10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਰੂਸ-ਯੂਕਰੇਨ ਜੰਗ ਦਾ ਹੱਲ ਗੱਲਬਾਤ ਤੇ ਕੂਟਨੀਤੀ ਰਾਹੀਂ ਹੀ ਨਿਕਲੇ-ਮੋਦੀ

ਰੂਸ-ਯੂਕਰੇਨ ਜੰਗ ਦਾ ਹੱਲ ਗੱਲਬਾਤ ਤੇ ਕੂਟਨੀਤੀ ਰਾਹੀਂ ਹੀ ਨਿਕਲੇ-ਮੋਦੀ

ਅਜੀਤ ਡੈਸਕ 10-11-2026

ਨਵੀਂ ਦਿੱਲੀ, 9 ਨਵੰਬਰ (ਪੀ.ਟੀ.ਆਈ.)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਫੋਨ ‘ਤੇ ਗੱਲਬਾਤ ਕੀਤੀ। ਇਸ ਦੌਰਾਨ, ਮੋਦੀ ਨੇ ਰੂਸ ਨਾਲ ਚੱਲ ਰਹੇ ਟਕਰਾਅ ਦੇ ਸ਼ਾਂਤੀਪੂਰਨ ਹੱਲ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਿਚ ਯੋਗਦਾਨ ਪਾਉਣ ਲਈ ਭਾਰਤ ਦੀ ਤਿਆਰੀ ਪ੍ਰਗਟਾਈ। ਗੱਲਬਾਤ ਤੋਂ ਬਾਅਦ, ਜ਼ੇਲੇਂਸਕੀ ਨੇ ਕਿਹਾ ਕਿ ਇਹ ਮਹੱਤਵਪੂਰਨ ਹੈ ਕਿ ਭਾਰਤ ਇਹ ਪਛਾਣੇ ਕਿ ਉਹ ਕਿਹੜੇ ਕਦਮ ਚੁੱਕ ਸਕਦਾ ਹੈ ਅਤੇ ਜੰਗ ਨੂੰ ਖਤਮ ਕਰਨ ਵਿਚ ਮਦਦ ਲਈ ਹੋਰ ਆਗੂਆਂ ਨਾਲ ਕਿਹੋ ਜਿਹੀ ਗੱਲਬਾਤ ਕਰ ਸਕਦਾ ਹੈ। ਯੂਕਰੇਨ ਦੇ ਰਾਸ਼ਟਰਪਤੀ ਨੇ ‘ਐਕਸ’ ‘ਤੇ ਇੱਕ ਪੋਸਟ ਵਿਚ ਕਿਹਾ, ‘ਭਾਰਤ ‘ਫੂਡ ਕੋਰੀਡੋਰ’ (ਭੋਜਨ ਸਪਲਾਈ ਲਾਂਘੇ) ਸਥਾਪਤ ਕਰਨ ਵਿਚ ਵਿਚੋਲਗੀ ਕਰਨ ਲਈ ਤਿਆਰ ਹੈ, ਅਤੇ ਸਾਨੂੰ ਉਮੀਦ ਹੈ ਕਿ ਇਹ ਕੋਸ਼ਿਸ਼ਾਂ ਜਾਰੀ ਰਹਿਣਗੀਆਂ।’ ਪ੍ਰਧਾਨ ਮੰਤਰੀ ਦਫ਼ਤਰ ਨੇ ਇੱਕ ਬਿਆਨ ਵਿੱਚ ਕਿਹਾ ਕਿ ਮੋਦੀ ਨੇ ਭਾਰਤ ਦੇ ‘ਮਨੁੱਖੀ-ਕੇਂਦਰਿਤ’ ਦ੍ਰਿਸ਼ਟੀਕੋਣ ਨੂੰ ਦੁਹਰਾਇਆ ਅਤੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਸ ਟਕਰਾਅ ਦਾ ਹੱਲ ਗੱਲਬਾਤ ਅਤੇ ਕੂਟਨੀਤੀ ਰਾਹੀਂ ਹੀ ਨਿਕਲਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਦਫ਼ਤਰ ਨੇ ਦੱਸਿਆ ਕਿ ਮੋਦੀ ਨੇ ਟਕਰਾਅ ਦੇ ਸ਼ਾਂਤੀਪੂਰਨ ਹੱਲ ਲਈ ਕੀਤੀਆਂ ਜਾ ਰਹੀਆਂ ਸਾਰੀਆਂ ਕੋਸ਼ਿਸ਼ਾਂ ਵਿਚ ਯੋਗਦਾਨ ਪਾਉਣ ਲਈ ਭਾਰਤ ਦੀ ਤਿਆਰੀ ਪ੍ਰਗਟਾਈ। ਦਫ਼ਤਰ ਅਨੁਸਾਰ, ਫੋਨ ‘ਤੇ ਗੱਲਬਾਤ ਦੌਰਾਨ ਰਾਸ਼ਟਰਪਤੀ ਜ਼ੇਲੇਂਸਕੀ ਨੇ ਚੱਲ ਰਹੇ ਟਕਰਾਅ ਨਾਲ ਸਬੰਧਤ ਹਾਲੀਆ ਘਟਨਾਕ੍ਰਮਾਂ ਬਾਰੇ ਆਪਣਾ ਨਜ਼ਰੀਆ ਸਾਂਝਾ ਕੀਤਾ।ਦੋਵਾਂ ਆਗੂਆਂ ਨੇ ਦੋਵਾਂ ਦੇਸ਼ਾਂ ਦੇ ਲੋਕਾਂ ਦੇ ਆਪਸੀ ਲਾਭ ਲਈ ਵੱਖ-ਵੱਖ ਖੇਤਰਾਂ ਵਿਚ ਭਾਰਤ-ਯੂਕਰੇਨ ਦੁਵੱਲੇ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੇ ਉਪਾਵਾਂ ‘ਤੇ ਵੀ ਚਰਚਾ ਕੀਤੀ।

ਪਿਛਲੀ ਖ਼ਬਰ ਕੈਂਸਰ ਦੀਆਂ ਦਵਾਈਆਂ ਹੋਈਆਂ ਸਸਤੀਆਂ ਅਗਲੀ ਖ਼ਬਰ ਯੂ.ਪੀ. ’ਚ ਸੜਕ ਹਾਦਸਾ-ਹਰਿਆਣਾ ਦੇ 6 ਨੌਜਵਾਨ ਜ਼ਿੰਦਾ ਸੜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।