02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸੀ.ਬੀ.ਆਈ. ਵਲੋਂ ‘ਮਹਾਂਦੇਵ ਸੱਟੇਬਾਜ਼ੀ ਐਪ’ ਮਾਮਲੇ ਦੇ ਮੁੱਖ ਮੁਲਜ਼ਮ ਦੀ ਓਮਾਨ ਤੋਂ ਹਵਾਲਗੀ

ਨਵੀਂ ਦਿੱਲੀ, 1 ਨਵੰਬਰ (ਪੀ.ਟੀ.ਆਈ.)-ਅਧਿਕਾਰੀਆਂ ਨੇ ਐਤਵਾਰ ਨੂੰ ਕਿਹਾ ਕਿ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਨੇ 6,000 ਕਰੋੜ ਰੁਪਏ ਦੇ ‘ਮਹਾਂਦੇਵ ਆਨਲਾਈਨ ਸੱਟੇਬਾਜ਼ੀ ਐਪ’ ਮਾਮਲੇ ਦੇ ਕਥਿਤ ਮੁੱਖ ਮੁਲਜ਼ਮ ਸੌਰਭ ਚੰਦਰਾਕਰ ਦੀ ਓਮਾਨ ਤੋਂ ਭਾਰਤ ਲਈ ਹਵਾਲਗੀ ਕਰ ਲਈ ਹੈ। ਅਧਿਕਾਰੀਆਂ ਨੇ ਕਿਹਾ ਕਿ ਓਮਾਨ ਗਈ ਸੀ.ਬੀ.ਆਈ. ਦੀ ਇੱਕ ਟੀਮ ਚੰਦਰਾਕਰ ਨੂੰ ਭਾਰਤ ਵਾਪਸ ਲੈ ਆਈ ਹੈ। ਹੁਣ ਉਸਨੂੰ ਸੋਮਵਾਰ ਨੂੰ ਛੱਤੀਸਗੜ੍ਹ ਦੇ ਰਾਏਪੁਰ ਵਿਚ ...

ਅਜੀਤ ਡੈਸਕ 02-11-2026

ਨਵੀਂ ਦਿੱਲੀ, 1 ਨਵੰਬਰ (ਪੀ.ਟੀ.ਆਈ.)-ਅਧਿਕਾਰੀਆਂ ਨੇ ਐਤਵਾਰ ਨੂੰ ਕਿਹਾ ਕਿ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਨੇ 6,000 ਕਰੋੜ ਰੁਪਏ ਦੇ ‘ਮਹਾਂਦੇਵ ਆਨਲਾਈਨ ਸੱਟੇਬਾਜ਼ੀ ਐਪ’ ਮਾਮਲੇ ਦੇ ਕਥਿਤ ਮੁੱਖ ਮੁਲਜ਼ਮ ਸੌਰਭ ਚੰਦਰਾਕਰ ਦੀ ਓਮਾਨ ਤੋਂ ਭਾਰਤ ਲਈ ਹਵਾਲਗੀ ਕਰ ਲਈ ਹੈ। ਅਧਿਕਾਰੀਆਂ ਨੇ ਕਿਹਾ ਕਿ ਓਮਾਨ ਗਈ ਸੀ.ਬੀ.ਆਈ. ਦੀ ਇੱਕ ਟੀਮ ਚੰਦਰਾਕਰ ਨੂੰ ਭਾਰਤ ਵਾਪਸ ਲੈ ਆਈ ਹੈ। ਹੁਣ ਉਸਨੂੰ ਸੋਮਵਾਰ ਨੂੰ ਛੱਤੀਸਗੜ੍ਹ ਦੇ ਰਾਏਪੁਰ ਵਿਚ ਇੱਕ ਵਿਸ਼ੇਸ਼ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਸੀ.ਬੀ.ਆਈ. ਦੇ ਇੱਕ ਬੁਲਾਰੇ ਨੇ ਇਕ ਬਿਆਨ ਵਿਚ ਕਿਹਾ ਕਿ ਚੰਦਰਾਕਰ ਦੋ ਸੀ.ਬੀ.ਆਈ. ਮਾਮਲਿਆਂ ਅਤੇ ਇਕ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਮਾਮਲੇ ਵਿਚ ਲੋੜੀਂਦਾ ਸੀ, ਜਿਸ ਵਿਚ ਪਹਿਲਾਂ ਹੀ ਚਾਰਜਸ਼ੀਟ ਦਾਇਰ ਕੀਤੀ ਜਾ ਚੁੱਕੀ ਹੈ। ਸੌਰਭ ਚੰਦਰਾਕਰ ਵਿਰੁੱਧ ਜਾਰੀ ‘ਰੈੱਡ ਕਾਰਨਰ ਨੋਟਿਸ’ ਦੇ ਆਧਾਰ ‘ਤੇ, ਰਾਇਲ ਓਮਾਨ ਪੁਲਿਸ ਨੇ ਉਸਨੂੰ ਲੱਭ ਲਿਆ ਅਤੇ ਹਿਰਾਸਤ ਵਿਚ ਲੈ ਲਿਆ ਸੀ।

ਪਿਛਲੀ ਖ਼ਬਰ ਸਿੱਖਿਅਤ ਤੇ ਆਤਮ-ਨਿਰਭਰ ਭਾਰਤ ਦੇ ਨਿਰਮਾਣ ’ਚ ਯੋਗਦਾਨ ਪਾਉਣ ਨੌਜਵਾਨ-ਰਾਸ਼ਟਰਪਤੀ ਕੁਰੂਕਸ਼ੇਤਰ ’ਚ ਸਵਾਮੀ ਸ਼ਰਧਾਨੰਦ ਦੇ ਬਲ... ਅਗਲੀ ਖ਼ਬਰ ਦਿੱਲੀ ਮੈਟਰੋ ’ਤੇ ਖ਼ਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਦੋਸ਼ ਹੇਠ ਔਰਤ ਸਮੇਤ ਤਿੰਨ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।