25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਨਗਰ ਪੰਚਾਇਤ ਮਾਹਿਲਪੁਰ ਵਲੋਂ ਨਾਜਾਇਜ਼ ਕਬਜ਼ੇ ਛੁਡਾਏ, ਦੁਕਾਨਦਾਰਾਂ ਨੇ ਕੀਤਾ ਵਿਰੋਧ

ਅਜੀਤ ਡੈਸਕ 21-01-2026
ਮਾਹਿਲਪੁਰ, 20 ਜਨਵਰੀ (ਰਜਿੰਦਰ ਸਿੰਘ)-ਭਗਵੰਤ ਮਾਨ ਸਰਕਾਰ ਵਲੋਂ ਨਾਜਾਇਜ਼ ਕਬਜ਼ਿਆਂ ਨੂੰ ਛੁਡਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਨਗਰ ਪੰਚਾਇਤ ਮਾਹਿਲਪੁਰ ਵਲੋਂ ਕਾਰਜ ਸਾਧਕ ਅਫ਼ਸਰ ਸਿਮਰਨ ਸਿੰਘ ਢੀਂਡਸਾ ਦੀ ਅਗਵਾਈ 'ਚ ਮਾਹਿਲਪੁਰ ਸ਼ਹਿਰ ਸੜਕ ਦੁਆਲੇ ਦੁਕਾਨਦਾਰਾਂ ਵਲੋਂ ਨਾਜਾਇਜ਼ ਕਬਜ਼ੇ ਛਡਾਏ ਤੇ ਉਨ੍ਹਾਂ ਦਾ ਬਾਹਰ ਰੱਖਿਆ ਸਾਮਾਨ ਤੇ ਹੋਰਡਿੰਗ ਬੋਰਡ ਕਬਜ਼ੇ 'ਚ ਲਏ | ਇਸ ਮੌਕੇ ਮੁਹਿੰਮ 'ਚ ਸਮੂਹ ਨਗਰ ਪੰਚਾਇਤ ਸਟਾਫ਼ ਸੋਹਣ ਲਾਲ, ਹਰਜੋਤ ਸਿੰਘ, ਰਣਜੀਤ ਸਿੰਘ ਪ੍ਰਧਾਨ ਸਫ਼ਾਈ ਕਰਮਚਾਰੀ ਯੂਨੀਅਨ, ਥਾਣਾ ਮਾਹਿਲਪੁਰ ਦੀ ਪੁਲਿਸ ਵਲੋਂ ਸਹਿਯੋਗ ਕੀਤਾ ਗਿਆ | ਇਸ ਮੌਕੇ ਕੁੱਝ ਕੁ ਨਾਜਾਇਜ਼ ਕਬਜ਼ੇ ਕਰਨ ਵਾਲੇ ਚਹੇਤਿਆਂ ਵਲੋਂ ਸਾਮਾਨ ਨਾ ਚੁੱਕਣ ਲਈ ਈ .ਓ ਸਾਹਿਬ ਨੂੰ ਮਜ਼ਬੂਰ ਵੀ ਕੀਤਾ ਪਰ ਉਹ ਨਹੀਂ ਮੰਨੇ ਤੇ ਆਪਣਾ ਕੰਮ ਕਰਦੇ ਗਏ | ਇਸ ਮੌਕੇ ਸਿਮਰਨ ਸਿੰਘ ਢੀਂਡਸਾ ਨੇ ਦੱਸਿਆ ਕਿ ਨਾਜਾਇਜ਼ ਕਬਜ਼ੇ ਵਾਲੇ ਦੁਕਾਨਦਾਰਾਂ ਨੂੰ ਇੱਕ ਹਫ਼ਤਾ ਹਰ ਰੋਜ਼ ਨਾਜਾਇਜ਼ ਸਪੀਕਰ ਰਾਹੀਂ ਅਨਾਉਮੈਂਟ ਕਰਵਾਈ ਜਾ ਰਹੀ ਸੀ ਪਰ ਫਿਰ ਵੀ ਜਿਨ੍ਹਾਂ ਨੇ ਹੁਕਮ ਨਹੀਂ ਮੰਨਿਆ ਤਾਂ ਉਨ੍ਹਾਂ ਨੂੰ ਮਜਬੂਰ ਹੋ ਇਹ ਕਦਮ ਚੁੱਕਣਾ ਪਿਆ | ਉਨ੍ਹਾਂ ਦੱਸਿਆ ਕਿ 21 ਜਨਵਰੀ ਨੂੰ ਵੀ ਨਾਜਾਇਜ਼ ਕਬਜ਼ੇ ਛੁਡਾਉਣ ਦੀ ਮੁਹਿੰਮ ਫਗਵਾੜਾ ਰੋਡ, ਜੇਜੋਂ ਰੋਡ ਵੱਲ ਕੀਤੀ ਜਾਵੇਗੀ | ਇਸ ਮੁਹਿੰਮ ਦੌਰਾਨ ਕਈ ਦੁਕਾਨਦਾਰਾਂ ਵਲੋਂ ਵਿਰੋਧ ਵੀ ਕੀਤਾ ਗਿਆ | ਇਸ ਮੌਕੇ ਸਮੇਟੀ ਵਲੋਂ ਕੁੱਝ ਦੁਕਾਨਦਾਰਾਂ ਨੂੰ ਆਪਣੇ ਹੋਰਡਿੰਗ ਬੋਰਡ ਲਾਉਣ ਦਾ ਸਮਾਂ ਦੇ ਛੱਡ ਦਿੱਤਾ ਗਿਆ. | ਈ.ਓ ਢੀਂਡਸਾ ਨੇ ਦੱਸਿਆ ਕਿ ਇਨ੍ਹਾਂ ਨਾਜਾਇਜ਼ ਕਬਜ਼ਿਆਂ ਕਾਰਨ ਮਾਹਿਲਪੁਰ 'ਚ ਜਾਮ ਵਾਲੀ ਸਥਿਤੀ ਬਣੀ ਰਹਿੰਦੀ ਹੈ ਅਤੇ ਲੋਕਾਂ ਨੂੰ ਸੜਕ ਪਾਰ ਕਰਨ 'ਚ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ |
ਪਿਛਲੀ ਖ਼ਬਰ ਨਵ-ਨਿਯੁਕਤ ਹਲਕਾ ਇੰਚਾਰਜ ਹਰਮਿੰਦਰ ਸੰਧੂ ਦਾ ਸਨਮਾਨ ਸ਼ੋ੍ਰਮਣੀ ਅਕਾਲੀ ਦਲ 2027 ਦੀਆਂ ਚੋਣਾਂ 'ਚ ਵੱਡੀ ਲੀਡ ਨਾਲ ਜ... ਅਗਲੀ ਖ਼ਬਰ ਕੁਕਰੋਵਾਲ ਦੇ ਚੋਅ 'ਚ ਨਾਜਾਇਜ਼ ਮਾਈਨਿੰਗ ਜ਼ੋਰਾਂ 'ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।