25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਸੰਤ ਬਾਬਾ ਗੁਰਦਿਆਲ ਸਿੰਘ ਵਲੋਂ ਸਾਲਾਨਾ ਗੁਰਮਤਿ ਸਮਾਗਮ ਦਾ ਪੋ੍ਰਗਰਾਮ ਪੱਤਰ ਜਾਰੀ

ਅਜੀਤ ਡੈਸਕ 21-01-2026
ਟਾਂਡਾ ਉੜਮੁੜ, 20 ਜਨਵਰੀ (ਦੀਪਕ ਬਹਿਲ)-ਗੁਰਮਤਿ ਪ੍ਰਚਾਰ ਸੇਵਾ ਸਿਮਰਨ ਸੁਸਾਇਟੀ ਵਲੋਂ 15 ਫਰਵਰੀ ਨੂੰ ਸਕੂਲ ਆਫ਼ ਐਮੀਨੈਂਸ ਟਾਂਡਾ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਅਤੇ ਸਮੂਹ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਾਲਾਨਾ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਲਗਾਤਾਰ ਜਾਰੀ ਹਨ | ਸਮਾਗਮ ਨੂੰ ਲੈ ਕੇ ਸੁਸਾਇਟੀ ਦੇ ਸਰਪ੍ਰਸਤ ਸ਼ਰਧਾ ਸਿੰਘ, ਪ੍ਰਧਾਨ ਰਵਿੰਦਰ ਸਿੰਘ ਰਵੀ ਅਤੇ ਜਨਰਲ ਸਕੱਤਰ ਕਿਰਪਾਲ ਸਿੰਘ ਪੰਡੋਰੀ ਦੀ ਅਗਵਾਈ ਵਿਚ ਸਮੂਹ ਮੈਂਬਰ ਡੇਰਾ ਬਾਬਾ ਬਲਵੰਤ ਸਿੰਘ ਪਹੁੰਚੇ ਜਿੱਥੇ ਸੰਤ ਬਾਬਾ ਗੁਰਦਿਆਲ ਸਿੰਘ ਟਾਂਡਾ ਵਲੋਂ ਇਸ ਧਾਰਮਿਕ ਸਮਾਗਮ ਦਾ ਪ੍ਰੋਗਰਾਮ ਪੋਸਟਰ ਜਾਰੀ ਕੀਤਾ ਗਿਆ | ਇਸ ਮੌਕੇ ਸੰਤ ਬਾਬਾ ਗੁਰਦਿਆਲ ਸਿੰਘ ਨੇ ਸੁਸਾਇਟੀ ਵਲੋਂ ਕੀਤੇ ਜਾ ਰਹੇ ਧਰਮ ਪ੍ਰਚਾਰ ਦੇ ਕੰਮਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਪ੍ਰਬੰਧਕ ਸੇਵਾਦਾਰਾਂ ਨੇ ਦੱਸਿਆ ਕਿ ਸਮਾਗਮ ਵਾਲੇ ਦਿਨ 8.30 ਸਵੇਰੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦਸਮੇਸ਼ ਨਗਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨਗਰ ਕੀਰਤਨ ਦੇ ਰੂਪ ਵਿਚ ਪੰਡਾਲ ਤੱਕ ਲਿਆਏ ਜਾਣਗੇ | ਸਮਾਗਮ ਦੌਰਾਨ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ 'ਚ ਸਜਾਏ ਜਾਣ ਵਾਲੇ ਦੀਵਾਨ ਵਿਚ ਸ੍ਰੀ ਦਰਬਾਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਸੁਰਿੰਦਰ ਸਿੰਘ ਢਾਡੀ, ਸਰੂਪ ਸਿੰਘ ਕਡਿਆਣਾ, ਬੀਬੀ ਜਤਿੰਦਰ ਕੌਰ ਸ੍ਰੀ ਅਨੰਦਪੁਰ ਸਾਹਿਬ, ਭਾਈ ਸੁਖਦੀਪ ਸਿੰਘ ਬੈਂਸ, ਭਾਈ ਵਰਿੰਦਰ ਸਿੰਘ ਖੱਖ, ਭਾਈ ਸੁਰਜੀਤ ਸਿੰਘ, ਭਾਈ ਮਨਜੀਤ ਸਿੰਘ, ਕਾਕਾ ਗੁਰਮਨਪਰੀਤ ਸਿੰਘ ਅਤੇ ਕਾਕਾ ਮਨਰਾਜ ਸਿੰਘ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਤੇ ਸਿੱਖ ਕੌਮ ਦੇ ਕੁਰਬਾਨੀਆਂ ਭਰੇ ਸ਼ਾਨਾ ਮੱਤੇ ਇਤਿਹਾਸ ਨਾਲ ਜੋੜਨਗੇ | ਇਸ ਦੌਰਾਨ ਜਿੰਦਾ ਸ਼ਹੀਦ ਸੰਤ ਬਾਬਾ ਨਿਹਾਲ ਸਿੰਘ ਤਰਨਾ ਦਲ ਹਰੀਆਂ ਵੇਲਾਂ, ਭਾਈ ਜਗਤਾਰ ਸਿੰਘ ਸਾਬਕਾ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਸੰਤ ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲੇ, ਬਾਬਾ ਹਰਪ੍ਰੀਤ ਸਿੰਘ ਟਾਹਲੀ ਸਾਹਿਬ ਵਾਲੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਨਾਲ ਨਿਹਾਲ ਕਰਨਗੇ | ਇਸ ਤੋਂ ਪਹਿਲਾਂ 1 ਫਰਵਰੀ ਨੂੰ ਡੇਰਾ ਬਾਬਾ ਬਲਵੰਤ ਸਿੰਘ ਦਾਰਾਪੁਰ ਟਾਂਡਾ 'ਚ ਸੰਤ ਬਾਬਾ ਗੁਰਦਿਆਲ ਸਿੰਘ ਦੀ ਪ੍ਰੇਰਨਾ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਬਾਣੀ ਕੰਠ, ਧਾਰਮਿਕ ਪ੍ਰੀਖਿਆ ਤੇ ਕੀਰਤਨ ਮੁਕਾਬਲੇ ਕਰਵਾਏ ਜਾਣਗੇ ਅਤੇ ਇਸ ਮੁਕਾਬਲੇ ਵਿਚ ਜੇਤੂ ਪ੍ਰਤੀਯੋਗੀਆਂ ਨੂੰ ਗੁਰਮਤਿ ਸਮਾਗਮ ਵਾਲੇ ਦਿਨ ਨਕਦ ਇਨਾਮਾਂ ਨਾਲ ਨਿਵਾਜਿਆ ਜਾਵੇਗਾ | ਇਸ ਮੌਕੇ ਹਰਮੇਲ ਪ੍ਰਕਾਸ਼ ਸਿੰਘ, ਬਲਜੀਤ ਸਿੰਘ, ਖ਼ਜ਼ਾਨਚੀ ਪਿਆਰਾ ਸਿੰਘ, ਪ੍ਰਚਾਰ ਸਕੱਤਰ ਗਿਆਨੀ ਕੇਵਲ ਸਿੰਘ, ਮੀਤ ਪ੍ਰਧਾਨ ਤੀਰਥ ਸਿੰਘ, ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ, ਗੁਰਦੀਪ ਸਿੰਘ, ਤਜਿੰਦਰ ਸਿੰਘ, ਮਾ. ਜਸਵੀਰ ਸਿੰਘ, ਗੁਰਪ੍ਰੀਤ ਸਿੰਘ, ਗੁਰਸੰਦੀਪ ਸਿੰਘ, ਹਰਪ੍ਰੀਤ ਸਿੰਘ, ਇੰਦਰਜੀਤ ਸਿੰਘ ਧਾਲੀਵਾਲ, ਜਸਵਿੰਦਰ ਪਾਲ ਬਾਂਸਲ, ਜੋਰਾਵਰ ਸਿੰਘ, ਗੁਰਮੀਤ ਸਿੰਘ, ਹਰਜੀਤ ਸਿੰਘ ਮੌਜੂਦ ਸਨ |
ਪਿਛਲੀ ਖ਼ਬਰ ਇਨਡੋਰ ਸਟੇਡੀਅਮ ਹੁਸ਼ਿਆਰਪੁਰ 'ਚ ਮੁੱਕੇਬਾਜ਼ੀ ਮੁਕਾਬਲੇ ਸ਼ੁਰੂ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਧਾਰਮਿਕ ਸਭਾ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।