰਾਂ ਵਲੋਂ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਕਈ ਵਾਰ ਕੀਤੇ ਗਏ ਤੇ ਉਸ ਦੇ ਹੱਥ ਦਾ ਗੁੱਟ ਵੱਢ ਦਿੱਤਾ ਅਤੇ ਗੁੱਟ ਆਪਣੇ ਨਾਲ ਲੈ ਗਏ। ਕੁੱਝ ਦੂਰੀ ’ਤੇ ਸਥਿਤ ਕਰਿਆਨਾ ਦੁਕਾਨਦਾਰ ਨੂੰ ਉਨ੍ਹਾਂ ਨੇ ਇਹ ਵੱਢਿਆ ਹੋਇਆ ਗੁੱਟ ਫੜਾ ਦਿੱਤਾ ਅਤੇ ਉਸ ਦੇ ਘਰ ਦੇਣ ਲਈ ਕਿਹਾ। ਗੰਭੀਰ ਹਾਲਤ ਵਿਚ ਸ਼ਕਤੀ ਸਿੰਘ ਨੂੰ ਹਸਪਤਾਲ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਜਾਂਚ ਕਰ ਰਹੇ ਅਧਿਕਾਰੀ ਡੀ.ਸੀ.ਪੀ. ਗੁਰਸੇਵਕ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਇਸ ਮਾਮਲੇ ਵਿਚ ਰਾਹੁਲ ਬੇਵੜਾ, ਗੁਰਮੀਤ ਸੀਡੀ ਅਤੇ ਇਨ੍ਹਾਂ ਦੇ ਦੋ ਹੋਰ ਸਾਥੀਆਂ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਸ਼ਕਤੀ ਉਰਫ਼ ਭੂਰਾ ਖ਼ਿਲਾਫ਼ ਕਈ ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ਵਿਚ ਕਤਲ, ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਪਹਿਲੇ ਰਾਹੁਲ, ਗੁਰਮੀਤ ਅਤੇ ਸ਼ਕਤੀ ਇਕੱਠੇ ਹੀ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ, ਪਰ ਪਿਛਲੇ ਕੁੱਝ ਸਮੇਂ ਤੋਂ ਇਨ੍ਹਾਂ ਦੀ ਆਪਸ ਵਿਚ ਰੰਜਿਸ਼ ਚੱਲ ਰਹੀ ਸੀ ਅਤੇ ਇਸ ਰੰਜਿਸ਼ ਕਾਰਨ ਹੀ ਇਨ੍ਹਾਂ ਕਾਤਲਾਂ ਵਲੋਂ ਭੂਰਾ ਦਾ ਕਤਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਸ਼ਕਤੀ ਉਰਫ਼ ਭੂਰਾ ਦੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਤੇ ਜਾਂਚ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਪੰਜਾਬ ਦੇ ਬਜ਼ੁਰਗਾਂ ਲਈ ਮੁਫ਼ਤ ਤੀਰਥ ਯਾਤਰਾ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ-ਕੇਜਰੀਵਾਲ ਅਗਲੀ ਖ਼ਬਰ ਪੰਜਾਬ ’ਚ ਹੁਣ ਤੱਕ ਪਰਾਲੀ ਸਾੜਨ ਦੇ ਕੁੱਲ 542 ਮਾਮਲਿਆਂ ’ਚੋਂ ਲਗਭਗ ਅੱਧੇ ਤਰਨ ਤਾਰਨ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।