ਮੁੰਬਈ, 29 ਨਵੰਬਰ (ਏਜੰਸੀ)-‘ਇੰਡੀਆ’ ਗੱਠਜੋੜ ਦੇ ਆਗੂਆਂ ਨੇ ਐਤਵਾਰ ਰਾਤ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ’ਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਸ਼ਰਦਚੰਦਰ ਪਵਾਰ) ਦੇ ਮੁਖੀ ਸ਼ਰਦ ਪਵਾਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸੰਸਦ ’ਚ ਪੇਸ਼ ਹੋਣ ਵਾਲੇ ਹੱਦਬੰਦੀ ਬਿੱਲ ਦਾ ਸਮਰਥਨ ਨਾ ਕਰਨ ਦੀ ਅਪੀਲ ਕੀਤੀ। ਇਸ ਵਫ਼ਦ ’ਚ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਸਮੇਤ ਹੋਰ ਆਗੂ ਸ਼ਾਮਿਲ ਸਨ।ਪਾਰਟੀ ਦੀ ਕਾਰਜਕਾਰੀ ਪ੍ਰਧਾਨ ਤੇ ਸੰਸਦ ਮੈਂਬਰ ਸੁਪ੍ਰਿਆ ਸੁਲੇ ਇਸ ਮੁਲਾਕਾਤ ਦੌਰਾਨ ਮੌਜੂਦ ਨਹੀਂ ਸਨ। ਹਾਲਾਂਕਿ, ਉਨ੍ਹਾਂ ਦੀ ਧੀ ਤੇ ਜਵਾਈ ਹਸਪਤਾਲ ’ਚ ਸ਼ਰਦ ਪਵਾਰ ਕੋਲ ਮੌਜੂਦ ਸਨ। ਪਵਾਰ (85) ਪਿਛਲੇ ਕੁਝ ਸਮੇਂ ਤੋਂ ਸਰੀਰ ’ਚ ਪਾਣੀ ਦੀ ਕਮੀ ਦੀ ਸਮੱਸਿਆ ਕਾਰਨ ਹਸਪਤਾਲ ’ਚ ਇਲਾਜ ਅਧੀਨ ਹਨ।ਮੁਲਾਕਾਤ ’ਚ ਸ਼ਾਮਿਲ ਮਹਾਰਾਸ਼ਟਰ ਕਾਂਗਰਸ ਦੇ ਇਕ ਸੀਨੀਅਰ ਆਗੂ ਨੇ ਪੀ.ਟੀ.ਆਈ. ਨੂੰ ਦੱਸਿਆ ਕਿ ਰਾਹੁਲ ਗਾਂਧੀ ਤੇ ਹੋਰ ਆਗੂਆਂ ਨੇ ਪਹਿਲਾਂ ਪਵਾਰ ਦੀ ਸਿਹਤ ਬਾਰੇ ਜਾਣਕਾਰੀ ਲਈ ਤੇ ਫਿਰ ਉਨ੍ਹਾਂ ਨੂੰ ਹੱਦਬੰਦੀ ਬਿੱਲ ਦਾ ਸਮਰਥਨ ਨਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਵਿਰੋਧੀ ਧਿਰ ਦੇ ਆਗੂਆਂ ਨੇ ਪਵਾਰ ਨੂੰ ‘ਇੰਡੀਆ’ ਗੱਠਜੋੜ ਦੇ ਫ਼ੈਸਲੇ ਮੁਤਾਬਕ ਬਿੱਲ ਦਾ ਵਿਰੋਧ ਕਰਨ ਲਈ ਕਿਹਾ, ਜਿਸ ’ਤੇ ਪਵਾਰ ਨੇ ਜਵਾਬ ਦਿੱਤਾ ਕਿ ਉਹ ਇਸ ਮਾਮਲੇ ’ਤੇ ਵਿਚਾਰ ਕਰਨਗੇ।
ਸ਼ਰਦ ਪਵਾਰ ਨੂੰ ਮਿਲੇ ਰਾਹੁਲ ਗਾਂਧੀ ਤੇ ਵਿਰੋਧੀ ਧਿਰ ਦੇ ਆਗੂ ਸੁਪ੍ਰਿਆ ਸੁਲੇ ਰਹੀ ਗੈਰ-ਹਾਜ਼ਰ
ਮੁੰਬਈ, 29 ਨਵੰਬਰ (ਏਜੰਸੀ)-‘ਇੰਡੀਆ’ ਗੱਠਜੋੜ ਦੇ ਆਗੂਆਂ ਨੇ ਐਤਵਾਰ ਰਾਤ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ’ਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਸ਼ਰਦਚੰਦਰ ਪਵਾਰ) ਦੇ ਮੁਖੀ ਸ਼ਰਦ ਪਵਾਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸੰਸਦ ’ਚ ਪੇਸ਼....
ਅਜੀਤ ਡੈਸਕ
30-11-2026