03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਰਾਹੁਲ ਗਾਂਧੀ ਵਲੋਂ ਪ੍ਰਧਾਨ ਮੰਤਰੀ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ

ਰਾਹੁਲ ਗਾਂਧੀ ਵਲੋਂ ਪ੍ਰਧਾਨ ਮੰਤਰੀ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ

ਅਜੀਤ ਡੈਸਕ 03-11-2026


ਨਵੀਂ ਦਿੱਲੀ, 2 ਨਵੰਬਰ (ਪੀ.ਟੀ.ਆਈ.)-ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਪਲਟਵਾਰ ਕਰਦਿਆਂ ਦੇਸ਼ ਨੂੰ ਅਸਥਿਰ ਕਰਨ ਲਈ ਵਿਦੇਸ਼ੀ ਮਦਦ ਲੈਣ ਦਾ ਦੋਸ਼ ਲਗਾਇਆ ਸੀ, ਜਿਸ ਦੇ ਜਵਾਬ ਵਿਚ ਰਾਹੁਲ ਗਾਂਧੀ ਨੇ ਉਨ੍ਹਾਂ ਨੂੰ ਇਸ ਮੁੱਦੇ ’ਤੇ ਖੁੱਲ੍ਹੀ ਬਹਿਸ ਲਈ ਚੁਣੌਤੀ ਦਿੱਤੀ । ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ’ਤੇ ਪੋਸਟ ਕਰਦਿਆਂ ਮੋਦੀ ’ਤੇ ਝੂਠ ਬੋਲਣ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਮੋਦੀ ਵਿਦੇਸ਼ੀ ਮਦਦ ਨਾਲ ਪ੍ਰਧਾਨ ਮੰਤਰੀ ਬਣੇ ਸਨ ਤੇ ਅੱਜ ਵੀ ਇਸੇ ਮਦਦ ਦੇ ਸਹਾਰੇ ਸੱਤਾ ਵਿਚ ਬਣੇ ਹੋਏ ਹਨ । ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਭਾਰਤ ਦੀ ਵਿੱਤੀ ਪ੍ਰਣਾਲੀ ਵਿਦੇਸ਼ੀਆਂ ਦੇ ਕੰਟਰੋਲ ਤੇ ਸਹਿਯੋਗ ਨਾਲ ਚੱਲ ਰਹੀ ਹੈ ਤੇ ਵਿਦੇਸ਼ੀ ਸੋਸ਼ਲ ਮੀਡੀਆ ਵੀ ਮੋਦੀ ਦਾ ਸਮਰਥਨ ਕਰ ਰਿਹਾ ਹੈ । ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਤੁਹਾਨੂੰ ਇਸ ਮੁੱਦੇ ’ਤੇ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੰਦਾ ਹਾਂ । ਤੁਸੀਂ ਕੋਈ ਵੀ ਮੰਚ ਅਤੇ ਸਮਾਂ ਚੁਣ ਸਕਦੇ ਹੋ, ਪਰ ਮੋਦੀ ਅਜਿਹਾ ਨਹੀਂ ਕਰਨਗੇ, ਕਿਉਂਕਿ ਤੁਹਾਨੂੰ ਇਸ ਗੱਲ ਦਾ ਡਰ ਹੈ ਕਿ ਮੈਨੂੰ ਤੁਹਾਡੇ ਬਾਰੇ ਕੀ ਕੁਝ ਪਤਾ ਹੈ ।

ਪਿਛਲੀ ਖ਼ਬਰ ਪੋਂਜ਼ੀ ਘੁਟਾਲਾ ਮਾਮਲੇ ’ਚ 427 ਕਰੋੜ ਦੀ ਜਾਇਦਾਦ ਜ਼ਬਤ ਅਗਲੀ ਖ਼ਬਰ ਸ੍ਰੀ ਹਨੂੰਮਾਨ ਜੀ ਦੇ ਮਹਾਂ ਜਨਮ ਉਤਸਵ ਸੰਬੰਧੀ ਪੂਜਾ ਤੇ ਝੰਡੇ ਦੀ ਰਸਮ 7 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।