25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਵਿਧਾਇਕ ਘੁੰਮਣ ਵਲੋਂ ਮੁਹੱਲਾ ਕੈਂਥਾਂ 'ਚ ਨਵੀਂ ਬਣਨ ਵਾਲੀ ਗਲੀ ਦੀ ਸ਼ੁਰੂਆਤ

ਅਜੀਤ ਡੈਸਕ 21-01-2026
ਦਸੂਹਾ, 20 ਜਨਵਰੀ (ਭੁੱਲਰ)-ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਬਾਬਾ ਮੁਹੱਲਾ ਕੈਂਥਾਂ ਵਿਚ 4 ਲੱਖ ਦੀ ਲਾਗਤ ਨਾਲ ਨਵੀਂ ਬਣਨ ਵਾਲੀ ਗਲੀ ਦੀ ਸ਼ੁਰੂਆਤ ਕੀਤੀ ਗਈ | ਉਨ੍ਹਾਂ ਕਿਹਾ ਕਿ ਮੁਹੱਲਾ ਕੈਂਥਾਂ ਦੇ ਵਾਸੀਆਂ ਦੀ ਪਿਛਲੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਲੰਬੇ ਸਮੇਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਦੀ ਸਾਰ ਲਈ ਹੈ | ਉਨ੍ਹਾਂ ਕਿਹਾ ਕਿ ਦਸੂਹਾ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਕਰੋੜਾਂ ਰੁਪਏ ਦੇ ਪ੍ਰੋਜੈਕਟ ਚਲਾਏ ਜਾ ਰਹੇ ਹਨ ਜਿਸ ਨਾਲ ਲੋਕਾਂ ਨੂੰ ਵੱਡੇ ਪੱਧਰ 'ਤੇ ਸਹੂਲਤਾਂ ਮਿਲਣਗੀਆਂ | ਇਸ ਮੌਕੇ ਮੁਹੱਲਾ ਵਾਸੀਆਂ ਨੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਉਨ੍ਹਾਂ ਦੇ ਹਮੇਸ਼ਾ ਲਈ ਰਿਣੀ ਰਹਿਣਗੇ | ਇਸ ਮੌਕੇ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਦਸੂਹਾ ਕਮਲਜਿੰਦਰ ਸਿੰਘ ਕੌਂਸਲਰ. ਅਮਰਪ੍ਰੀਤ ਸਿੰਘ ਸੋਨੰੂ ਖ਼ਾਲਸਾ ਮੀਤ ਪ੍ਰਧਾਨ ਨਗਰ ਕੌਂਸਲ ਦਸੂਹਾ, ਦਲਜੀਤ ਸਿੰਘ, ਜੱਸੀ ਕੈਂਥਾਂ, ਲੰਬੜਦਾਰ ਸਾਬੀ ਬਾਜਵਾ, ਬਲਬੀਰ ਸਿੰਘ ਕਾਲਾ ਲੰਗਰਪੁਰ, ਲਾਡੀ, ਡਾਕਟਰ ਗੁਰਦੀਪ, ਰਿੰਕਾ ਪੰਡਿਤ, ਮਾਸਟਰ ਜਸਵੰਤ ਸਿੰਘ, ਸਤੀਸ਼ ਕੁਮਾਰ ਹਾਜ਼ਰ ਸਨ |
ਪਿਛਲੀ ਖ਼ਬਰ ਦਸੂਹਾ 'ਚ ਐਸ. ਡੀ. ਐਮ. ਕੰਵਲਜੀਤ ਸਿੰਘ ਝੰਡਾ ਲਹਿਰਾਉਣਗੇ ਅਗਲੀ ਖ਼ਬਰ ਘਾਹ ਕਲਾਕਾਰ ਅਭਿਸ਼ੇਕ ਕੁਮਾਰ ਚੌਹਾਨ ਵਲੋਂ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।