ਵਾਸ਼ਿੰਗਟਨ, 21 ਨਵੰਬਰ (ਏਜੰਸੀ)-ਅਮਰੀਕਾ ਦੀ ਜਾਂਚ ਏਜੰਸੀ ਐਫ.ਬੀ.ਆਈ. ਨੇ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਲਈ ਆਪਣੀ ਮੁਹਿੰਮ ਤੇਜ਼ ਕਰਦਿਆਂ ਉਸ ਬਾਰੇ ਜਾਣਕਾਰੀ ਦੇਣ ਵਾਲੇ ਨੂੰ 10 ਲੱਖ ਡਾਲਰ ਤੱਕ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਗੋਲਡੀ ਬਰਾੜ ਨੂੰ ਐਫ.ਬੀ.ਆਈ. ਦੀ 10 ਸਭ ਤੋਂ ਲੋੜੀਂਦੇ ਭਗੌੜਿਆਂ ਦੀ ਸੂਚੀ ’ਚ ਸ਼ਾਮਿਲ ਕੀਤਾ ਗਿਆ ਹੈ। ਐਫ.ਬੀ.ਆਈ. ਅਨੁਸਾਰ ਗੋਲਡੀ ਬਰਾੜ ਲਾਰੈਂਸ ਬਿਸ਼ਨੋਈ ਗੈਂਗ ਦੇ ਉੱਤਰੀ ਅਮਰੀਕਾ ’ਚ ਕਥਿਤ ਤੌਰ ’ਤੇ ਸਰਗਰਮ ਨੈੱਟਵਰਕ ਦਾ ਮੁੱਖ ਆਗੂ ਹੈ। ਉਸ ’ਤੇ ਅਮਰੀਕਾ ਤੇ ਕੈਨੇਡਾ ’ਚ ਕਤਲ, ਫਿਰੌਤੀ, ਅਗਵਾ, ਗੋਲੀਬਾਰੀ ਤੇ ਨਸ਼ਾ ਤਸਕਰੀ ਸਮੇਤ ਕਈ ਗੰਭੀਰ ਅਪਰਾਧਾਂ ’ਚ ਸ਼ਾਮਿਲ ਹੋਣ ਦੇ ਦੋਸ਼ ਹਨ। ਅਮਰੀਕੀ ਅਧਿਕਾਰੀਆਂ ਦਾ ਦਾਅਵਾ ਹੈ ਕਿ ਬਰਾੜ ਗੈਂਗ ਦੇ ਮੈਂਬਰਾਂ ਤੇ ਸਹਿਯੋਗੀਆਂ ਦੀਆਂ ਗਤੀਵਿਧੀਆਂ ਨੂੰ ਚਲਾਉਣ ’ਚ ਭੂਮਿਕਾ ਨਿਭਾਉਂਦਾ ਰਿਹਾ ਹੈ। ਉਸ ਵਿਰੁੱਧ ਅਮਰੀਕਾ ’ਚ ਅਪਰਾਧਿਕ ਗਰੋਹ ਚਲਾਉਣ ਦੀ ਸਾਜਿਸ਼, ਫਿਰੌਤੀ ਰਾਹੀਂ ਕਾਰੋਬਾਰਾਂ ਨੂੰ ਪ੍ਰਭਾਵਿਤ ਕਰਨ ਤੇ ਨਸ਼ਿਆਂ ਨਾਲ ਸੰਬੰਧਿਤ ਮਾਮਲਿਆਂ ਵਿਚ ਕੇਸ ਦਰਜ ਹਨ। ਐਫ.ਬੀ.ਆਈ. ਨੇ ਦੱਸਿਆ ਕਿ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਲਈ ਅਮਰੀਕਾ, ਕੈਨੇਡਾ ਤੇ ਹੋਰ ਦੇਸ਼ਾਂ ਦੀਆਂ ਜਾਂਚ ਏਜੰਸੀਆਂ ਨਾਲ ਮਿਲ ਕੇ ਕਾਰਵਾਈ ਕੀਤੀ ਜਾ ਰਹੀ ਹੈ। ਉਸ ਦੀ ਗ੍ਰਿਫ਼ਤਾਰੀ ਲਈ ਜਾਣਕਾਰੀ ਦੇਣ ਵਾਲੇ ਨੂੰ 10 ਲੱਖ ਡਾਲਰ ਤੱਕ ਦਾ ਇਨਾਮ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਕੈਨੇਡਾ ਨੇ ਵੀ ਗੋਲਡੀ ਬਰਾੜ ਨੂੰ ਆਪਣੇ ਸਭ ਤੋਂ ਲੋੜੀਂਦੇ ਭਗੌੜਿਆਂ ’ਚ ਸ਼ਾਮਿਲ ਕਰਦਿਆਂ ਉਸ ਦੀ ਗ੍ਰਿਫ਼ਤਾਰੀ ਲਈ 2.50 ਲੱਖ ਕੈਨੇਡੀਅਨ ਡਾਲਰ ਦੇ ਇਨਾਮ ਦਾ ਐਲਾਨ ਕੀਤਾ ਸੀ। ਉਸ ਦੀ ਭਾਲ ਅੰਤਰਰਾਸ਼ਟਰੀ ਪੱਧਰ ’ਤੇ ਤੇਜ਼ ਕੀਤੀ ਗਈ ਹੈ।
ਕੈਨੇਡਾ ਤੋਂ ਬਾਅਦ ਹੁਣ ਅਮਰੀਕਾ ਵਲੋਂ ਵੀ ਗੋਲਡੀ ਬਰਾੜ ਭਗੌੜਿਆਂ ਦੀ ਸੂਚੀ ’ਚ ਸ਼ਾਮਿਲ
ਵਾਸ਼ਿੰਗਟਨ, 21 ਨਵੰਬਰ (ਏਜੰਸੀ)-ਅਮਰੀਕਾ ਦੀ ਜਾਂਚ ਏਜੰਸੀ ਐਫ.ਬੀ.ਆਈ. ਨੇ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਲਈ ਆਪਣੀ ਮੁਹਿੰਮ ਤੇਜ਼ ਕਰਦਿਆਂ ਉਸ ਬਾਰੇ ਜਾਣਕਾਰੀ ਦੇਣ ਵਾਲੇ ਨੂੰ 10 ਲੱਖ ਡਾਲਰ ਤੱਕ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਗੋਲਡੀ ਬਰਾੜ ਨੂੰ ਐਫ.ਬੀ.ਆਈ. ਦੀ 10 ਸਭ ਤੋਂ ਲੋੜੀਂਦੇ ਭਗੌੜਿਆਂ ਦੀ ਸੂਚੀ ’ਚ ਸ਼ਾਮਿਲ ਕੀਤਾ ਗਿਆ ਹੈ। ਐਫ.ਬੀ.ਆਈ. ਅਨੁਸਾਰ ਗੋਲਡੀ ਬਰਾੜ ਲਾਰੈਂਸ ਬਿਸ਼ਨੋਈ ਗੈਂਗ ਦੇ ਉੱਤਰੀ ਅਮਰੀਕਾ ’ਚ ਕਥਿਤ ਤੌਰ ’ਤੇ...
ਅਜੀਤ ਡੈਸਕ
22-11-2026