25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਰੈਲੀ ਕਰ ਕੇ ਸਿੱਖਾਂ ਦੀਆਂ ਭਾਵਨਾਵਾਂ ਨਾਲ ਖੇਡਣਾ ਚਾਹੁੰਦੇ ਹਨ ਰਾਹੁਲ-ਭਾਜਪਾ

ਨਵੀਂ ਦਿੱਲੀ, 24 ਅਕਤੂਬਰ (ਉਪਮਾ ਡਾਗਾ ਪਾਰਥ)-ਭਾਜਪਾ ਨੇ ਦਿੱਲੀ ’ਚ ਹੋਣ ਵਾਲੀ ਵਿਰੋਧੀ ਧਿਰਾਂ ਦੇ ਗੱਠਜੋੜ ‘ਇੰਡੀਆ’ ਦੀ ਆਗਾਮੀ ਰੈਲੀ ਨੂੰ ਲੈ ਕੇ ਕਾਂਗਰਸ ’ਤੇ ਤਿੱਖਾ ਹਮਲਾ ਕੀਤਾ ਹੈ। ਭਾਜਪਾ ਨੇ ਦੋਸ਼ ਲਾਇਆ ਹੈ ਕਿ ਰਾਹੁਲ ਗਾਂਧੀ 1 ਨਵੰਬਰ ਨੂੰ ਰੈਲੀ ਕਰਵਾਉਣ ...

ਅਜੀਤ ਡੈਸਕ 25-10-2026

ਨਵੀਂ ਦਿੱਲੀ, 24 ਅਕਤੂਬਰ (ਉਪਮਾ ਡਾਗਾ ਪਾਰਥ)-ਭਾਜਪਾ ਨੇ ਦਿੱਲੀ ’ਚ ਹੋਣ ਵਾਲੀ ਵਿਰੋਧੀ ਧਿਰਾਂ ਦੇ ਗੱਠਜੋੜ ‘ਇੰਡੀਆ’ ਦੀ ਆਗਾਮੀ ਰੈਲੀ ਨੂੰ ਲੈ ਕੇ ਕਾਂਗਰਸ ’ਤੇ ਤਿੱਖਾ ਹਮਲਾ ਕੀਤਾ ਹੈ। ਭਾਜਪਾ ਨੇ ਦੋਸ਼ ਲਾਇਆ ਹੈ ਕਿ ਰਾਹੁਲ ਗਾਂਧੀ 1 ਨਵੰਬਰ ਨੂੰ ਰੈਲੀ ਕਰਵਾਉਣ ’ਤੇ ਅੜੇ ਹੋਏ ਹਨ ਤੇ ਇਸ ਤਰ੍ਹਾਂ ਉਹ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦੀ ਕੋਸ਼ਿਸ਼ ਕਰ ਰਹੇ ਹਨ। ਇੱਥੇ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਸੰਸਦ ਮੈਂਬਰ ਰਵੀ ਸ਼ੰਕਰ ਪ੍ਰਸਾਦ ਨੇ ਦਾਅਵਾ ਕੀਤਾ ਕਿ ‘ਇੰਡੀਆ’ ਗੱਠਜੋੜ ਦੀਆਂ ਕਈ ਸਹਿਯੋਗੀ ਪਾਰਟੀਆਂ ਕਾਂਗਰਸ ਵਲੋਂ 1 ਨਵੰਬਰ ਨੂੰ ਰੈਲੀ ਕਰਵਾਉਣ ਦੀ ਯੋਜਨਾ ਨਾਲ ਸਹਿਮਤ ਨਹੀਂ ਹਨ ਤੇ ਉਹ ਇਸ ਪ੍ਰੋਗਰਾਮ ਦੀ ਤਰੀਕ ਬਦਲਣ ਦੀ ਮੰਗ ਕਰ ਰਹੀਆਂ ਹਨ, ਪਰ ਰਾਹੁਲ ਗਾਂਧੀ ਆਪਣੀ ਜ਼ਿੱਦ ’ਤੇ ਅੜੇ ਹੋਏ ਹਨ ਤੇ ਕਿਸੇ ਦੀ ਗੱਲ ਸੁਣਨ ਲਈ ਤਿਆਰ ਨਹੀਂ ਹਨ। ਬਹੁਤ ਸੋਚੀ-ਸਮਝੀ ਰਣਨੀਤੀ ਤਹਿਤ ਰਾਹੁਲ ਗਾਂਧੀ 1 ਨਵੰਬਰ ਨੂੰ ਰੈਲੀ ਕਰਨ ’ਤੇ ਜ਼ੋਰ ਦੇ ਕੇ ਸਿੱਖਾਂ ਦੀਆਂ ਜ਼ਖ਼ਮੀ ਭਾਵਨਾਵਾਂ ’ਤੇ ਲੂਣ ਛਿੜਕਣ ਦੀ ਕੋਸ਼ਿਸ਼ ਕਰ ਰਹੇ ਹਨ। ਉਹ ਸਿੱਖਾਂ ਨਾਲ ਬੇਰਹਿਮ ਮਜ਼ਾਕ ਕਰਨ ’ਤੇ ਤੁਲੇ ਹੋਏ ਹਨ। ਭਾਜਪਾ ਦੇ ਸੀਨੀਅਰ ਆਗੂ ਨੇ ਕਿਹਾ ਕਿ ਉਹ ਇਸ ਦੀ ਸਖ਼ਤ ਨਿੰਦਾ ਕਰਦੇ ਹਨ। ਪ੍ਰਸਾਦ ਨੇ ਦੋਸ਼ ਲਾਇਆ ਕਿ ਰਾਹੁਲ ਗਾਂਧੀ ਆਪਣੀ ‘ਅਰਾਜਕਤਾਵਾਦੀ ਸੋਚ’ ਤੇ ‘ਬਾਲ ਹਠ’ ਕਾਰਨ 1 ਨਵੰਬਰ ਨੂੰ ਰੈਲੀ ਕਰਨ ’ਤੇ ਬਜ਼ਿੱਦ ਹਨ। ਉਨ੍ਹਾਂ ਇਸ ਰੈਲੀ ਨੂੰ ‘ਇਕ ਖੇਡ’ ਕਰਾਰ ਦਿੰਦਿਆਂ ਕਾਂਗਰਸੀ ਆਗੂ ’ਤੇ ਦੇਸ਼ ’ਚ ਅਰਾਜਕਤਾ ਫੈਲਾਉਣ ਤੇ ਭਾਰਤੀ ਲੋਕਤੰਤਰ ਨੂੰ ਬਦਨਾਮ ਕਰਨ ਲਈ ‘ਵਿਰੋਧੀ ਤਾਕਤਾਂ’ ਨਾਲ ਮਿਲ ਕੇ ਕੰਮ ਕਰਨ ਦਾ ਦੋਸ਼ ਲਾਇਆ।

ਪਿਛਲੀ ਖ਼ਬਰ ਕਾਰੋਬਾਰੀਆਂ ਵਲੋਂ ਰਾਹੁਲ ਗਾਂਧੀ ਨੂੰ 1 ਨਵੰਬਰ ਦੀ ਰੈਲੀ ਮੁਲਤਵੀ ਕਰਨ ਦੀ ਅਪੀਲ 10 ਹਜ਼ਾਰ ਕਰੋੜ ਦੇ ਨੁਕਸਾਨ ਦਾ ਜਤਾਇਆ... ਅਗਲੀ ਖ਼ਬਰ ਝੋਟਾ ਹੱਤਿਆ ਕਾਂਡ : ਪੰਜਾਬ ਸਰਕਾਰ ਨੇ ਐਕਸ਼ਨ ਕਮੇਟੀ ਨਾਲ ਮੰਤਰੀਆਂ ਦੇ ਪੈਨਲ ਦੀ ਮੀਟਿੰਗ ਸੰਬੰਧੀ ਨਹੀਂ ਭਰਿਆ ਹੁੰਗਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।