23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ

ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ

ਅਜੀਤ ਡੈਸਕ 24-11-2026

ਚੰਡੀਗੜ੍ਹ, 23 ਨਵੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਨੇ ਆਪਣੀਆਂ ਸਿਆਸੀ ਅਤੇ ਸੰਗਠਨਾਤਮਕ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਲੜੀ ਤਹਿਤ ਭਾਜਪਾ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਸੂਬਾ ਚੋਣ ਕਮੇਟੀ ਦਾ ਗਠਨ ਕੀਤਾ ਗਿਆ ਹੈ। ਕਮੇਟੀ ’ਚ ਕਈ ਸੀਨੀਅਰ ਆਗੂਆਂ, ਸਾਬਕਾ ਸੂਬਾ ਪ੍ਰਧਾਨਾਂ ਅਤੇ ਵਿਧਾਇਕਾਂ ਨੂੰ ਸ਼ਾਮਿਲ ਕੀਤਾ ਗਿਆ ਹੈ। ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਬਣਾਈ ਗਈ ਕਮੇਟੀ ’ਚ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ, ਰਾਜ ਸਭਾ ਮੈਂਬਰ ਤਰੁਣ ਚੁੱਘ, ਸਾਬਕਾ ਪ੍ਰਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ, ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ, ਸਾਬਕਾ ਸੂਬਾ ਪ੍ਰਧਾਨ ਅਵਿਨਾਸ਼ ਰਾਏ ਖੰਨਾ, ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ, ਕੌਮੀ ਕਾਰਜਕਾਰਨੀ ਮੈਂਬਰ ਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਅਤੇ ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੂੰ ਸ਼ਾਮਿਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੂਬਾ ਜਨਰਲ ਸਕੱਤਰ (ਸੰਗਠਨ) ਮੰਤਰੀ ਸ੍ਰੀਨਿਵਾਸੁਲੂ, ਸਾਬਕਾ ਲੋਕ ਸਭਾ ਮੈਂਬਰ ਪ੍ਰਨੀਤ ਕੌਰ, ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਸੂਬਾ ਸਕੱਤਰ ਮਨਜੀਤ ਸਿੰਘ ਮੰਨਾ, ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਦਿਨੇਸ਼ ਬੱਬੂ ਅਤੇ ਮੁਕੇਰੀਆਂ ਤੋਂ ਵਿਧਾਇਕ ਜੰਗੀ ਲਾਲ ਮਹਾਜਨ ਨੂੰ ਵੀ ਕਮੇਟੀ ’ਚ ਜਗ੍ਹਾ ਦਿੱਤੀ ਗਈ ਹੈ। ਜਦਕਿ ਵਿਸ਼ੇਸ਼ ਸੱਦੇ ਵਾਲੇ ਮੈਂਬਰਾਂ ਵਜੋਂ ਭਾਜਪਾ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਰਾਜ ਸਭਾ ਮੈਂਬਰ ਡਾ. ਸਤੀਸ਼ ਪੂਨੀਆ, ਸਹਿ-ਇੰਚਾਰਜ ਵੀਰੇਂਦਰ ਸਚਦੇਵਾ ਅਤੇ ਡਾ. ਅਲਕਾ ਗੁਰਜਰ ਨੂੰ ਸ਼ਾਮਿਲ ਕੀਤਾ ਗਿਆ ਹੈ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸੂਬਾ ਚੋਣ ਕਮੇਟੀ ਆਗਾਮੀ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਰਣਨੀਤੀ ਤਿਆਰ ਕਰਨ, ਚੋਣ ਤਿਆਰੀਆਂ ਨੂੰ ਸੁਚੱਜੇ ਢੰਗ ਨਾਲ ਅੱਗੇ ਵਧਾਉਣ ਤੇ ਸੰਗਠਨਾਤਮਕ ਕਾਰਜਾਂ ਨੂੰ ਹੋਰ ਮਜ਼ਬੂਤ ਕਰਨ ’ਚ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਅਤੇ ਸੂਬੇ ਨੂੰ ਵਿਕਾਸ, ਖ਼ੁਸ਼ਹਾਲੀ ਤੇ ਸਥਿਰਤਾ ਦੇ ਰਾਹ ’ਤੇ ਅੱਗੇ ਲਿਜਾਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਪਿਛਲੀ ਖ਼ਬਰ ਮੋਗਾ ਮਹਾਂਰੈਲੀ ’ਚ ਕੇਜਰੀਵਾਲ ਤੇ ਮੁੱਖ ਮੰਤਰੀ ‘ਆਪ’ ਦੀ ਚੋਣ ਮੁਹਿੰਮ ਦਾ ਕਰਨਗੇ ਆਗਾਜ਼-ਧਾਲੀਵਾਲ ਅਗਲੀ ਖ਼ਬਰ ਧਰੁਵ ਰਾਠੀ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।