25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਗੈਂਗਸਟਰਾਂ ਵਿਰੁੱਧ ਫੈਸਲਾਕੁੰਨ ਜੰਗ ਹੈ ਆਪ੍ਰੇਸ਼ਨ 'ਪ੍ਰਹਾਰ'-ਕਰਮਜੀਤ ਕੌਰ

ਅਜੀਤ ਡੈਸਕ 21-01-2026
ਹੁਸ਼ਿਆਰਪੁਰ, 20 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਪੰਜਾਬ ਪੁਲਿਸ ਵਲੋਂ ਗੈਂਗਸਟਰਾਂ ਵਿਰੁੱਧ ਸ਼ੁਰੂ ਕੀਤੇ ਗਏ ਰਾਜ ਪੱਧਰੀ ਵੱਡੀ ਮੁਹਿੰਮ ਆਪ੍ਰੇਸ਼ਨ 'ਪ੍ਰਹਾਰ' ਦਾ ਸਵਾਗਤ ਕੀਤਾ ਅਤੇ ਇਸ ਨੂੰ ਪੰਜਾਬ 'ਚ ਕਾਨੂੰਨ ਵਿਵਸਥਾ ਬਹਾਲ ਕਰਨ ਵੱਲ ਇਕ ਇਤਿਹਾਸਕ ਕਦਮ ਦੱਸਿਆ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨਿਡਰ ਅਤੇ ਸਪੱਸ਼ਟ ਅਗਵਾਈ ਹੇਠ ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਅਤੇ ਗੈਂਗਸਟਰ ਨੈੱਟਵਰਕ ਵਿਰੁੱਧ ਸਿੱਧੀ ਅਤੇ ਫੈਸਲਾਕੁੰਨ ਜੰਗ ਦਾ ਐਲਾਨ ਕੀਤਾ ਹੈ | ਕਰਮਜੀਤ ਕੌਰ ਨੇ ਕਿਹਾ ਕਿ ਪੁਲਿਸ ਡਾਇਰੈਕਟਰ ਜਨਰਲ (ਡੀ.ਜੀ.ਪੀ) ਦੀ ਅਗਵਾਈ ਹੇਠ ਪੂਰੇ ਪੰਜਾਬ ਵਿਚ ਲੱਗਭਗ 2,000 ਪੁਲਿਸ ਟੀਮਾਂ, ਜਿਨ੍ਹਾਂ ਵਿੱਚ ਲੱਗਭਗ 12,000 ਪੁਲਿਸ ਕਰਮਚਾਰੀ ਸ਼ਾਮਿਲ ਹਨ, ਅੱਜ ਤੋਂ ਪੰਜਾਬ ਭਰ ਵਿੱਚ ਸਰਗਰਮੀ ਨਾਲ ਛਾਪੇਮਾਰੀ ਕਰ ਰਹੀਆਂ ਹਨ | ਇਸ ਮੁਹਿੰਮ ਦਾ ਉਦੇਸ਼ ਸਿਰਫ਼ ਅਪਰਾਧੀਆਂ ਨੂੰ ਗਿ੍ਫ਼ਤਾਰ ਕਰਨਾ ਹੀ ਨਹੀਂ ਹੈ, ਸਗੋਂ ਉਨ੍ਹਾਂ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨਾ ਵੀ ਹੈ |
ਪਿਛਲੀ ਖ਼ਬਰ ਡੀ. ਸੀ. ਨੇ ਚਾਈਨਾ ਤੇ ਸਿੰਥੈਟਿਕ ਡੋਰ 'ਤੇ ਲਗਾਈ ਸਖ਼ਤ ਪਾਬੰਦੀ ਅਗਲੀ ਖ਼ਬਰ ਦਸੂਹਾ 'ਚ ਐਸ. ਡੀ. ਐਮ. ਕੰਵਲਜੀਤ ਸਿੰਘ ਝੰਡਾ ਲਹਿਰਾਉਣਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।