21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪੰਨੂ ਮਾਮਲੇ ’ਚ ਅਜੀਤ ਡੋਵਾਲ ਤੇ ਸਾਮੰਤ ਗੋਇਲ ਨੂੰ ਅਮਰੀਕੀ ਅਦਾਲਤ ਵਲੋਂ ਸੰਮਨ

ਵਾਸ਼ਿੰਗਟਨ, 21 ਨਵੰਬਰ (ਪੀ.ਟੀ.ਆਈ.)-ਅਮਰੀਕਾ ਦੀ ਇਕ ਅਦਾਲਤ ਨੇ ਖ਼ਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਨਾਲ ਜੁੜੇ ਮਾਮਲੇ ’ਚ ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ (ਐਨ.ਐਸ.ਏ.) ਅਜੀਤ ਡੋਵਾਲ ਤੇ ਸਾਬਕਾ ਰਾਅ ਮੁਖੀ ਸਾਮੰਤ ਗੋਇਲ ਨੂੰ ਸੰਮਨ ਭੇਜੇ ਹਨ। ਨਿਊਯਾਰਕ ਦੀ ਦੱਖਣੀ ਜ਼ਿਲ੍ਹਾ ਅਦਾਲਤ ..

ਅਜੀਤ ਡੈਸਕ 22-11-2026

ਵਾਸ਼ਿੰਗਟਨ, 21 ਨਵੰਬਰ (ਪੀ.ਟੀ.ਆਈ.)-ਅਮਰੀਕਾ ਦੀ ਇਕ ਅਦਾਲਤ ਨੇ ਖ਼ਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਨਾਲ ਜੁੜੇ ਮਾਮਲੇ ’ਚ ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ (ਐਨ.ਐਸ.ਏ.) ਅਜੀਤ ਡੋਵਾਲ ਤੇ ਸਾਬਕਾ ਰਾਅ ਮੁਖੀ ਸਾਮੰਤ ਗੋਇਲ ਨੂੰ ਸੰਮਨ ਭੇਜੇ ਹਨ। ਨਿਊਯਾਰਕ ਦੀ ਦੱਖਣੀ ਜ਼ਿਲ੍ਹਾ ਅਦਾਲਤ ਦੇ ਕਲਰਕ ਨੇ ਸ਼ੁੱਕਰਵਾਰ ਨੂੰ ਫੈਡਐਕਸ ਰਾਹੀਂ ਦਿੱਲੀ ਦੀਆਂ ਪਟਿਆਲਾ ਹਾਊਸ, ਤੀਸ ਹਜ਼ਾਰੀ ਤੇ ਦਵਾਰਕਾ ਜ਼ਿਲ੍ਹਾ ਅਦਾਲਤਾਂ ਨੂੰ ਇਹ ਸੰਮਨ ਭੇਜੇ। ਅਦਾਲਤ ਨੇ 13 ਨਵੰਬਰ ਨੂੰ ਹੇਗ ਕਨਵੈਨਸ਼ਨ ਦਾ ਹਵਾਲਾ ਦਿੰਦਿਆਂ ਡੋਵਾਲ ਤੇ ਗੋਇਲ ਨੂੰ ਸੰਮਨ ਜਾਰੀ ਕਰਨ ਦਾ ਹੁਕਮ ਦਿੱਤਾ ਸੀ।ਜੱਜ ਕੈਥਰੀਨ ਪੋਲਕ ਫੈਲਾ ਨੇ ਆਪਣੇ ਹੁਕਮ ’ਚ ਭਾਰਤੀ ਅਦਾਲਤਾਂ ਨੂੰ ਇਸ ਸਿਵਲ ਮਾਮਲੇ ’ਚ ਸੰਮਨ ਤਾਮੀਲ ਕਰਵਾਉਣ ਲਈ ਸਹਿਯੋਗ ਦੀ ਅਪੀਲ ਕੀਤੀ ਹੈ। ਪਾਬੰਦੀਸ਼ੁਦਾ ਜਥੇਬੰਦੀ ਸਿੱਖਸ ਫਾਰ ਜਸਟਿਸ (ਐਸ.ਐਫ.ਜੇ.) ਦੇ ਕਾਨੂੰਨੀ ਸਲਾਹਕਾਰ ਪੰਨੂ ਨੇ ਆਪਣੀ ਜਾਨ ਲੈਣ ਦੀ ਕਥਿਤ ਸਾਜਿਸ਼ ਦੇ ਦੋਸ਼ਾਂ ਤਹਿਤ ਮੁਆਵਜ਼ੇ ਦੀ ਮੰਗ ਕਰਦਿਆਂ ਸਿਵਲ ਮੁਕੱਦਮਾ ਦਾਇਰ ਕੀਤਾ ਹੈ। ਉਸ ਨੇ ਦੋਸ਼ ਲਾਇਆ ਹੈ ਕਿ ਡੋਵਾਲ ਨੇ ਭਾਰਤੀ ਵਿਦੇਸ਼ੀ ਖੁਫੀਆ ਏਜੰਸੀ ਨਾਲ ਮਿਲ ਕੇ ਉਸ ਦੀ ਹੱਤਿਆ ਦੀ ਸਾਜਿਸ਼ ਰਚੀ। ਪੰਨੂ ਭਾਰਤ ਦੀਆਂ ਜਾਂਚ ਏਜੰਸੀਆਂ ਵਲੋਂ ਵੱਖ-ਵੱਖ ਅੱਤਵਾਦੀ ਦੋਸ਼ਾਂ ਤਹਿਤ ਲੋੜੀਂਦਾ ਹੈ। ਪਿਛਲੇ ਮਹੀਨੇ ਅਮਰੀਕੀ ਅਦਾਲਤ ਨੇ ਵਿਦੇਸ਼ ਮੰਤਰਾਲੇ ਵਲੋਂ ਵਾਸ਼ਿੰਗਟਨ ਸਥਿਤ ਭਾਰਤੀ ਦੂਤਘਰ ਨੂੰ ਭੇਜੇ ਕੂਟਨੀਤਕ ਨੋਟ ਰਾਹੀਂ ਵੀ ਡੋਵਾਲ ਤੇ ਗੋਇਲ ਨੂੰ ਸੰਮਨ ਤਾਮੀਲ ਕਰਵਾਉਣ ਦੀ ਕੋਸ਼ਿਸ਼ ਕੀਤੀ ਸੀ। ਭਾਰਤ ਨੇ ਪੰਨੂ ਦੇ ਮੁਕੱਦਮੇ ਨੂੰ ਰੱਦ ਕਰਦਿਆਂ ਇਸ ਨੂੰ ‘ਮਨਘੜਤ ਤੇ ਬਦਨੀਤੀ ਨਾਲ ਕੀਤਾ ਗਿਆ ਹਮਲਾ’ ਕਰਾਰ ਦਿੱਤਾ ਹੈ। 

ਪਿਛਲੀ ਖ਼ਬਰ ਸਖ਼ਤ ਸੁਰੱਖਿਆ ਹੇਠ ਦਾਦੀ ਦੇ ਅੰਤਿਮ ਸੰਸਕਾਰ ’ਚ ਸ਼ਾਮਿਲ ਹੋਇਆ ਅੰਮ੍ਰਿਤਪਾਲ ਸਿੰਘ ਅਗਲੀ ਖ਼ਬਰ ਭਾਰਤ ਨਾਲ ਗੱਲਬਾਤ ਦਿੱਲੀ ਦੇ ਵਤੀਰੇ ਤੇ ਮਸਲੇ ਹੱਲ ਕਰਨ ਦੀ ਇੱਛਾ ’ਤੇ ਨਿਰਭਰ-ਇਸਹਾਕ ਡਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।