25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਭਲਕੇ

ਅਜੀਤ ਡੈਸਕ 21-01-2026
ਹੁਸ਼ਿਆਰਪੁਰ, 20 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ-ਕਮ-ਮਾਡਲ ਕੈਰੀਅਰ ਸੈਂਟਰ ਹੁਸ਼ਿਆਰਪੁਰ ਵਲੋਂ 22 ਜਨਵਰੀ ਨੂੰ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ | ਇਸ ਪਲੇਸਮੈਂਟ ਕੈਂਪ 'ਚ ਇਨੋਵ ਸੌਰਸਸ (ਕ੍ਰੈਡਿਟ ਕਾਰਡ) ਕੰਪਨੀ ਅਤੇ ਕੁਐੱਸ ਕੋਰਪ (ਸੋਨਾਲੀਕਾ ਟਰੈਕਟਰਜ਼) ਕੰਪਨੀ ਵਲੋਂ ਭਾਗ ਲਿਆ ਜਾ ਰਿਹਾ ਹੈ | ਇਸ ਪਲੇਸਮੈਂਟ ਕੈਂਪ 'ਚ ਇਨ੍ਹਾਂ ਕੰਪਨੀਆਂ ਵਲੋਂ ਘੱਟੋ-ਘੱਟ ਗ੍ਰੈਜੂਏਸ਼ਨ ਪਾਸ ਪ੍ਰਾਰਥੀਆਂ ਦੀ ਸੇਲਜ਼ ਅਫ਼ਸਰ ਅਤੇ ਘੱਟੋ-ਘੱਟ ਪੰਜਵੀਂ ਪਾਸ ਪ੍ਰਾਰਥੀਆਂ ਦੀ ਕਿਚਨ ਹੈਲਪਰ ਦੀ ਅਸਾਮੀ ਲਈ ਭਰਤੀ ਕੀਤੀ ਜਾਵੇਗੀ | ਇਨ੍ਹਾਂ ਕੰਪਨੀਆਂ ਵਲੋਂ ਭਰਤੀ ਕੀਤੇ ਜਾਣ ਵਾਲੇ ਪ੍ਰਾਰਥੀਆਂ ਨੂੰ 13500-18000 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦਿੱਤੀ ਜਾਵੇਗੀ | ਇਸ ਦੇ ਲਈ ਉਮੀਦਵਾਰ ਦੀ ਉਮਰ ਹੱਦ 18 ਤੋਂ 35 ਹੋਣੀ ਚਾਹੀਦੀ ਹੈ | ਚਾਹਵਾਨ ਯੋਗ ਪ੍ਰਾਰਥੀ 22 ਜਨਵਰੀ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸਰਕਾਰੀ ਆਈ. ਟੀ. ਆਈ. ਕੰਪਲੈਕਸ, ਐਮ. ਐਸ. ਡੀ. ਸੀ. ਬਿਲਡਿੰਗ, ਜਲੰਧਰ ਰੋਡ, ਹੁਸ਼ਿਆਰਪੁਰ ਵਿਖੇ ਆਪਣੇ ਸਰਟੀਫਿਕੇਟ ਦੀਆਂ 2-3 ਕਾਪੀਆਂ ਸਮੇਤ ਇਸ ਪਲੇਸਮੈਂਟ ਕੈਂਪ ਵਿਚ ਹਿੱਸਾ ਲੈ ਸਕਦੇ ਹਨ |
ਪਿਛਲੀ ਖ਼ਬਰ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ 1 ਨੂੰ ਅਗਲੀ ਖ਼ਬਰ ਸੂਬੇ ਨੂੰ ਬਾਲ ਭਿੱਖਿਆ ਤੋਂ ਮੁਕਤ ਕਰਨਾ ਪੰਜਾਬ ਸਰਕਾਰ ਦਾ ਉਦੇਸ਼-ਸੰਦੀਪ ਸੈਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।