31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਹਵਾਈ ਫ਼ੌਜ ਮੁਖੀ ਏ.ਪੀ. ਸਿੰਘ ਵਲੋਂ ਰਾਸ਼ਟਰਪਤੀ ਨਾਲ ਮੁਲਾਕਾਤ-ਅੱਜ ਹੋਣਗੇ ਸੇਵਾ ਮੁਕਤ

ਨਵੀਂ ਦਿੱਲੀ, 30 ਅਕਤੂਬਰ (ਪੀ. ਟੀ. ਆਈ.)-31 ਅਕਤੂਬਰ ਨੂੰ ਸੇਵਾਮੁਕਤ ਹੋਣ ਜਾ ਰਹੇ ਭਾਰਤੀ ਹਵਾਈ ਫੌਜ ਦੇ ਮੁਖੀ ਏਅਰ ਚੀਫ਼ ਮਾਰਸ਼ਲ ਏ. ਪੀ. ਸਿੰਘ ਨੇ ਆਪਣੀ ਪਤਨੀ ਸਰਿਤਾ ਸਿੰਘ ਨਾਲ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਏਅਰ ਚੀਫ਼ ਮਾਰਸ਼ਲ ਏ. ਪੀ. ਸਿੰਘ ਨੂੰ ਸਨਿਚਰਵਾਰ ਨੂੰ ਵਿਦਾਇਗੀ ਗਾਰਡ ਆਫ਼ ਆਨਰ ਦਿੱਤਾ ਜਾਵੇਗਾ। ਇਹ ਸਮਾਗਮ ਦਿੱਲੀ ਦੇ ਰੇਸ ਕੋਰਸ ਏਅਰ ਫੋਰਸ ਸਟੇਸ਼ਨ ਦੀ ਪਰੇਡ ਗਰਾਊਂਡ ’ਚ ਹੋਵੇਗਾ। ਏਅਰ ਚੀਫ਼ ਮਾਰਸ਼ਲ ਏ.ਪੀ. ਸਿੰਘ ਨੇ ਆਪਣੇ 42 ਸਾਲਾਂ ਦੇ ...

ਅਜੀਤ ਡੈਸਕ 31-10-2026

ਨਵੀਂ ਦਿੱਲੀ, 30 ਅਕਤੂਬਰ (ਪੀ. ਟੀ. ਆਈ.)-31 ਅਕਤੂਬਰ ਨੂੰ ਸੇਵਾਮੁਕਤ ਹੋਣ ਜਾ ਰਹੇ ਭਾਰਤੀ ਹਵਾਈ ਫੌਜ ਦੇ ਮੁਖੀ ਏਅਰ ਚੀਫ਼ ਮਾਰਸ਼ਲ ਏ. ਪੀ. ਸਿੰਘ ਨੇ ਆਪਣੀ ਪਤਨੀ ਸਰਿਤਾ ਸਿੰਘ ਨਾਲ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਏਅਰ ਚੀਫ਼ ਮਾਰਸ਼ਲ ਏ. ਪੀ. ਸਿੰਘ ਨੂੰ ਸਨਿਚਰਵਾਰ ਨੂੰ ਵਿਦਾਇਗੀ ਗਾਰਡ ਆਫ਼ ਆਨਰ ਦਿੱਤਾ ਜਾਵੇਗਾ। ਇਹ ਸਮਾਗਮ ਦਿੱਲੀ ਦੇ ਰੇਸ ਕੋਰਸ ਏਅਰ ਫੋਰਸ ਸਟੇਸ਼ਨ ਦੀ ਪਰੇਡ ਗਰਾਊਂਡ ’ਚ ਹੋਵੇਗਾ। ਏਅਰ ਚੀਫ਼ ਮਾਰਸ਼ਲ ਏ.ਪੀ. ਸਿੰਘ ਨੇ ਆਪਣੇ 42 ਸਾਲਾਂ ਦੇ ਸ਼ਾਨਦਾਰ ਸੇਵਾ ਕਾਲ ਦੌਰਾਨ ਕਈ ਅਹਿਮ ਜ਼ਿੰਮੇਵਾਰੀਆਂ ਨਿਭਾਈਆਂ ਹਨ। ਉਨ੍ਹਾਂ ਨੂੰ ‘ਆਪ੍ਰੇਸ਼ਨ ਸੰਧੂਰ’ ਨੂੰ ਸਫਲਤਾਪੂਰਵਕ ਅੰਜਾਮ ਦੇਣ ਲਈ ਵੀ ਜਾਣਿਆ ਜਾਂਦਾ ਹੈ। ਉਨ੍ਹਾਂ ਦੀ ਜਗ੍ਹਾ ਏਅਰ ਮਾਰਸ਼ਲ ਅਸ਼ੂਤੋਸ਼ ਦੀਕਸ਼ਿਤ ਨਵੇਂ ਹਵਾਈ ਫੌਜ ਮੁਖੀ ਬਣਨਗੇ। ਨਵੇਂ ਹਵਾਈ ਫ਼ੌਜ ਮੁਖੀ ਨੂੰ ਵੀ 1 ਨਵੰਬਰ ਨੂੰ ਵੀ ਰੇਸ ਕੋਰਸ ਏਅਰ ਫੋਰਸ ਸਟੇਸ਼ਨ ਦੀ ਪਰੇਡ ਗਰਾਊਂਡ ’ਚ ਹੀ ਗਾਰਡ ਆਫ਼ ਆਨਰ ਦਿੱਤਾ ਜਾਵੇਗਾ।

ਪਿਛਲੀ ਖ਼ਬਰ 1984 ਕਤਲੇਆਮ : ਕਮਲਨਾਥ ਦੀ ਭੂਮਿਕਾ ਦੀ ਜਾਂਚ ਲਈ ਸਿਰਸਾ ਵਲੋਂ ਕਾਨੂੰਨੀ ਲੜਾਈ ਜਾਰੀ ਹਾਈ ਕੋਰਟ ’ਚ ਅਗਲੀ ਸੁਣਵਾਈ 30 ਨਵ... ਅਗਲੀ ਖ਼ਬਰ ਏਅਰ ਮਾਰਸ਼ਲ ਇੰਦਰਪਾਲ ਸਿੰਘ ਵਾਲੀਆ ਹਵਾਈ ਫ਼ੌਜ ਦੇ ਨਵੇਂ ਉਪ ਮੁਖੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।