25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਦਸੂਹਾ 'ਚ ਐਸ. ਡੀ. ਐਮ. ਕੰਵਲਜੀਤ ਸਿੰਘ ਝੰਡਾ ਲਹਿਰਾਉਣਗੇ

ਅਜੀਤ ਡੈਸਕ 21-01-2026
ਦਸੂਹਾ, 20 ਜਨਵਰੀ (ਭੁੱਲਰ)-ਗਣਤੰਤਰ ਦਿਵਸ ਸੰਬੰਧੀ ਸਮਾਗਮ 26 ਜਨਵਰੀ ਨੂੰ ਪੰਚਾਇਤ ਸੰਮਤੀ ਸਟੇਡੀਅਮ ਦਸੂਹਾ ਵਿਖੇ ਕਰਵਾਇਆ ਜਾਵੇਗਾ | ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਐਸ. ਡੀ. ਐਮ. ਦਸੂਹਾ ਕੰਵਲਜੀਤ ਸਿੰਘ ਵਲੋਂ ਕੀਤੀ ਜਾਵੇਗੀ | ਇਸ ਸੰਬੰਧੀ ਤਹਿਸੀਲਦਾਰ ਹਰਕਰਮ ਸਿੰਘ ਨੇ ਦੱਸਿਆ ਕਿ ਇਸ ਮੌਕੇ ਮੁੱਖ ਮਹਿਮਾਨ ਵਲੋਂ ਪਰੇਡ ਦਾ ਨਿਰੀਖਣ ਕੀਤਾ ਜਾਵੇਗਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ ਜਾਵੇਗੀ | ਉਨ੍ਹਾਂ ਦੱਸਿਆ ਕਿ ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਰੰਗਾ-ਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਵੱਖ-ਵੱਖ ਖੇਤਰਾਂ 'ਚ ਮੱਲਾਂ ਮਾਰਨ ਵਾਲੀਆਂ ਸ਼ਖ਼ਸੀਅਤਾਂ ਅਤੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ |
ਪਿਛਲੀ ਖ਼ਬਰ ਗੈਂਗਸਟਰਾਂ ਵਿਰੁੱਧ ਫੈਸਲਾਕੁੰਨ ਜੰਗ ਹੈ ਆਪ੍ਰੇਸ਼ਨ 'ਪ੍ਰਹਾਰ'-ਕਰਮਜੀਤ ਕੌਰ ਅਗਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਮੁਹੱਲਾ ਕੈਂਥਾਂ 'ਚ ਨਵੀਂ ਬਣਨ ਵਾਲੀ ਗਲੀ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।