25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਸ਼ੋ੍ਰਮਣੀ ਅਕਾਲੀ ਦਲ 2027 ਦੀਆਂ ਚੋਣਾਂ 'ਚ ਵੱਡੀ ਲੀਡ ਨਾਲ ਜਿੱਤ ਦਰਜ ਕਰੇਗਾ-ਠੰਡਲ

ਅਜੀਤ ਡੈਸਕ 21-01-2026
ਹੁਸ਼ਿਆਰਪੁਰ, 20 ਜਨਵਰੀ (ਨਰਿੰਦਰ ਸਿੰਘ ਬੱਡਲਾ)-ਸ਼ੋ੍ਰਮਣੀ ਅਕਾਲੀ ਦਲ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਵੱਡੀ ਜਿੱਤ ਦਰਜ ਕਰਕੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਸਰਕਾਰ ਬਣਾਏਗਾ | 'ਆਪ' ਦੀ ਸਰਕਾਰ ਤੋਂ ਅੱਜ ਹਰੇਕ ਵਰਗ ਦਾ ਵਿਸ਼ਵਾਸ ਉੱਠ ਚੁੱਕਾ ਹੈ ਜਿਸ ਦੇ ਚੱਲਦਿਆਂ ਸੂਬਾ ਵਾਸੀ ਅਕਾਲੀ ਦਲ ਦੇ ਹੱਕ 'ਚ ਫ਼ਤਵਾ ਦੇਣ ਲਈ ਤਿਆਰ ਬੈਠੇ ਹਨ |
ਇਹ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਤੇ ਪਾਰਟੀ ਦੇ ਜਨਰਲ ਸਕੱਤਰ ਸੋਹਣ ਸਿੰਘ ਠੰਡਲ ਨੇ ਹਲਕਾ ਚੱਬੇਵਾਲ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਹੋਈ ਇਕੱਤਰਤਾ 'ਚ ਨਵਨਿਯੁਕਤ ਹਲਕਾ ਇੰਚਾਰਜ ਹਰਮਿੰਦਰ ਸਿੰਘ ਸੰਧੂ ਨੂੰ ਸਨਮਾਨਿਤ ਕਰਨ ਮੌਕੇ ਕੀਤਾ | ਉਨ੍ਹਾਂ ਕਿਹਾ ਕਿ ਸੰਧੂ ਦੇ ਹਲਕਾ ਇੰਚਾਰਜ ਬਣਨ ਨਾਲ ਖ਼ਾਸਕਰ ਨੌਜਵਾਨਾਂ 'ਚ ਜੋਸ਼ ਭਰ ਗਿਆ ਹੈ | ਉਨ੍ਹਾਂ ਕਿਹਾ ਕਿ ਪਾਰਟੀ ਦੀ ਚੜ੍ਹਦੀਕਲਾ ਲਈ ਹਰੇਕ ਵਰਕਰ ਦਿਨ ਰਾਤ ਮਿਹਨਤ ਕਰੇਗਾ |
ਇਸ ਮੌਕੇ ਹਰਮਿੰਦਰ ਸਿੰਘ ਸੰਧੂ ਨੇ ਸਮੁੱਚੇ ਹਾਈਕਮਾਨ ਤੇ ਹਲਕਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਹਰੇਕ ਵਰਕਰ ਨੂੰ ਨਾਲ ਲੈ ਕੇ ਚੱਲਣਗੇ ਅਤੇ ਪਾਰਟੀ ਦਾ ਵਿਸਥਾਰ ਯੋਜਨਾਬੱਧ ਤਰੀਕੇ ਨਾਲ ਬੂਥ ਪੱਧਰ ਤੱਕ ਕੀਤਾ ਜਾਵੇਗਾ |
ਇਸ ਮੌਕੇ ਪਿੰ੍ਰ. ਰਛਪਾਲ ਸਿੰਘ ਜਲਵੇੜਾ, ਰਵਿੰਦਰ ਸਿੰਘ ਠੰਡਲ, ਮਾ. ਹਰਭਜਨ ਸਿੰਘ ਅਜਨੋਹਾ, ਸੁਰਿੰਦਰਪਾਲ ਸਿੰਘ ਸੰਧੂ, ਜਰਨੈਲ ਸਿੰਘ ਖ਼ਾਲਸਾ ਬੱਡੋਂ, ਜਸਵੀਰ ਸਿੰਘ ਭੱਟੀ ਨਡਾਲੋਂ, ਸਰਵਿੰਦਰ ਸਿੰਘ ਠੀਂਡਾ, ਨੰਬਰਦਾਰ ਤਰਲੋਚਨ ਸਿੰਘ, ਨੰਬਰਦਾਰ ਗੁਰਨਾਮ ਸਿੰਘ, ਜਥੇਦਾਰ ਜਰਨੈਲ ਸਿੰਘ ਖ਼ਾਲਸਾ, ਸਰਪੰਚ ਮੋਹਣ ਸਿੰਘ, ਕੁਲਵਿੰਦਰ ਸਿੰਘ ਭਾਮ, ਧਰਮਿੰਦਰ ਸਿੰਘ ਟੋਨੀ, ਬਲਜੀਤ ਸਿੰਘ ਪਰਮਾਰ, ਪਿ੍ਥੀਪਾਲ ਸਿੰਘ, ਦੁੱਖਭੰਜਨ ਸਿੰਘ ਹਾਰਟਾ, ਗੁਰਪ੍ਰੀਤ ਸਿੰਘ ਡਾਂਡੀਆ, ਡਾ. ਜਸਵੀਰ ਸਿੰਘ ਅਜਨੋਹਾ, ਮਨਦੀਪ ਸਿੰਘ ਸੈਦਪੁਰ, ਲਖਵਿੰਦਰ ਸਿੰਘ ਲੱਕੀ, ਪਰਮਿੰਦਰ ਸਿੰਘ ਭੁੰਗਰਨੀ, ਡਾ. ਸੁਰਿੰਦਰਪਾਲ ਸਿੰਘ, ਗਗਨਦੀਪ ਸਿੰਘ ਜਿਆਣ, ਬਲਵਿੰਦਰ ਸਿੰਘ ਭਾਮ, ਬੂਟਾ ਸਿੰਘ ਮੁੱਗੋਪੱਟੀ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਜਿੰਪਾ ਦੇ ਯਤਨਾਂ ਨਾਲ ਮਾਤਾ ਚਿੰਤਪੁਰਨੀ ਦੇ ਲਾਈਵ ਦਰਸ਼ਨਾਂ ਲਈ ਚਿੰਤਪੁਰਨੀ ਚੌਕ 'ਤੇ ਲੱਗੀ ਐਲ.ਈ.ਡੀ. ਸਕਰੀਨ ਅਗਲੀ ਖ਼ਬਰ ਨਵ-ਨਿਯੁਕਤ ਹਲਕਾ ਇੰਚਾਰਜ ਹਰਮਿੰਦਰ ਸੰਧੂ ਦਾ ਸਨਮਾਨ ਸ਼ੋ੍ਰਮਣੀ ਅਕਾਲੀ ਦਲ 2027 ਦੀਆਂ ਚੋਣਾਂ 'ਚ ਵੱਡੀ ਲੀਡ ਨਾਲ ਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।