ਚੰਡੀਗੜ੍ਹ, 1 ਨਵੰਬਰ (ਸੰਦੀਪ ਕੁਮਾਰ ਮਾਹਨਾ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 1984 ਦੇ ਸਿੱਖ ਕਤਲੇਆਮ ਦੀ ਵਰ੍ਹੇਗੰਢ ਮੌਕੇ ਦਿੱਲੀ ਦੇ ਰਾਮਲੀਲਾ ਮੈਦਾਨ ’ਚ ਕਾਂਗਰਸ ਵਲੋਂ ਕੀਤੀ ਗਈ ਰੈਲੀ ਨੂੰ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਾਰ ਦਿੰਦਿਆਂ ਕਿਹਾ ਕਿ ਰਾਹੁਲ ਗਾਂਧੀ ਨੇ ਇਸ ਰਾਹੀਂ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ 1984 ਦੇ ਸਿੱਖ ਕਤਲੇਆਮ ਦੇ ਜ਼ਖ਼ਮ ਅੱਜ ਵੀ ਅੱਲ੍ਹੇ ਹਨ, ਇਸ ਦੇ ਬਾਵਜੂਦ ਕਾਂਗਰਸ ਨੇ ਇਸ ਦੁਖਦਾਈ ਘਟਨਾ ਦੀ ਵਰ੍ਹੇਗੰਢ ਵਾਲੇ ਦਿਨ ਰੈਲੀ ਕਰਕੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਆਪਣੀ ਚੰਡੀਗੜ੍ਹ ਫੇਰੀ ਦੌਰਾਨ ਸੈਕਟਰ-17 ਸਥਿਤ ਤਿਰੰਗਾ ਪਾਰਕ ਵਿਖੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਅਮਿਤ ਸ਼ਾਹ ਨੇ ਕਿਹਾ ਕਿ 1984 ਦੇ ਕਤਲੇਆਮ ਤੋਂ ਬਾਅਦ ਤਤਕਾਲੀ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੇ ਕਿਹਾ ਸੀ ਕਿ ਜਦੋਂ ਕੋਈ ਵੱਡਾ ਦਰੱਖਤ ਡਿੱਗਦਾ ਹੈ ਤਾਂ ਧਰਤੀ ਹਿੱਲਦੀ ਹੈ। ਅੱਜ ਉਨ੍ਹਾਂ ਦੇ ਪੁੱਤਰ ਰਾਹੁਲ ਗਾਂਧੀ ਨੇ ਉਸੇ ਕਤਲੇਆਮ ਦੀ ਵਰ੍ਹੇਗੰਢ ਮੌਕੇ ਰੈਲੀ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਅਮਿਤ ਸ਼ਾਹ ਨੇ ਦਾਅਵਾ ਕੀਤਾ ਕਿ ਭਾਜਪਾ ਵਲੋਂ ਪ੍ਰੈਸ ਕਾਨਫਰੰਸਾਂ ਅਤੇ ਪੱਤਰਾਂ ਰਾਹੀਂ ਕਾਂਗਰਸ ਨੂੰ ਰੈਲੀ ਦੀ ਤਰੀਕ ਬਦਲਣ ਦੀ ਅਪੀਲ ਕੀਤੀ ਗਈ ਸੀ, ਪਰ ਪਾਰਟੀ ਨੇ ਇਸ ਨੂੰ ਨਜ਼ਰਅੰਦਾਜ਼ ਕਰ ਦਿੱਤਾ। ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਦੀਵਾਲੀ ਦੇ ਤਿਉਹਾਰ ਦੌਰਾਨ ਤਿੰਨ ਤੋਂ ਚਾਰ ਦਿਨਾਂ ਵਿਚ ਲਗਭਗ 25 ਹਜ਼ਾਰ ਕਰੋੜ ਰੁਪਏ ਦਾ ਕਾਰੋਬਾਰ ਹੁੰਦਾ ਹੈ। ਅਜਿਹੇ ਸਮੇਂ ਰੈਲੀ ਕਰਕੇ ਛੋਟੇ ਵਪਾਰੀਆਂ ਦੇ ਕਾਰੋਬਾਰ ਨੂੰ ਨੁਕਸਾਨ ਪਹੁੰਚਾਇਆ ਗਿਆ। ਉਨ੍ਹਾਂ ਦੱਸਿਆ ਕਿ ਵਪਾਰੀਆਂ ਨੇ ਤਿੰਨ ਪ੍ਰੈਸ ਕਾਨਫਰੰਸਾਂ ਰਾਹੀਂ ਆਪਣੀਆਂ ਚਿੰਤਾਵਾਂ ਪ੍ਰਗਟ ਕੀਤੀਆਂ ਸਨ, ਪਰ ਕਾਂਗਰਸ ਨੇ ਉਨ੍ਹਾਂ ਦੀ ਗੱਲ ਵੀ ਨਹੀਂ ਸੁਣੀ। ਰਾਹੁਲ ਗਾਂਧੀ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਲਗਾਤਾਰ ਚੋਣਾਂ ’ਚ ਹਾਰ ਦਾ ਸਾਹਮਣਾ ਕਰਨ ਤੋਂ ਬਾਅਦ ਕਾਂਗਰਸ ਨੇ ਹੁਣ ਨਕਲੀ ਸੰਸਦ ਦਾ ਰਾਹ ਚੁਣ ਲਿਆ ਹੈ ਤੇ ਰਾਹੁਲ ਗਾਂਧੀ ਦੀ ‘ਮੁਹੱਬਤ ਦੀ ਦੁਕਾਨ’ ਤੋਂ ਲੋਕਾਂ ਨੂੰ ਸਿਰਫ਼ ਨਫ਼ਰਤ ਹੀ ਮਿਲ ਰਹੀ ਹੈ। ਸਮਾਗਮ ਵਿਚ ਪਹੁੰਚਣ ’ਤੇ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਕੇਂਦਰੀ ਗ੍ਰਹਿ ਮੰਤਰੀ ਦਾ ਸ਼ਾਲ ਅਤੇ ਵਿਸ਼ੇਸ਼ ਸਨਮਾਨ ਚਿੰਨ੍ਹ ਭੇਟ ਕਰਕੇ ਸਵਾਗਤ ਕੀਤਾ। ਇਹ ਸਨਮਾਨ ਚਿੰਨ੍ਹ ਚੰਡੀਗੜ੍ਹ ਦੇ ਆਰਟ ਕਾਲਜ ਦੇ ਵਿਦਿਆਰਥੀਆਂ ਵਲੋਂ ਤਿਆਰ ਕੀਤਾ ਗਿਆ ਸੀ। ਇਸ ਮੌਕੇ ਮੇਅਰ ਸੌਰਭ ਜੋਸ਼ੀ ਅਤੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਵੀ ਮੰਚ ’ਤੇ ਮੌਜੂਦ ਸਨ, ਜਦਕਿ ਚੰਡੀਗੜ੍ਹ ਦੇ ਮੁੱਖ ਸਕੱਤਰ ਐਚ. ਰਾਜੇਸ਼ ਪ੍ਰਸਾਦ ਨੇ ਸਵਾਗਤੀ ਭਾਸ਼ਣ ਦਿੱਤਾ।
1984 ਦੇ ਸਿੱਖ ਕਤਲੇਆਮ ਦੀ ਵਰ੍ਹੇਗੰਢ ’ਤੇ ਰੈਲੀ ਕਰਕੇ ਕਾਂਗਰਸ ਨੇ ਸਿੱਖਾਂ ਦੇ ਜ਼ਖ਼ਮਾਂ ’ਤੇ ਛਿੜਕਿਆ ਲੂਣ-ਅਮਿਤ ਸ਼ਾਹ ਕਿਹਾ, ਪੰਜਾਬ ’ਚ ਅਗਲੀਆਂ ਚੋਣਾਂ ਤੋਂ ਬਾਅਦ ਬਣੇਗੀ ਐਨ.ਡੀ.ਏ. ਦੀ ਸਰਕਾਰ
ਚੰਡੀਗੜ੍ਹ, 1 ਨਵੰਬਰ (ਸੰਦੀਪ ਕੁਮਾਰ ਮਾਹਨਾ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 1984 ਦੇ ਸਿੱਖ ਕਤਲੇਆਮ ਦੀ ਵਰ੍ਹੇਗੰਢ ਮੌਕੇ ਦਿੱਲੀ ਦੇ ਰਾਮਲੀਲਾ ਮੈਦਾਨ ’ਚ ਕਾਂਗਰਸ ਵਲੋਂ ਕੀਤੀ ਗਈ ਰੈਲੀ ਨੂੰ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਾਰ ਦਿੰਦਿਆਂ ਕਿਹਾ ਕਿ ਰਾਹੁਲ ਗਾਂਧੀ ਨੇ ਇਸ ਰਾਹੀਂ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ 1984 ਦੇ ਸਿੱਖ ਕਤਲੇਆਮ ਦੇ ਜ਼ਖ਼ਮ ਅੱਜ ਵੀ ਅੱਲ੍ਹੇ ਹਨ, ਇਸ ਦੇ ਬਾਵਜੂਦ ...
ਅਜੀਤ ਡੈਸਕ
02-11-2026