14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਮੁੱਖ ਮੰਤਰੀ ਵਲੋਂ ‘ਪੰਜਾਬ ਦਾ ਕਰੋੜਪਤੀ’ ਮੁਕਾਬਲੇ ਦੀ ਸ਼ੁਰੂਆਤ

ਚੰਡੀਗੜ੍ਹ, 14 ਨਵੰਬਰ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਸਿੱਖਿਆ, ਗਿਆਨ ਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਵੱਲ ਪ੍ਰੇਰਿਤ ਕਰਨ ਲਈ ਵਿਲੱਖਣ ਰਾਜ ਪੱਧਰੀ ਯੁਵਕ ਕੁਇਜ਼ ਮੁਕਾਬਲੇ ‘ਪੰਜਾਬ ਦਾ ਕਰੋੜਪਤੀ’ ਦੀ ਸ਼ੁਰੂਆਤ ਕੀਤੀ ਹੈ। ਇਸ ਮੁਕਾਬਲੇ ਦਾ ਮੁੱਖ ਉਦੇਸ਼ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਗਾਉਣਾ ਤੇ ਉਨ੍ਹਾਂ ਵਿਚ ਆਮ ਗਿਆਨ, ਸਿੱਖਣ ਦੀ ਰੁਚੀ ਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਪੈਦਾ ਕਰਨਾ ਹੈ । ਇਸ ਮੁਕਾਬਲੇ ਦੇ ਸੂਬਾ...

ਅਜੀਤ ਡੈਸਕ 15-11-2026

ਜੇਤੂ ਨੂੰ ਮਿਲੇਗਾ ਇਕ ਕਰੋੜ ਦਾ ਨਕਦ ਇਨਾਮ 
15 ਤੋਂ 30 ਸਾਲ ਤੱਕ ਦੇ ਨੌਜਵਾਨ ਹਿੱਸਾ ਲੈ ਸਕਣਗੇ 

 

ਚੰਡੀਗੜ੍ਹ, 14 ਨਵੰਬਰ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਸਿੱਖਿਆ, ਗਿਆਨ ਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਵੱਲ ਪ੍ਰੇਰਿਤ ਕਰਨ ਲਈ ਵਿਲੱਖਣ ਰਾਜ ਪੱਧਰੀ ਯੁਵਕ ਕੁਇਜ਼ ਮੁਕਾਬਲੇ ‘ਪੰਜਾਬ ਦਾ ਕਰੋੜਪਤੀ’ ਦੀ ਸ਼ੁਰੂਆਤ ਕੀਤੀ ਹੈ। ਇਸ ਮੁਕਾਬਲੇ ਦਾ ਮੁੱਖ ਉਦੇਸ਼ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਗਾਉਣਾ ਤੇ ਉਨ੍ਹਾਂ ਵਿਚ ਆਮ ਗਿਆਨ, ਸਿੱਖਣ ਦੀ ਰੁਚੀ ਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਪੈਦਾ ਕਰਨਾ ਹੈ । ਇਸ ਮੁਕਾਬਲੇ ਦੇ ਸੂਬਾ ਪੱਧਰੀ ਜੇਤੂ ਨੂੰ 1 ਕਰੋੜ ਰੁਪਏ ਦਾ ਵੱਡਾ ਨਕਦ ਇਨਾਮ ਦਿੱਤਾ ਜਾਵੇਗਾ । ਮੁੱਖ ਮੰਤਰੀ ਨੇ ਕਿਹਾ ਕਿ ਇਹ ਮੁਕਾਬਲਾ 15 ਤੋਂ 30 ਸਾਲ ਦੀ ਉਮਰ ਦੇ ਪੰਜਾਬ ਦੇ ਵਸਨੀਕਾਂ ਲਈ ਖੁੱਲ੍ਹਾ ਹੈ ਅਤੇ ਇਸ ਵਿਚ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ ਨੌਜਵਾਨ ਹਿੱਸਾ ਲੈ ਸਕਣਗੇ । ਮੁਕਾਬਲੇ ਵਿਚ ਪਹਿਲੇ ਸਥਾਨ ’ਤੇ ਰਹਿਣ ਵਾਲੇ ਜੇਤੂ ਨੂੰ 1 ਕਰੋੜ ਰੁਪਏ, ਚਾਰ ਉਪ-ਜੇਤੂਆਂ ਨੂੰ 10-10 ਲੱਖ ਰੁਪਏ ਅਤੇ ਲੀਡਰਬੋਰਡ ਵਿਚ ਸਿਖਰਲੇ ਅੱਠ ਸਥਾਨ ਹਾਸਿਲ ਕਰਨ ਵਾਲੇ ਪ੍ਰਤੀਯੋਗੀਆਂ ਨੂੰ 5-5 ਲੱਖ ਰੁਪਏ ਦਿੱਤੇ ਜਾਣਗੇ । ਇਸ ਤੋਂ ਇਲਾਵਾ ਕੁੱਲ 10,000 ਪ੍ਰਤੀਯੋਗੀਆਂ ਨੂੰ ਵੱਖ-ਵੱਖ ਪੜਾਵਾਂ ’ਤੇ ਨਕਦ ਇਨਾਮ ਤੇ ਡਿਜੀਟਲ ਸਰਟੀਫਿਕੇਟ ਵੀ ਦਿੱਤੇ ਜਾਣਗੇ । ਮੁੱਖ ਮੰਤਰੀ ਅਨੁਸਾਰ ਇਸ ਮੁਕਾਬਲੇ ਦਾ ਢਾਂਚਾ ਪ੍ਰਸਿੱਧ ਟੈਲੀਵਿਜ਼ਨ ਕੁਇਜ਼ ਸ਼ੋਅ ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ਤਿਆਰ ਕੀਤਾ ਗਿਆ ਹੈ । ਇਸ ਵਿਚ ਕੁੱਲ 11 ਗੇੜ ਹੋਣਗੇ । ਪਹਿਲੇ ਨੌਂ ਗੇੜ ਡਿਜੀਟਲ ਪਲੇਟਫਾਰਮ ਰਾਹੀਂ ਆਨਲਾਈਨ ਕਰਵਾਏ ਜਾਣਗੇ, ਦਸਵਾਂ ਗੇੜ 9 ਦਸੰਬਰ ਨੂੰ ਸਾਰੇ 23 ਜ਼ਿਲ੍ਹਿਆਂ ਵਿਚ ਆਫਲਾਈਨ ਹੋਵੇਗਾ, ਜਦਕਿ 11ਵਾਂ ਗੇੜ ਸੂਬਾ ਪੱਧਰੀ ਗ੍ਰੈਂਡ ਫਿਨਾਲੇ ਹੋਵੇਗਾ, ਜੋਕਿ 17 ਦਸੰਬਰ ਨੂੰ ਕੀਤਾ ਜਾਵੇਗਾ, ਜਿਸ ਵਿਚ ਜ਼ਿਲ੍ਹਾ ਪੱਧਰੀ ਜੇਤੂ ਹਿੱਸਾ ਲੈਣਗੇ । ਮੁਕਾਬਲੇ ਲਈ ਲਗਭਗ 50,000 ਪ੍ਰਸ਼ਨਾਂ ਦਾ ਪ੍ਰਸ਼ਨ ਬੈਂਕ ਤਿਆਰ ਕੀਤਾ ਜਾਵੇਗਾ । ਇਨ੍ਹਾਂ ਵਿਚ ਪੰਜਾਬ ਦਾ ਇਤਿਹਾਸ, ਭੂਗੋਲ, ਕਲਾ, ਸੱਭਿਆਚਾਰ, ਆਮ ਗਿਆਨ, ਮੌਜੂਦਾ ਮਾਮਲੇ, ਗਣਿਤ, ਐਪਟੀਟਿਊਡ ਅਤੇ ਸਰਕਾਰੀ ਯੋਜਨਾਵਾਂ ਤੇ ਪ੍ਰਾਪਤੀਆਂ ਨਾਲ ਸਬੰਧਿਤ ਸਵਾਲ ਸ਼ਾਮਿਲ ਹੋਣਗੇ। ਪ੍ਰਸ਼ਨਾਂ ਦਾ ਪੱਧਰ ਕਾਂਸਟੇਬਲ, ਪਟਵਾਰੀ ਤੇ ਪੀ.ਸੀ.ਐੱਸ. ਵਰਗੀਆਂ ਸਰਕਾਰੀ ਭਰਤੀ ਪ੍ਰੀਖਿਆਵਾਂ ਦੇ ਪੈਟਰਨ ਅਨੁਸਾਰ ਹੋਵੇਗਾ । ਹਰੇਕ ਸਵਾਲ ਦੇ ਚਾਰ ਵਿਕਲਪ ਹੋਣਗੇ, ਜਿਨ੍ਹਾਂ ਵਿਚੋਂ ਇੱਕ ਸਹੀ ਉੱਤਰ ਚੁਣਨਾ ਹੋਵੇਗਾ । ਪ੍ਰਤੀਯੋਗੀਆਂ ਨੂੰ ਹਰ ਸਵਾਲ ਤੋਂ ਬਾਅਦ ਸਹੀ ਉੱਤਰ ਵੀ ਦੱਸਿਆ ਜਾਵੇਗਾ ਤਾਂ ਜੋ ਉਹ ਆਪਣੀਆਂ ਗਲਤੀਆਂ ਤੋਂ ਸਿੱਖ ਸਕਣ । ਇਸ ਮੁਕਾਬਲੇ ਲਈ ਰਜਿਸਟ੍ਰੇਸ਼ਨ 14 ਨਵੰਬਰ ਤੋਂ ਸ਼ੁਰੂ ਹੋ ਕੇ 28 ਨਵੰਬਰ, 2026 ਤੱਕ ਜਾਰੀ ਰਹੇਗੀ। ਆਨਲਾਈਨ ਕੁਇਜ਼ ਦੇ ਗੇੜ 21, 23, 25, 27 ਅਤੇ 29 ਨਵੰਬਰ ਤੋਂ ਇਲਾਵਾ 1, 3, 5 ਅਤੇ 7 ਦਸੰਬਰ ਨੂੰ ਕਰਵਾਏ ਜਾਣਗੇ। ਨੌਜਵਾਨਾਂ ਦੀ ਤਿਆਰੀ ਲਈ ਮੌਕ ਕੁਇਜ਼ ਦੀ ਸਹੂਲਤ ਵੀ ਦਿੱਤੀ ਜਾਵੇਗੀ। ਰਜਿਸਟ੍ਰੇਸ਼ਨ ਮੋਬਾਈਲ ਐਪ ਅਤੇ ਵੈੱਬ ਪੋਰਟਲ ਰਾਹੀਂ ਕੀਤੀ ਜਾ ਸਕੇਗੀ। ਐਪ ਗੂਗਲ ਪਲੇਅ ਸਟੋਰ ਤੇ ਐਪਲ ਐਪ ਸਟੋਰ ’ਤੇ ਉਪਲਬਧ ਹੋਵੇਗੀ । 

ਪਿਛਲੀ ਖ਼ਬਰ ਚੀਨ ਨਾਲ ਲੱਗਦੀ ਸਰਹੱਦ ’ਤੇ ਬੁਨਿਆਦੀ ਢਾਂਚਾ ਮਜ਼ਬੂਤ ਕੀਤਾ- ਜੈਸ਼ੰਕਰ ਅਗਲੀ ਖ਼ਬਰ ਅੰਡਰ-19 ਏਸ਼ੀਆ ਕੱਪ: ਭਾਰਤ 9ਵੀਂ ਵਾਰ ਬਣਿਆ ਚੈਂਪੀਅਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।