25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਸ੍ਰੀ ਗੁਰੂ ਰਵਿਦਾਸ ਧਾਰਮਿਕ ਸਭਾ ਦੀ ਮੀਟਿੰਗ

ਅਜੀਤ ਡੈਸਕ 21-01-2026

ਤਲਵਾੜਾ, 20 ਜਨਵਰੀ (ਐੱਚ. ਐੱਸ. ਮਿੱਠੂ)-ਸ੍ਰੀ ਗੁਰੂ ਰਵਿਦਾਸ ਧਾਰਮਿਕ ਸਭਾ ਦੀ ਮੀਟਿੰਗ ਮੁੱਖ ਸੇਵਾਦਾਰ ਕਮਲ ਕਿਸ਼ੋਰ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਵੱਖ-ਵੱਖ ਪਿੰਡਾਂ ਦੀਆਂ ਧਾਰਮਿਕ ਸਭਾਵਾਂ ਦੇ ਮੈਂਬਰ ਹਾਜ਼ਰ ਹੋਏ | ਮੀਟਿੰਗ 'ਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ 649ਵੇਂ ਆਗਮਨ ਪੁਰਬ ਸੰਬੰਧੀ ਉਲੀਕੇ ਪ੍ਰੋਗਰਾਮਾਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ | ਪ੍ਰਬੰਧਕਾਂ ਨੇ ਦੱਸਿਆ ਕਿ 30 ਜਨਵਰੀ ਨੂੰ ਅਖੰਡ ਪਾਠ ਆਰੰਭ ਕੀਤਾ ਜਾਵੇਗਾ ਅਤੇ ਪਹਿਲੀ ਫਰਵਰੀ ਨੂੰ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿਚ ਭਾਈ ਦਵਿੰਦਰ ਸਿੰਘ ਸੋਢੀ ਲੁਧਿਆਣੇ ਵਾਲੇ, ਭਾਈ ਮਨਪ੍ਰੀਤ ਸਿੰਘ ਦਸੂਹੇ ਵਾਲੇ ਅਤੇ ਭਾਈ ਸੁਖਵਿੰਦਰ ਸਿੰਘ ਉਡਰੇ ਵਾਲੇ ਕੀਰਤਨ ਕਰਨਗੇ | ਇਸ ਤੋਂ ਇਲਾਵਾ ਸ਼ਾਮ ਦੇ ਦੀਵਾਨ 'ਚ ਬਾਲ ਕਵੀ ਦਰਬਾਰ ਵੀ ਕਰਵਾਇਆ ਜਾਵੇਗਾ | ਪ੍ਰਬੰਧਕਾਂ ਵਲੋਂ ਸਮੂਹ ਸਾਧ ਸੰਗਤ ਨੂੰ ਇਸ ਧਾਰਮਿਕ ਸਮਾਗਮ ਵਿਚ ਹੁੰਮ-ਹੁੰਮਾ ਕੇ ਪਹੁੰਚਣ ਦੀ ਅਪੀਲ ਕੀਤੀ |

ਪਿਛਲੀ ਖ਼ਬਰ ਸੰਤ ਬਾਬਾ ਗੁਰਦਿਆਲ ਸਿੰਘ ਵਲੋਂ ਸਾਲਾਨਾ ਗੁਰਮਤਿ ਸਮਾਗਮ ਦਾ ਪੋ੍ਰਗਰਾਮ ਪੱਤਰ ਜਾਰੀ ਅਗਲੀ ਖ਼ਬਰ ਤਸਕਰ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।