25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਡੀ. ਸੀ. ਨੇ ਚਾਈਨਾ ਤੇ ਸਿੰਥੈਟਿਕ ਡੋਰ 'ਤੇ ਲਗਾਈ ਸਖ਼ਤ ਪਾਬੰਦੀ

ਅਜੀਤ ਡੈਸਕ 21-01-2026
ਹੁਸ਼ਿਆਰਪੁਰ, 20 ਜਨਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਸਾਰੇ ਨਾਗਰਿਕਾਂ ਨੂੰ ਪਤੰਗ ਉਡਾਉਂਦੇ ਸਮੇਂ ਸਿਰਫ਼ ਸੂਤੀ ਡੋਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ | ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਵਿਚ ਚਾਈਨਾ ਡੋਰ, ਪਲਾਸਟਿਕ ਅਤੇ ਹਰ ਤਰ੍ਹਾਂ ਦੀ ਸਿੰਥੈਟਿਕ ਡੋਰ ਦੀ ਵਰਤੋਂ, ਵਿਕਰੀ ਅਤੇ ਸਟੋਰੇਜ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ | ਇਹ ਪਾਬੰਦੀ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਲਗਾਈ ਗਈ ਹੈ ਅਤੇ ਇਸ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸੀਜ਼ਨ ਵਿਚ ਪਤੰਗਬਾਜ਼ੀ ਵਧ ਰਹੀ ਹੈ, ਪਰ ਹਾਲ ਹੀ ਦੇ ਸਾਲਾਂ ਵਿਚ ਸੂਤੀ ਡੋਰ ਦੀ ਥਾਂ ਖ਼ਤਰਨਾਕ ਪਲਾਸਟਿਕ ਅਤੇ ਸਿੰਥੈਟਿਕ ਡੋਰ ਦੀ ਵਰਤੋਂ ਵਧੀ ਹੈ | ਇਹ ਡੋਰ ਬਹੁਤ ਖ਼ਤਰਨਾਕ ਸਾਬਤ ਹੋ ਰਹੀ ਹੈ, ਜੋ ਨਾ ਸਿਰਫ਼ ਪਤੰਗਬਾਜ਼ਾਂ ਨੂੰ ਗੰਭੀਰ ਸੱਟਾਂ ਪਹੁੰਚਾਉਂਦੀ ਹੈ, ਸਗੋਂ ਵਾਹਨ ਚਾਲਕਾਂ, ਬੱਚਿਆਂ ਅਤੇ ਰਾਹਗੀਰਾਂ ਦੀ ਜਾਨ ਨੂੰ ਵੀ ਖ਼ਤਰੇ ਵਿਚ ਪਾ ਰਹੀ ਹੈ | ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਜ਼ਿਲ੍ਹੇ ਵਿਚ ਕਿਸੇ ਵੀ ਕਿਸਮ ਦੀ ਸਿੰਥੈਟਿਕ ਜਾਂ ਪਲਾਸਟਿਕ ਦੀ ਡੋਰ ਦੀ ਵਿਕਰੀ, ਸਟੋਰੇਜ ਜਾਂ ਵਰਤੋਂ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਹ ਹੁਕਮ ਪਤੰਗ ਵਿਕੇ੍ਰਤਾਵਾਂ ਅਤੇ ਪਤੰਗ ਉਡਾਉਣ ਵਾਲਿਆਂ ਦੋਵਾਂ 'ਤੇ ਬਰਾਬਰ ਲਾਗੂ ਹੁੰਦਾ ਹੈ |
ਪਿਛਲੀ ਖ਼ਬਰ ਤਸਕਰ ਕਾਬੂ ਅਗਲੀ ਖ਼ਬਰ ਗੈਂਗਸਟਰਾਂ ਵਿਰੁੱਧ ਫੈਸਲਾਕੁੰਨ ਜੰਗ ਹੈ ਆਪ੍ਰੇਸ਼ਨ 'ਪ੍ਰਹਾਰ'-ਕਰਮਜੀਤ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।