08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਦਿੱਲੀ-ਐਨ.ਸੀ.ਆਰ. ’ਚ ਪ੍ਰਦੂਸ਼ਣ ਤੇ ਜ਼ਹਿਰੀਲੀ ਆਬੋ-ਹਵਾ ਦਾ ਕਹਿਰ ਜਾਰੀ

ਨਵੀਂ ਦਿੱਲੀ ,7 ਨਵੰਬਰ (ਜਗਤਾਰ ਸਿੰਘ)-ਰਾਜਧਾਨੀ ਦਿੱਲੀ ਤੇ ਐਨ.ਸੀ.ਆਰ. ਵਿਚ ਵਧਦੇ ਹਵਾ ਪ੍ਰਦੂਸ਼ਣ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ । ਸਨਿਚਰਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ ਬੇਹੱਦ ਖ਼ਰਾਬ ਸ਼੍ਰੇਣੀ ਵਿਚ ਦਰਜ ਕੀਤੀ ਗਈ । ਸਵੇਰ ਤੋਂ ਹੀ ਪੂਰੀ ਰਾਜਧਾਨੀ ਸੰਘਣੀ ਧੁੰਦ ਤੇ ਸਮੋਗ ਦੀ ਚਾਦਰ ਵਿਚ ਲਿਪਟੀ ਰਹੀ । ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ.ਪੀ.ਸੀ.ਬੀ.) ਅਨੁਸਾਰ ਦਿੱਲੀ ਦਾ ਔਸਤ ਹਵਾ ਗੁਣਵੱਤਾ ਸੂਚਕ ਅੰਕ 364 ਦਰਜ ਕੀਤਾ ਗਿਆ, ਜਦਕਿ ਕਈ ਇਲਾਕਿਆਂ ਵਿਚ ਇਹ ਗੰਭੀਰ ਪੱਧਰ ਤੱਕ ਪਹੁੰਚ ...

ਅਜੀਤ ਡੈਸਕ 08-11-2026

ਨਵੀਂ ਦਿੱਲੀ ,7 ਨਵੰਬਰ (ਜਗਤਾਰ ਸਿੰਘ)-ਰਾਜਧਾਨੀ ਦਿੱਲੀ ਤੇ ਐਨ.ਸੀ.ਆਰ. ਵਿਚ ਵਧਦੇ ਹਵਾ ਪ੍ਰਦੂਸ਼ਣ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ । ਸਨਿਚਰਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ ਬੇਹੱਦ ਖ਼ਰਾਬ ਸ਼੍ਰੇਣੀ ਵਿਚ ਦਰਜ ਕੀਤੀ ਗਈ । ਸਵੇਰ ਤੋਂ ਹੀ ਪੂਰੀ ਰਾਜਧਾਨੀ ਸੰਘਣੀ ਧੁੰਦ ਤੇ ਸਮੋਗ ਦੀ ਚਾਦਰ ਵਿਚ ਲਿਪਟੀ ਰਹੀ । ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ.ਪੀ.ਸੀ.ਬੀ.) ਅਨੁਸਾਰ ਦਿੱਲੀ ਦਾ ਔਸਤ ਹਵਾ ਗੁਣਵੱਤਾ ਸੂਚਕ ਅੰਕ 364 ਦਰਜ ਕੀਤਾ ਗਿਆ, ਜਦਕਿ ਕਈ ਇਲਾਕਿਆਂ ਵਿਚ ਇਹ ਗੰਭੀਰ ਪੱਧਰ ਤੱਕ ਪਹੁੰਚ ਗਿਆ। ਪੰਜਾਬੀ ਬਾਗ ਵਿਚ ਸਭ ਤੋਂ ਵੱਧ 433, ਆਈ.ਆਈ.ਟੀ. ਵਿਚ 443, ਵਿਵੇਕ ਵਿਹਾਰ ਵਿਚ 425 ਅਤੇ ਜਹਾਂਗੀਰਪੁਰੀ ਤੇ ਮੁੰਡਕਾ ਵਿਚ 421 ਏ.ਕਿਊ.ਆਈ. ਦਰਜ ਕੀਤਾ ਗਿਆ। ਇਸੇ ਤਰ੍ਹਾਂ ਨੋਇਡਾ ਦੇ ਸੈਕਟਰ-62 ਵਿੱਚ ਵੀ ਏ.ਕਿਊ.ਆਈ. 414 ਰਿਹਾ । ਵਿਗੜਦੇ ਹਾਲਾਤ ਨੂੰ ਦੇਖਦਿਆਂ ਦਿੱਲੀ-ਐਨ.ਸੀ.ਆਰ. ਵਿਚ ਗ੍ਰੇਪ ਦਾ ਤੀਜਾ ਪੜਾਅ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ । ਇਸ ਦੇ ਨਾਲ ਹੀ ਸਿੱਖਿਆ ਨਿਰਦੇਸ਼ਾਲਿਆ ਨੇ ਪੰਜਵੀਂ ਜਮਾਤ ਤੱਕ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਤੇ ਨਿੱਜੀ ਸਕੂਲਾਂ ਨੂੰ ਹਾਈਬ੍ਰਿਡ ਮੋਡ ਵਿਚ ਕਲਾਸਾਂ ਚਲਾਉਣ ਦੇ ਨਿਰਦੇਸ਼ ਦਿੱਤੇ ਹਨ । ਇਸ ਤਹਿਤ ਮਾਪੇ ਬੱਚਿਆਂ ਨੂੰ ਸਕੂਲ ਭੇਜਣ ਜਾਂ ਆਨਲਾਈਨ ਪੜ੍ਹਾਈ ਕਰਵਾਉਣ ਦਾ ਫ਼ੈਸਲਾ ਕਰ ਸਕਣਗੇ । ਮੌਸਮ ਵਿਚ ਬਦਲਾਅ ਤੇ ਹਵਾ ਦੀ ਘੱਟ ਗਤੀ ਕਾਰਨ ਪ੍ਰਦੂਸ਼ਣ ਹੋਰ ਵਧਣ ਦਾ ਖ਼ਦਸ਼ਾ ਹੈ । ਸਿਹਤ ਮਾਹਿਰਾਂ ਨੇ ਬੱਚਿਆਂ, ਬਜ਼ੁਰਗਾਂ ਅਤੇ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ ਨੂੰ ਸਵੇਰ ਦੀ ਸੈਰ ਤੋਂ ਬਚਣ ਅਤੇ ਘਰਾਂ ਅੰਦਰ ਰਹਿਣ ਦੀ ਸਲਾਹ ਦਿੱਤੀ ਹੈ ।

ਪਿਛਲੀ ਖ਼ਬਰ ਲਾਜ਼ਮੀ ਸੇਵਾਮੁਕਤੀ ਦਾ ਹੁਕਮ ਨਾ ਤਾਂ ਦੰਡਕਾਰੀ ਹੈ ਅਤੇ ਨਾ ਹੀ ਬਦਨਾਮੀ-ਸੁਪਰੀਮ ਕੋਰਟ ਅਗਲੀ ਖ਼ਬਰ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਕੇ ਦੀਵਾਲੀ ਦੀਆਂ ਦਿੱਤੀਆਂ ਮੁਬਾਰਕਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।