30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਇੰਗਲੈਂਡ ਦੇ ਪ੍ਰਧਾਨ ਮੰਤਰੀ ਬਰਨਹੈਮ ਦਾ ਭਾਰਤ ਦੌਰਾ ਜਲਦ

ਨਵੀਂ ਦਿੱਲੀ, 29 ਅਕਤੂਬਰ (ਪੀ.ਟੀ.ਆਈ.)-ਬ੍ਰਿਟਿਸ਼ ਪ੍ਰਧਾਨ ਮੰਤਰੀ ਐਂਡੀ ਬਰਨਹੈਮ ਭਾਰਤ ਆਉਣ ਦੇ ਚਾਹਵਾਨ ਹਨ ਅਤੇ ਇਹ ਦੌਰਾ ਜਲਦੀ ਹੀ ਹੋ ਸਕਦਾ ਹੈ। ਯੂ.ਕੇ. ਦੇ ਇੱਕ ਉੱਚ ਅਧਿਕਾਰੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ ਅਤੇ ਦੋਵਾਂ ਦੇਸ਼ਾਂ ਵਿਚਕਾਰ ਵਧ ਰਹੀ ...

ਅਜੀਤ ਡੈਸਕ 30-10-2026

ਨਵੀਂ ਦਿੱਲੀ, 29 ਅਕਤੂਬਰ (ਪੀ.ਟੀ.ਆਈ.)-ਬ੍ਰਿਟਿਸ਼ ਪ੍ਰਧਾਨ ਮੰਤਰੀ ਐਂਡੀ ਬਰਨਹੈਮ ਭਾਰਤ ਆਉਣ ਦੇ ਚਾਹਵਾਨ ਹਨ ਅਤੇ ਇਹ ਦੌਰਾ ਜਲਦੀ ਹੀ ਹੋ ਸਕਦਾ ਹੈ। ਯੂ.ਕੇ. ਦੇ ਇੱਕ ਉੱਚ ਅਧਿਕਾਰੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ ਅਤੇ ਦੋਵਾਂ ਦੇਸ਼ਾਂ ਵਿਚਕਾਰ ਵਧ ਰਹੀ ਭਾਈਵਾਲੀ ‘ਤੇ ਜ਼ੋਰ ਦਿੱਤਾ।ਭਾਰਤ ਵਿਚ ਬ੍ਰਿਟਿਸ਼ ਹਾਈ ਕਮਿਸ਼ਨਰ (ਕਾਰਜਕਾਰੀ) ਬੇਨ ਮੇਲਰ ਨੇ ਦੱਸਿਆ ਕਿ ਬਰਨਹੈਮ ਨੇ ਅਹੁਦਾ ਸੰਭਾਲਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਦੌਰਾਨ ਭਾਰਤ ਆਉਣ ਦੀ ਆਪਣੀ ਇੱਛਾ ਪ੍ਰਗਟਾਈ ਸੀ।ਬਰਨਹੈਮ ਨੂੰ ਇਸ ਸਾਲ 20 ਜੁਲਾਈ ਨੂੰ ਪ੍ਰਧਾਨ ਮੰਤਰੀ ਨਿਯੁਕਤ ਕੀਤਾ ਗਿਆ ਸੀ।ਭਾਰਤ-ਯੂ.ਕੇ. ਆਰਥਿਕ ਸਬੰਧਾਂ ਬਾਰੇ ਗੱਲ ਕਰਦਿਆਂ, ਮੇਲਰ ਨੇ ਭਰੋਸਾ ਪ੍ਰਗਟਾਇਆ ਕਿ ਜਿਵੇਂ-ਜਿਵੇਂ ਦੋਵਾਂ ਦੇਸ਼ਾਂ ਦੀਆਂ ਅਰਥਵਿਵਸਥਾਵਾਂ ਵਿਕਾਸ ਕਰਨਗੀਆਂ, ਉਹ ਦੁਵੱਲੇ ਵਪਾਰ ਨੂੰ ਦੁੱਗਣਾ ਕਰਨ ਦੇ ਆਪਣੇ ਟੀਚੇ ਨੂੰ ਪਾਰ ਕਰ ਲੈਣਗੇ।

ਪਿਛਲੀ ਖ਼ਬਰ ਆਈ.ਆਰ.ਸੀ.ਟੀ.ਸੀ. ਮਾਮਲਾ: ਦਿੱਲੀ ਹਾਈ ਕੋਰਟ ਵਲੋਂ ਲਾਲੂ ਦੀ ਪਟੀਸ਼ਨ ’ਤੇ ਈ.ਡੀ. ਨੂੰ ਨੋਟਿਸ ਅਗਲੀ ਖ਼ਬਰ ਮੋਦੀ ਅੱਜ ਪੀ.ਐਮ.-ਕਿਸਾਨ ਯੋਜਨਾ ਤਹਿਤ ਜਾਰੀ ਕਰਨਗੇ 18,690 ਕਰੋੜ ਰੁਪਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।