13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਕੇਜਰੀਵਾਲ ਤੇ ਧੀ ਨੂੰ ਜਾਨੋਂ ਮਾਰਨ ਦੀ ਧਮਕੀ

ਕੇਜਰੀਵਾਲ ਤੇ ਧੀ ਨੂੰ ਜਾਨੋਂ ਮਾਰਨ ਦੀ ਧਮਕੀ

ਅਜੀਤ ਡੈਸਕ 13-11-2026

*ਲਾਰੈਂਸ ਬਿਸ਼ਨੋਈ ਗਰੋਹ ਦਾ ਮੈਂਬਰ ਦੱਸ ਕੇ ਮੰਗੇ 7 ਕਰੋੜ ਰੁਪਏ , ਮੁਹਾਲੀ ’ਚ ਮਾਮਲਾ ਦਰਜ

ਨਵੀਂ ਦਿੱਲੀ/ਐੱਸ. ਏ. ਐੱਸ. ਨਗਰ, 12 ਨਵੰਬਰ (ਜਗਤਾਰ ਸਿੰਘ, ਕਪਿਲ ਵਧਵਾ)-ਦਿੱਲੀ ਦੇ ਤਿਲਕ ਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਰਨੈਲ ਸਿੰਘ ਤੋਂ ਫ਼ੋਨ ਅਤੇ ਵਟਸਐਪ ਸੁਨੇਹੇ ਰਾਹੀਂ ਫਿਰੌਤੀ ਦੀ ਮੰਗ ਕਰਨ ਅਤੇ ਅਰਵਿੰਦ ਕੇਜਰੀਵਾਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਅਣਪਛਾਤੇ ਵਿਅਕਤੀ ਨੇ ਆਪਣੇ-ਆਪ ਨੂੰ ਲਾਰੈਂਸ ਬਿਸ਼ਨੋਈ ਗਰੋਹ ਦਾ ਮੈਂਬਰ ਦੱਸਦਿਆਂ 7 ਕਰੋੜ ਰੁਪਏ ਦੀ ਮੰਗ ਕੀਤੀ ਹੈ ਅਤੇ ਪੈਸੇ ਨਾ ਦੇਣ ਦੀ ਸੂਰਤ ’ਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਧੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਅਨੁਸਾਰ 6 ਨਵੰਬਰ ਨੂੰ ਵਿਧਾਇਕ ਜਰਨੈਲ ਸਿੰਘ ਦੇ ਮੋਬਾਈਲ ਫ਼ੋਨ ’ਤੇ ਇਕ ਕਾਲ ਆਈ ਅਤੇ ਵਟਸਐਪ ’ਤੇ ਵੀ ਇਕ ਸੁਨੇਹਾ ਮਿਲਿਆ। ਸੁਨੇਹਾ ਭੇਜਣ ਵਾਲੇ ਨੇ ਕਿਹਾ ਕਿ ਉਹ ਲਾਰੈਂਸ ਬਿਸ਼ਨੋਈ ਗੈਂਗ ਵਲੋਂ ਬੋਲ ਰਿਹਾ ਹੈ ਅਤੇ ਅਰਵਿੰਦ ਕੇਜਰੀਵਾਲ ਨੂੰ 7 ਕਰੋੜ ਰੁਪਏ ਦੇਣ ਲਈ ਆਖ ਦੇਵੇ, ਨਹੀਂ ਤਾਂ ਕੇਜਰੀਵਾਲ ਅਤੇ ਉਨ੍ਹਾਂ ਦੀ ਧੀ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ। ਜਰਨੈਲ ਸਿੰਘ ਨੇ ਦੱਸਿਆ ਕਿ ਅਣਪਛਾਤੇ ਵਿਅਕਤੀ ਨੇ ਉਸ ਦੇ ਵਿਧਾਇਕ ਹੋਣ ਦੇ ਅਹੁਦੇ ਦੀ ਵਰਤੋਂ ਕਰਦਿਆਂ ਉਸ ਰਾਹੀਂ ਅਰਵਿੰਦ ਕੇਜਰੀਵਾਲ ਤੱਕ ਫਿਰੌਤੀ ਦੀ ਮੰਗ ਅਤੇ ਧਮਕੀ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ। ਵਿਧਾਇਕ ਨੇ ਪੁਲਿਸ ਤੋਂ ਮੁਲਜ਼ਮ ਅਤੇ ਉਸ ਦੇ ਸਾਥੀਆਂ ਦੀ ਪਛਾਣ ਕਰਨ, ਮੋਬਾਈਲ ਨੰਬਰ ਦੀ ਕਾਲ ਡਿਟੇਲ ਰਿਕਾਰਡ (ਸੀ. ਡੀ. ਆਰ.), ਆਈ. ਪੀ. ਲੌਗ ਅਤੇ ਲੋਕੇਸ਼ਨ ਦੀ ਜਾਂਚ ਕਰਕੇ ਕਾਰਵਾਈ ਦੀ ਮੰਗ ਕੀਤੀ ਹੈ। ਵਿਧਾਇਕ ਜਰਨੈਲ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਸਾਈਬਰ ਕ੍ਰਾਈਮ ਮੁਹਾਲੀ ਦੀ ਪੁਲਿਸ ਨੇ ਬੀ. ਐੱਨ. ਐੱਸ. ਦੀ ਧਾਰਾ 308 (4), 351 (2), 351 (3), 351 (4) ਅਤੇ 111 (2) ਦੇ ਨਾਲ-ਨਾਲ ਆਈ. ਟੀ. ਐਕਟ ਦੀ ਧਾਰਾ 66 (ਡੀ) ਤਹਿਤ ਐੱਫ. ਆਈ. ਆਰ. ਦਰਜ ਕੀਤੀ ਹੈ। ਪੁਲਿਸ ਵਲੋਂ ਫਿਰੌਤੀ ਲਈ ਵਰਤੇ ਗਏ ਭਾਰਤੀ ਮੋਬਾਈਲ ਨੰਬਰ ਦੇ ਆਧਾਰ ’ਤੇ ਮੁਲਜ਼ਮ ਦੀ ਪਛਾਣ ਕਰਨ ਦੇ ਨਾਲ ਹੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ’ਚ ਸਾਬਕਾ ਐੱਸ. ਐੱਸ. ਪੀ. ਨੂੰ 5 ਸਾਲ ਸਖ਼ਤ ਕੈਦ ਦੀ ਸਜ਼ਾ ਅਗਲੀ ਖ਼ਬਰ ਚੰਨੀ ਦੀ ਅਗਵਾਈ ਹੇਠ ਕਾਂਗਰਸ ਦੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦਾ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।