26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਲੀ ’ਚ ਵਿਰੋਧ ਮਾਰਚ

ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਲੀ ’ਚ ਵਿਰੋਧ ਮਾਰਚ

ਅਜੀਤ ਡੈਸਕ 27-11-2026

ਨਵੀਂ ਦਿੱਲੀ, 26 ਨਵੰਬਰ (ਜਗਤਾਰ ਸਿੰਘ)-ਕਿਸਾਨ ਅੰਦੋਲਨ ਦੀ 6ਵੀਂ ਵਰ੍ਹੇਗੰਢ ਮੌਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ ਦੇ ਕਾਲੀ ਬਾੜੀ (ਮੰਦਿਰ ਮਾਰਗ) ਵਿਖੇ ਵਿਰੋਧ ਮਾਰਚ ਕੀਤਾ ਗਿਆ ,ਹਾਲਾਂਕਿ ਜੰਤਰ-ਮੰਤਰ ਤੱਕ ਜਾਣ ਵਾਲੇ ਇਸ ਵਿਰੋਧ ਮਾਰਚ ਨੂੰ ਪੁਲਿਸ ਨੇ ਉੱਥੇ ਹੀ ਰੋਕ ਲਿਆ। ਇਸ ਪ੍ਰਦਰਸ਼ਨ ਦੌਰਾਨ ਕਿਸਾਨ ਜਥੇਬੰਦੀਆਂ ਨੇ ਆਪਣੀਆਂ ਲੰਬਿਤ ਮੰਗਾਂ ਨੂੰ ਮੁੜ ਉਭਾਰਿਆ। ਇਹ ਪ੍ਰੋਗਰਾਮ 2020 ’ਚ ਸ਼ੁਰੂ ਹੋਏ ਕਿਸਾਨ ਅੰਦੋਲਨ ਦੇ 6 ਸਾਲ ਪੂਰੇ ਹੋਣ ਅਤੇ ਸੰਵਿਧਾਨ ਦਿਵਸ ਮੌਕੇ ਉਲੀਕਿਆ ਗਿਆ ਸੀ। ਦਿੱਲੀ ਪੁਲਿਸ ਨੇ ਇਸ ਮਾਰਚ ਲਈ ਕੋਈ ਅਧਿਕਾਰਤ ਇਜਾਜ਼ਤ ਨਹੀਂ ਦਿੱਤੀ ਸੀ। ਨਵੀਂ ਦਿੱਲੀ ਜ਼ਿਲ੍ਹੇ ’ਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਲਾਗੂ ਕਰਕੇ ਬਿਨਾਂ ਇਜਾਜ਼ਤ ਇਕੱਠ ਕਰਨ ਅਤੇ ਨਾਅਰੇਬਾਜ਼ੀ ਕਰਨ ’ਤੇ ਰੋਕ ਲਗਾਈ ਗਈ ਸੀ। ਕਿਸਾਨ ਪ੍ਰਦਰਸ਼ਨਕਾਰੀਆਂ ਵਲੋਂ ਕੇਂਦਰ ਨੂੰ ਮੰਗ ਕੀਤੀ ਗਈ ਕਿ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਸਾਰੀਆਂ ਫ਼ਸਲਾਂ ’ਤੇ ਐਮ.ਐਸ.ਪੀ. ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ। ਕਿਸਾਨਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕੀਤਾ ਜਾਵੇ ਅਤੇ ਭਾਰਤ-ਅਮਰੀਕਾ ਵਪਾਰਕ ਸਮਝੌਤੇ ਸਮੇਤ ਕਿਸਾਨ ਵਿਰੋਧੀ ਨੀਤੀਆਂ ਨੂੰ ਰੱਦ ਕੀਤਾ ਜਾਵੇ। ਇਸ ਤੋਂ ਇਲਾਵਾ ਬਿਜਲੀ ਸੋਧ ਬਿੱਲ ਵਾਪਸ ਲੈਣ ਅਤੇ ਚਾਰ ਲੇਬਰ ਕੋਡ ਰੱਦ ਕਰਨ ਦੀ ਮੰਗ ਵੀ ਕੀਤੀ ਗਈ ।

ਪਿਛਲੀ ਖ਼ਬਰ ਕੀ ਯੂ.ਪੀ. ਦਾ ਮੁਸਲਮਾਨ ਓਵੈਸੀ ਦਾ ਸਾਥ ਦੇਵੇਗਾ ? ਅਗਲੀ ਖ਼ਬਰ ਅੰਤਰਰਾਸ਼ਟਰੀ ਵਪਾਰ ਮੇਲੇ ’ਚ ਪੰਜਾਬ ਨੂੰ ਮਿਲਿਆ ਸੋਨ ਤਗਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।