01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਦਸੰਬਰ ’ਚ ਮੋਦੀ ਦੀ ਕੈਨੇਡਾ ਫੇਰੀ ਦੋਵਾਂ ਦੇਸ਼ਾਂ ਦੇ ਸੰਬੰਧਾਂ ਨੂੰ ਹੋਰ ਮਜ਼ਬੂਤ ਕਰੇਗੀ-ਜੈਸ਼ੰਕਰ

ਦਸੰਬਰ ’ਚ ਮੋਦੀ ਦੀ ਕੈਨੇਡਾ ਫੇਰੀ ਦੋਵਾਂ ਦੇਸ਼ਾਂ ਦੇ ਸੰਬੰਧਾਂ ਨੂੰ ਹੋਰ ਮਜ਼ਬੂਤ ਕਰੇਗੀ-ਜੈਸ਼ੰਕਰ

ਅਜੀਤ ਡੈਸਕ 01-11-2026

ਵਾਸ਼ਿੰਗਟਨ, 31 ਅਕਤੂਬਰ (ਪੀ. ਟੀ. ਆਈ.)-ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨਾਲ ਅਟਲਾਂਟਾ ਵਿਖੇ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਸਹਿਮਤੀ ਪ੍ਰਗਟਾਈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦਸੰਬਰ ਮਹੀਨੇ ਹੋਣ ਵਾਲੀ ਕੈਨੇਡਾ ਫੇਰੀ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ’ਚ ਇਕ ਅਹਿਮ ਕਦਮ ਸਾਬਤ ਹੋਵੇਗੀ। ਜੈਸ਼ੰਕਰ ਨੇ ਸ਼ੁੱਕਰਵਾਰ ਨੂੰ ਜੀ-20 ਦੇ ਵਿਦੇਸ਼ ਮੰਤਰੀਆਂ ਦੀ ਮੀਟਿੰਗ ਤੋਂ ਇਲਾਵਾ ਅਨੀਤਾ ਆਨੰਦ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਨੇਤਾਵਾਂ ਨੇ ਭਾਰਤ ਤੇ ਕੈਨੇਡਾ ਵਿਚਾਲੇ ਸਹਿਯੋਗ ’ਚ ਹੋ ਰਹੇ ਨਿਰੰਤਰ ਵਾਧੇ ਦਾ ਜਾਇਜ਼ਾ ਵੀ ਲਿਆ। ਇਕ ਅਧਿਕਾਰਤ ਬਿਆਨ ਅਨੁਸਾਰ ਦੋਵਾਂ ਮੰਤਰੀਆਂ ਨੇ ਸਹਿਮਤੀ ਜਤਾਈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦਸੰਬਰ ’ਚ ਹੋਣ ਵਾਲੀ ਕੈਨੇਡਾ ਫੇਰੀ ਦੋਵਾਂ ਦੇਸ਼ਾਂ ਦੇ ਮਹੱਤਵਪੂਰਨ ਸਬੰਧਾਂ ਨੂੰ ਅੱਗੇ ਵਧਾਉਣ ’ਚ ਇਕ ਹੋਰ ਅਹਿਮ ਕੜੀ ਸਾਬਤ ਹੋਵੇਗੀ।

ਪਿਛਲੀ ਖ਼ਬਰ ਜੀ-20 ਵਿਦੇਸ਼ ਮੰਤਰੀਆਂ ਦੀ ਮੀਟਿੰਗ ਬਿਨਾਂ ਸਾਂਝੇ ਐਲਾਨ ਦੇ ਸਮਾਪਤ ਅਗਲੀ ਖ਼ਬਰ ਨਵੀਂ ਦਿੱਲੀ ’ਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਬਰਸੀ ਮੌਕੇ ਯਾਦਗਾਰ ‘ਸ਼ਕਤੀ ਸਥਲ’ ਵਿਖੇ ਸ਼ਰਧਾ ਦੇ ਫੁੱਲ ਭੇਟ ਕਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।