26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਜੰਮੂ-ਕਸ਼ਮੀਰ ਕਾਂਗਰਸ ਨੇ ਫਾਰੂਕ ਦੇ ਬਿਆਨ ਤੋਂ ਦੂਰੀ ਬਣਾਈ

ਕਸ਼ਮੀਰੀ ਪੰਡਿਤ ਜਥੇਬੰਦੀਆਂ ਨੇ ਸ਼ਿਕਾਇਤ ਕਰਵਾਈ ਦਰਜ ਜੰਮੂ, 25 ਅਕਤੂਬਰ (ਪੀ.ਟੀ.ਆਈ.)-ਜੰਮੂ-ਕਸ਼ਮੀਰ ਕਾਂਗਰਸ ਨੇ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਦੇ ਉਸ ਬਿਆਨ ਤੋਂ ਦੂਰੀ ਬਣਾ ਲਈ ਹੈ, ਜਿਸ ’ਚ ਉਨ੍ਹਾਂ ਕਿਹਾ ਸੀ ਕਿ ਪਾਕਿਸਤਾਨ ਕਸ਼ਮੀਰ ਦੇ ਮੁੱਦੇ ਨੂੰ ਕੌਮਾਂਤਰੀ ਮੰਚਾਂ ’ਤੇ ਜ਼ਿੰਦਾ ਰੱਖ ਕੇ ਕਸ਼ਮੀਰੀਆਂ ਦੀ ..

ਅਜੀਤ ਡੈਸਕ 26-10-2026

 ਜੰਮੂ, 25 ਅਕਤੂਬਰ (ਪੀ.ਟੀ.ਆਈ.)-ਜੰਮੂ-ਕਸ਼ਮੀਰ ਕਾਂਗਰਸ ਨੇ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਦੇ ਉਸ ਬਿਆਨ ਤੋਂ ਦੂਰੀ ਬਣਾ ਲਈ ਹੈ, ਜਿਸ ’ਚ ਉਨ੍ਹਾਂ ਕਿਹਾ ਸੀ ਕਿ ਪਾਕਿਸਤਾਨ ਕਸ਼ਮੀਰ ਦੇ ਮੁੱਦੇ ਨੂੰ ਕੌਮਾਂਤਰੀ ਮੰਚਾਂ ’ਤੇ ਜ਼ਿੰਦਾ ਰੱਖ ਕੇ ਕਸ਼ਮੀਰੀਆਂ ਦੀ ਮਦਦ ਕਰ ਰਿਹਾ ਹੈ। ਜੰਮੂ-ਕਸ਼ਮੀਰ ਕਾਂਗਰਸ ਦੇ ਮੁੱਖ ਬੁਲਾਰੇ ਰਵਿੰਦਰ ਸ਼ਰਮਾ ਨੇ ‘ਐਕਸ’ ’ਤੇ ਇਕ ਪੋਸਟ ਵਿਚ ਕਿਹਾ ਕਿ ਜੰਮੂ-ਕਸ਼ਮੀਰ ਪ੍ਰਦੇਸ਼ ਕਾਂਗਰਸ ਕਮੇਟੀ ਨੇ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਦੇ ਬਿਆਨ ਤੋਂ ਦੂਰੀ ਬਣਾ ਲਈ ਹੈ। ਕਾਂਗਰਸ ਨੇ ਸਪੱਸ਼ਟ ਕੀਤਾ ਹੈ ਕਿ ਪਾਕਿਸਤਾਨ ਨੂੰ ਸਾਡੇ ਅੰਦਰੂਨੀ ਮਾਮਲਿਆਂ ਬਾਰੇ ਗੱਲ ਕਰਨ ਜਾਂ ਉਨ੍ਹਾਂ ’ਚ ਦਖ਼ਲ ਦੇਣ ਦਾ ਕੋਈ ਹੱਕ ਨਹੀਂ ਹੈ, ਕਿਉਂਕਿ ਜੰਮੂ-ਕਸ਼ਮੀਰ ਭਾਰਤ ਦਾ ਅਟੁੱਟ ਹਿੱਸਾ ਹੈ। ਹਾਲਾਂਕਿ, ਪੱਤਰਕਾਰਾਂ ਨਾਲ ਗੱਲ ਕਰਦਿਆਂ ਰਵਿੰਦਰ ਸ਼ਰਮਾ ਨੇ ਕਿਹਾ ਕਿ ਅਬਦੁੱਲਾ ਦੇ ਬਿਆਨ ਤੋਂ ਲੱਗਦਾ ਹੈ ਕਿ ਉਹ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਘੱਟ ਗਿਣਤੀਆਂ ਨਾਲ ਹੋ ਰਹੇ ਕਥਿਤ ਵਿਤਕਰੇ ਤੇ ਭਾਜਪਾ ਦੀਆਂ ਵੱਖ-ਵੱਖ ਸੂਬਾ ਸਰਕਾਰਾਂ ਦੀਆਂ ਨੀਤੀਆਂ ਵੱਲ ਇਸ਼ਾਰਾ ਕਰ ਰਹੇ ਸਨ। ਕਸ਼ਮੀਰੀ ਪੰਡਿਤ ਜਥੇਬੰਦੀਆਂ ਪਨੂੰਨ ਕਸ਼ਮੀਰ ਤੇ ਜੰਮੂ ਸਟੇਟ ਪੀਪਲਜ਼ ਮੂਵਮੈਂਟ (ਜੇ. ਐੱਸ. ਪੀ. ਐੱਮ.) ਨੇ ਫਾਰੂਕ ਅਬਦੁੱਲਾ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਦੀ ਮੰਗ ਕਰਦਿਆਂ ਜੰਮੂ ਦੇ ਚੰਨੀ ਪੁਲਿਸ ਥਾਣੇ ਵਿਚ ਸ਼ਿਕਾਇਤ ਦਿੱਤੀ ਹੈ। ਸ਼ਿਕਾਇਤ ’ਚ ਅਬਦੁੱਲਾ ਦੇ ਨਾਂਅ ਨਾਲ ਜੋੜੇ ਜਾ ਰਹੇ ਬਿਆਨਾਂ, ਜੰਮੂ-ਕਸ਼ਮੀਰ ਦੀ ਸੰਵਿਧਾਨਕ ਸਥਿਤੀ ਤੇ ਧਰਮ ਦੇ ਆਧਾਰ ’ਤੇ ਲੋਕਾਂ ਵਿਚ ਵੰਡ ਪੈਦਾ ਕਰਨ ਦੇ ਕਥਿਤ ਮਾਮਲਿਆਂ ਦੀ ਪੁਲਿਸ ਜਾਂਚ ਦੀ ਮੰਗ ਕੀਤੀ ਗਈ ਹੈ।

ਪਿਛਲੀ ਖ਼ਬਰ ਟਾਂਡਾ ’ਚ ਇਕੋਤਰੀ ਸਮਾਗਮ ਸੰਬੰਧੀ ਸਜਾਇਆ ਅਲੌਕਿਕ ਨਗਰ ਕੀਰਤਨ ਦੇਸ਼-ਵਿਦੇਸ਼ ਤੋਂ ਪੁੱਜੀ ਵੱਡੀ ਗਿਣਤੀ ’ਚ ਸੰਗਤ ਅਗਲੀ ਖ਼ਬਰ ਬੰਗਲਾਦੇਸ਼ ਨੇ ਸਾਊਦੀ ਅਰਬ ਤੋਂ ਦੋ ਨਾਗਰਿਕਾਂ ਦੀ ਫਾਂਸੀ ਬਾਰੇ ਵੇਰਵੇ ਮੰਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।